ਯੂਕਰੇਨ ‘ਤੇ ਰੂਸੀ ਹਮਲੇ ਤੋਂ ਬਾਅਦਕੁਝ ਪੰਜਾਬੀ ਵਿਦਿਆਰਥੀ ਉਥੇ ਫਸੇ ਹੋਏ ਹਨ। ਪੰਜਾਬੀਆਂ ਦੀ ਮਦਦ ਲਈ ਪੰਜਾਬ ਸਰਕਾਰ ਨੇ 24×7 ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਸ ਵਿੱਚ ਯੂਕਰੇਨ ਵਿੱਚ ਫਸੇ ਵਿਅਕਤੀ ਆਪਣੇ ਬਾਰੇ ਜਾਣਕਾਰੀ ਦੇ ਸਕਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਵੀ ਸਰਕਾਰ ਨੂੰ ਸੂਚਨਾ ਦੇ ਸਕਦੇ ਹਨ। ਪੰਜਾਬ ਤੋਂ ਕਾਲਾਂ ਕਰਨ ਲਈ ਹੈਲਪਲਾਈਨ ਨੰਬਰ 1100 ਅਤੇ ਵਿਦੇਸ਼ਾਂ ਤੋਂ ਕਾਲਾਂ ਲਈ 0172-4111905 ਜਾਰੀ ਕੀਤਾ ਗਿਆ ਹੈ। ਏਡੀਜੀਪੀ ਐੱਮਐੱਫ ਫਾਰੂਕੀ ਨੂੰ ਕੰਟਰੋਲ ਰੂਮ ਦਾ ਨੋਡਲ ਅਫ਼ਸਰ ਲਾਇਆ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕੇਂਦਰੀ ਵਿਦੇਸ਼ ਮੰਤਰੀ ਸ. ਜੈਸ਼ੰਕਰ ਨੂੰ ਵੀ ਪੱਤਰ ਲਿਖਿਆ। ਮੁੱਖ ਮੰਤਰੀ ਨੇ ਕਿਹਾ ਕਿ ਬਹੁਤ ਸਾਰੇ ਵਿਦਿਆਰਥੀ ਅਤੇ ਪੰਜਾਬੀ ਯੂਕਰੇਨ ਵਿੱਚ ਫਸੇ ਹੋਏ ਹਨ। ਯੂਕਰੇਨ ਵਿੱਚ ਪੈਦਾ ਹੋਈ ਸਥਿਤੀ ਕਾਰਨ ਵਿਦਿਆਰਥੀਆ ਦੇ ਮਾਪੇ ਬਹੁਤ ਚਿੰਤਤ ਹਨ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਉੱਥੇ ਸੁਰੱਖਿਅਤ ਥਾਂ ਤੇ ਰਹਿਣ ਅਤੇ ਪੈਸੇ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੇਂਦਰ ਸਰਕਾਰ ਉਨ੍ਹਾਂ ਨੂੰ ਜਲਦ ਤੋਂ ਜਲਦ ਸੁਰੱਖਿਅਤ ਵਾਪਿਸ ਲਿਆਉਣ ਦੀ ਕੋਸ਼ਿਸ਼ ਕਰੇ।
----------- Advertisement -----------
ਯੂਕਰੇਨ ਫਸੇ ਪੰਜਾਬੀਆਂ ਦੀ ਮਦਦ ਲਈ ਪੰਜਾਬ ਸਰਕਾਰ ਨੇ ਸਥਾਪਿਤ ਕੀਤਾ ਕੰਟਰੋਲ ਰੂਮ
Published on
----------- Advertisement -----------
----------- Advertisement -----------












