July 26, 2026, 2:25 am
----------- Advertisement -----------
HomeNewsLatest Newsਪੰਜਾਬ ਸਰਕਾਰ ਨੇ ਟੋਲ ਪਲਾਜ਼ੇ ਬੰਦ ਕਰਵਾ ਕੇ ਆਮ ਲੋਕਾਂ ਦੀ ਲੁੱਟ...

ਪੰਜਾਬ ਸਰਕਾਰ ਨੇ ਟੋਲ ਪਲਾਜ਼ੇ ਬੰਦ ਕਰਵਾ ਕੇ ਆਮ ਲੋਕਾਂ ਦੀ ਲੁੱਟ ਰੋਕੀ: ਹਰਭਜਨ ਸਿੰਘ ਈ.ਟੀ.ਓ

Published on

----------- Advertisement -----------

ਚੰਡੀਗੜ੍ਹ, 20 ਅਪਰੈਲ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਇੱਕ ਸਾਲ ਦੇ ਕਾਰਜਕਾਲ ਦੌਰਾਨ 9 ਟੋਲ ਪਲਾਜ਼ੇ ਬੰਦ ਕਰਵਾ ਕੇ ਆਮ ਲੋਕਾਂ ਦੀ ਲੁੱਟ ਰੋਕ ਦਿੱਤੀ ਹੈ ਇਸ ਕਦਮ ‘ਤੇ ਤਸੱਲੀ ਪ੍ਰਗਟ ਕਰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸੂਬੇ ਦੇ ਲੋਕਾਂ ਹਿੱਤਾਂ ਨੂੰ ਮੁੱਖ ਰੱਖਦਿਆਂ ਇਹ ਟੋਲ ਪਲਾਜ਼ੇ ਬੰਦ ਕੀਤੇ ਗਏ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਟੋਲ ਵੀ ਬੰਦ ਕਰਵਾਏ ਜਾਣਗੇ।

ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਨੇ ਇੱਕ ਵਰ੍ਹੇ ਦੌਰਾਨ ਕੀਰਤਪੁਰ ਸਾਹਿਬ-ਨੰਗਲ-ਊਨਾ 1, ਹੁਸ਼ਿਆਰਪੁਰ-ਟਾਂਡਾ 1, ਲੁਧਿਆਣਾ-ਸੰਗਰੂਰ 2, ਹਾਈਲੈਵਲ ਮੱਖੂ ਬ੍ਰਿਜ 1, ਬਲਾਚੌਰ-ਦਸੂਹਾ (ਬਲਾਚੌਰ-ਗੜਸ਼ੰਕਰ-ਹੁਸ਼ਿਆਰਪੁਰ-ਦਸੂਹਾ) 3 ਅਤੇ ਪਟਿਆਲਾ-ਸਮਾਣਾ-ਪਾਤੜਾਂ 1 ਆਦਿ ਕੁੱਲ 9 ਟੋਲ ਪਲਾਜ਼ੇ ਬੰਦ ਕਰਵਾਏ ਹਨ, ਜੋ ਸਮਝੌਤਿਆਂ ਦੀਆਂ ਸਾਰੀਆਂ ਸ਼ਰਤਾਂ ਤੋਂ ਪਾਸੇ ਜਾ ਕੇ ਲੋਕਾਂ ਦੀ ਲੁੱਟ ਕਰ ਰਹੇ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰ ਨੇ ਆਪਣੇ ਸਵਾਰਥ ਕਰਕੇ ਡਿਫਾਲਟਰਾਂ ਦੀ ਢਾਲ ਬਣ ਕੇ ਕੰਮ ਕੀਤਾ ਅਤੇ ਟੋਲ ਪਲਾਜ਼ਾ ਕੰਪਨੀਆਂ ਦੀਆਂ ਆਪਹੁਦਰੀਆਂ ਨੂੰ ਨਜ਼ਰਅੰਦਾਜ਼ ਕੀਤਾ।ਉਨ੍ਹਾਂ ਕਿਹਾ ਕਿ ਬੰਦ ਕਰਵਾਏ ਗਏ ਟੋਲ ਪਲਾਜ਼ੇ ਸਮਝੌਤੇ ਤਹਿਤ ਸੇਵਾ ਨਹੀਂ ਦੇ ਰਹੇ ਸਨ। ਉਨ੍ਹਾਂ ਦੱਸਿਆ ਕਿ ਸਬੰਧਤ ਪਲਾਜ਼ਿਆਂ ‘ਤੇ ਸਮਝੌਤੇ ਦੇ ਬਾਵਜੂਦ ਐਂਬੂਲੈਂਸ ਤੇ ਰਿਕਵਰੀ ਵੈਨ ਦਾ ਕੋਈ ਪ੍ਰਬੰਧ ਨਹੀਂ ਨਹੀਂ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਟੋਲ ਪਲਾਜ਼ਾ ਕੰਪਨੀਆਂ ਦੀਆਂ ਇਨ੍ਹਾਂ ਬੇਨਿਯਮੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ।

ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੇ ਹਿੱਤਾਂ ਨੂੰ ਸੁਰੱਖਿਅਤ ਰੱਖ ਰਹੀ ਹੈ ਅਤੇ ਭਵਿੱਖ ‘ਚ ਵੀ ਰੱਖੇਗੀ। ਉਨ੍ਹਾਂ ਕਿਹਾ ਸੂਬਾ ਸਰਕਾਰ ਨੇ ਕਾਰਜਕਾਲ ਸੰਭਾਲਦੇ ਹੀ ਲੋਕ ਹਿੱਤ ਦੇ ਫੈਸਲੇ ਲਏ ਹਨ ਅਤੇ ਇਹ ਪ੍ਰਕਿਰਿਆ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇੱਕ ਸਾਲ ਵਿੱਚ ਸੂਬੇ ਦੇ 28 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, 300 ਯੂਨਿਟ ਤੱਕ ਪ੍ਰਤੀ ਮਹੀਨਾ ਮੁਫ਼ਤ ਬਿਜਲੀ, 500 ਤੋਂ ਵੱਧ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਅਤੇ ਫਸਲ ਦੇ ਖਰਾਬੇ ਦਾ ਮੁਆਵਜਾ ਤੁਰੰਤ ਜਾਰੀ ਕਰਨਾ ਆਦਿ ਫੈਸਲੇ ਸੂਬਾ ਸਰਕਾਰ ਦੀਆਂ ਤਰਜੀਹਾਂ ਨੂੰ ਦਰਸਾਉਂਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...