July 25, 2026, 5:22 pm
----------- Advertisement -----------
HomeNewsLatest Newsਪੰਜਾਬ ਸਰਕਾਰ ਨੇ ਡੇਰਾਬੱਸੀ ਜ਼ਿਲ੍ਹਾ ਮੁਹਾਲੀ ਵਿਖੇ ਵਿਕਾਸ ਕਾਰਜਾਂ 'ਤੇ ਤਕਰੀਬਨ 8...

ਪੰਜਾਬ ਸਰਕਾਰ ਨੇ ਡੇਰਾਬੱਸੀ ਜ਼ਿਲ੍ਹਾ ਮੁਹਾਲੀ ਵਿਖੇ ਵਿਕਾਸ ਕਾਰਜਾਂ ‘ਤੇ ਤਕਰੀਬਨ 8 ਕਰੋੜ ਰੁਪਏ ਖਰਚਣ ਦਾ ਲਿਆ ਫੈਸਲਾ:- ਡਾ. ਨਿੱਜਰ

Published on

----------- Advertisement -----------

ਚੰਡੀਗੜ੍ਹ, 21 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਰਹੀ ਹੈ। ਇਸ ਦਿਸ਼ਾ ਵਿੱਚ ਇਕ ਹੋਰ ਕਦਮ ਪੁੱਟਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਡੇਰਾਬੱਸੀ ਜ਼ਿਲ੍ਹਾ ਮੁਹਾਲੀ ਵਿੱਖੇ ਵਿਕਾਸ ਕਾਰਜ਼ਾਂ ‘ਤੇ ਤਕਰੀਬਨ 8 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਨਗਰ ਕੌਂਸਲ ਡੇਰਾਬੱਸੀ ਦੇ ਡੰਪਿੰਗ ਗਰਾਉਂਡ ਦੇ ਰੱਖ-ਰਖਾਅ ਅਤੇ ਡੇਰਾਬੱਸੀ ਦੇ ਹੋਰ ਕੰਮਾਂ ਲਈ ਵੱਖ-ਵੱਖ ਅਸਾਮੀਆਂ ਜਿਵੇਂ ਲੇਬਰ, ਡਰਾਈਵਰ, ਇਲੈਕਟ੍ਰਿਸ਼ਨ, ਮਾਲੀ ਅਤੇ ਹੋਰ ਅਸਾਮੀਆਂ ਦੀਆਂ ਸੇਵਾਵਾਂ ਹਾਇਰ ਕਰਨ ਲਈ ਤਕਰੀਬਨ 1.86 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸੇ ਤਰ੍ਹਾਂ ਹੀ ਵਾਰਡ ਨੰ. 1,2,3,4,5,6 ਅਤੇ 15 ਵਿਖੇ ਇੰਟਰਲਾਕਿੰਗ ਟਾਈਲਜ਼ ਅਤੇ ਨਾਲੀਆਂ ਦੀ ਮੁਰੰਮਤ ਕਰਵਾਉਣ, ਸਰਸਵਤੀ ਵਿਹਾਰ ਵਿੱਚ ਵੱਖ-ਵੱਖ ਥਾਵਾਂ ਤੇ ਟਾਈਲਾਂ ਅਤੇ ਨਾਲੀਆਂ ਦੀ ਮੁਰੰਮਤ ਦਾ ਕੰਮ, ਕਸਬੇ ਵਿੱਚ ਵੱਖ-ਵੱਖ ਥਾਵਾਂ ਤੇ ਰੋਡ ਅਤੇ ਗਲੀਆਂ ਦੇ ਚੈਂਬਰਾਂ ਦੀ ਮੁਰੰਮਤ ਦਾ ਕੰਮ ਕੀਤਾ ਜਾਵੇਗਾ।

ਇਸ ਤੋ ਇਲਾਵਾ, ਪਾਰਕਿੰਗ ਲਈ ਜਗ੍ਹਾ ਵਿਕਸਤ ਕਰਨ ਲਈ ਉਵਰ ਬ੍ਰਿਜ ਦੇ ਹੇਠਾਂ ਟਾਈਲਾਂ ਲਗਵਾਉਣ ਦਾ ਕੰਮ, ਵਾਰਡ ਨੰ. 8 ਵਿੱਚ ਸੈਣੀ ਧਰਮਸ਼ਾਲਾ ਦਾ ਨਿਰਮਾਣ ਕਰਨਾ, ਡੰਪਿੰਗ ਪੁਆਇੰਟ ਡੇਰਾਬੱਸੀ ਵਿੱਖੇ ਐਮ.ਆਰ.ਐਫ. ਸੈੱਡ ਦੀ ਉਸਾਰੀ, ਗੁਰਦੁਆਰਾ ਸਾਹਿਬ ਮੁਬਾਰਿਕਪੁਰ ਨੇੜੇ ਡਰੇਨੇਜ ਪਾਈਪ ਪ੍ਰਦਾਨ ਕਰਨ ਅਤੇ ਵਿਛਾਉਣ ਦਾ ਕੰਮ ਕਰਨਾ, ਕਮਿਊਨਿਟੀ ਸੈਂਟਰ ਮੁਬਾਰਿਕਪੁਰ ਨੇੜੇ ਗਲੀ ਦੀ ਉਸਾਰੀ ਅਤੇ ਕਮਿਊਨਿਟੀ ਸੈਂਟਰ ਵਾਰਡ ਨੰ. 11 ਨੇੜੇ ਲੇਡੀਜ਼ ਐਂਡ ਜੈਂਟਸ ਬਾਥਰੂਮ ਦੀ ਉਸਾਰੀ ਕਰਨ ਅਤੇ ਇਲਾਕੇ ਦੇ ਹੋਰ ਬਹੁਤ ਸਾਰੇ ਕੰਮ ਕਰਨ ਲਈ ਤਕਰੀਬਨ 6.14 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਕੈਬਨਿਟ ਮੰਤਰੀ, ਡਾ. ਨਿੱਜਰ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਨ੍ਹਾਂ ਕੰਮਾਂ ਲਈ ਦਫ਼ਤਰੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ। ਉਨਾਂ ਇਹ ਵੀ ਕਿਹਾ ਕਿ ਇਲਾਕੇ ਦੀ ਵੱਡੀ ਅਬਾਦੀ ਨੂੰ ਇਨ੍ਹਾਂ ਵਿਕਾਸ ਕਾਰਜ਼ਾਂ ਦਾ ਲਾਭ ਹੋਵੇਗਾ। ਡਾ.ਨਿੱਜਰ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਭ੍ਰਿਸਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਭ੍ਰਿਸ਼ਟਾਚਾਰ ਕਰਦਾ ਫੜ੍ਹਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੀਤੇ ਜਾਣ ਵਾਲੇ ਵਿਕਾਸ ਕਾਰਜ਼ਾਂ ਵਿੱਚ ਪਾਰਦਰਸ਼ਤਾਂ ਅਤੇ ਗੁਣਵੱਤਾ ਯਕੀਨੀ ਬਣਾਈ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...