June 28, 2026, 10:00 am
----------- Advertisement -----------
HomeNewsLatest Newsਪੰਜਾਬ ਸਰਕਾਰ ਵੱਲੋਂ ਸੂਬੇ 'ਚ ਬਾਲ ਮਜ਼ਦੂਰੀ ਦੇ ਖਾਤਮੇ ਲਈ ਚੁੱਕੇ ਅਹਿਮ...

ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਬਾਲ ਮਜ਼ਦੂਰੀ ਦੇ ਖਾਤਮੇ ਲਈ ਚੁੱਕੇ ਅਹਿਮ ਕਦਮ : ਡਾ. ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 21 ਜੁਲਾਈ (ਬਲਜੀਤ ਮਰਵਾਹਾ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਬਾਲ ਮਜ਼ਦੂਰੀ ਦੇ ਖਾਤਮੇ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਵਧੇਰੇ ਜਾਣਕਾਰੀ ਦਿੰਦਿਆ ਦੱਸਿਆ ਕਿ “ਮਿਸ਼ਨ ਵਾਤਸਲਿਆ ਸਕੀਮ” ਦੇ ਤਹਿਤ ਵਿਭਾਗ ਬਾਲ ਮਜ਼ਦੂਰੀ ਦੇ ਚੁੰਗਲ ਵਿੱਚ ਫਸੇ ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ ਦੇ ਮੱਦੇਨਜ਼ਰ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਿਹਾ ਹੈ।
ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਾਤਮਾ ਗਾਂਧੀ ਰਾਜ ਪੱਧਰੀ ਲੋਕ ਪ੍ਰਸ਼ਾਸਨ ਸੰਸਥਾਨ, ਚੰਡੀਗੜ੍ਹ ਵਿਖੇ ਬਾਲ ਮਜ਼ਦੂਰੀ ਦੇ ਖਾਤਮੇ ਅਤੇ ਮੁੜ ਵਸੇਬੇ ‘ਤੇ ਰਾਜ ਪੱਧਰੀ ਵਰਕਸ਼ਾਪ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਇਸ ਵਰਕਸ਼ਾਪ ਦਾ ਮੁੱਖ ਉਦੇਸ਼ “ਬਾਲ ਮਜ਼ਦੂਰੀ ਵਿਰੁੱਧ ਐਕਸ਼ਨ ਮਹੀਨਾ” ਤਹਿਤ ਬੱਚਿਆ ਦੇ ਬਚਾਅ ਅਤੇ ਮੁੜ ਵਸੇਬੇ ਦੀ ਪ੍ਰਕਿਰਿਆ ਵਿੱਚ ਸ਼ਾਮਲ ਹਰੇਕ ਭਾਈਵਾਲ ਨੂੰ ਜ਼ਿੰਮੇਵਾਰੀਆਂ ਨਿਰਧਾਰਤ ਕਰਨਾ ਸੀ। ਉਨ੍ਹਾਂ ਕਿਹਾ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਲੇਬਰ, ਪੁਲਿਸ ਅਤੇ ਸਿੱਖਿਆ ਸਮੇਤ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਵੱਲੋਂ ਪ੍ਰਭਾਵੀ ਛਾਪੇਮਾਰੀ ਅਤੇ ਬਚਾਅ ਕਾਰਜਾਂ ਦੀ ਯੋਜਨਾ ਬਣਾਉਣ ਅਤੇ ਚਲਾਉਣ ਲਈ ਵਰਕਸ਼ਾਪ ਵਿੱਚ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ‘ਤੇ ਬਾਲ ਮਜ਼ਦੂਰੀ ਵਿਰੁੱਧ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਾਸਕ ਫੋਰਸਾਂ ਦਾ ਗਠਨ ਕੀਤਾ ਗਿਆ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਬਾਲ ਮਜ਼ਦੂਰੀ ਵਰਗੇ ਕੋਹੜ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ‘ਤੇ ਬਚਾਅ ਕਾਰਜ ਕੀਤੇ। ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟਾਂ ਨੇ ਬਚਪਨ ਬਚਾਓ ਅੰਦੋਲਨ (ਬੀ.ਬੀ.ਏ.) ਦੇ ਸਹਿਯੋਗ ਨਾਲ ਝੁੱਗੀਆਂ-ਝੌਂਪੜੀਆਂ, ਸਕੂਲਾਂ, ਢਾਬਿਆਂ ਅਤੇ ਖਾਣ-ਪੀਣ ਦੀਆਂ ਦੁਕਾਨਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਗਈ।

ਉਨ੍ਹਾਂ ਦੱਸਿਆ ਕਿ ਬਾਲ ਮਜ਼ਦੂਰੀ ਦੇ ਖਾਤਮੇ ਦੇ ਸਬੰਧ ਵਿੱਚ ਪੰਜਾਬ ਭਰ ਵਿੱਚ ਕੁੱਲ 131 ਛਾਪੇ ਮਾਰੇ ਗਏ, ਜਿਸ ਦੇ ਨਤੀਜੇ ਵਜੋਂ 173 ਬੱਚਿਆਂ ਨੂੰ ਬਚਾਇਆ ਗਿਆ। ਬੱਚਿਆਂ ਨੂੰ ਬਚਾਉਣ ਲਈ ਅੰਮ੍ਰਿਤਸਰ ‘ਚ 3, ਲੁਧਿਆਣਾ ‘ਚ 7, ਪਟਿਆਲਾ ‘ਚ 8, ਬਠਿੰਡਾ ‘ਚ 1 ਅਤੇ ਰੂਪਨਗਰ ‘ਚ 3 ਐੱਫ.ਆਈ.ਆਰ. ਦਰਜ਼ ਕਰਵਾਈਆਂ ਗਈਆਂ। ਇਸ ਤੋਂ ਇਲਾਵਾ, ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਪਰਾਧੀਆਂ ਦੇ ਵਿਰੁੱਧ ਬਾਲ ਅਤੇ ਕਿਸ਼ੋਰ ਮਜ਼ਦੂਰੀ (ਪ੍ਰਬੰਧਨ ਅਤੇ ਨਿਯਮ) ਐਕਟ, 1986 ਦੀ ਧਾਰਾ 14-ਡੀ ਦੇ ਤਹਿਤ ਲੇਬਰ ਇੰਸਪੈਕਟਰਾਂ ਦੁਆਰਾ 33 ਚਲਾਨ ਪੇਸ਼ ਕੀਤੇ ਗਏ ਸਨ। ਇਸ ਤੋਂ ਇਲਾਵਾ, ਵੱਖ-ਵੱਖ ਜ਼ਿਲ੍ਹਿਆਂ ਵਿੱਚ 11 ਬੱਚਿਆਂ ਨੂੰ ਸਕੂਲਾਂ ਵਿੱਚ ਦਾਖਲ ਕਰਵਾਇਆ ਗਿਆ ਅਤੇ ਮੌਜੂਦਾ ਵਿੱਤੀ ਸਾਲ 2023-24 ਵਿੱਚ ਲੇਬਰ ਐਕਟ ਦੇ ਤਹਿਤ 13 ਬੱਚਿਆਂ ਨੂੰ ਮੁਆਵਜ਼ਾ ਦੇਣ ਲਈ ਯਤਨ ਜਾਰੀ ਹਨ।
ਮੰਤਰੀ ਨੇ ਬਾਲ ਮਜ਼ਦੂਰੀ ਵਿਰੁੱਧ ਰਾਜ ਐਕਸ਼ਨ ਮਹੀਨੇ ਦੌਰਾਨ ਪ੍ਰਾਪਤ ਕੀਤੇ ਨਤੀਜਿਆਂ ‘ਤੇ ਆਪਣੀ ਤਸੱਲੀ ਪ੍ਰਗਟਾਈ। ਉਨ੍ਹਾਂ ਵੱਖ-ਵੱਖ ਵਿਭਾਗਾਂ, ਗੈਰ-ਸਰਕਾਰੀ ਸੰਗਠਨਾਂ ਅਤੇ ਭਾਈਵਾਲਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ, ਜਿਸ ਕਾਰਨ ਬਾਲ ਮਜ਼ਦੂਰੀ ਦੇ ਚੁੰਗਲ ਤੋਂ ਬਚਾਏ ਗਏ ਬੱਚਿਆਂ ਦੀ ਗਿਣਤੀ ਵਿੱਚ ਪਹਿਲਾਂ ਦੇ ਮੁਕਾਬਲੇ ਵਾਧਾ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...