September 28, 2026, 1:57 am
----------- Advertisement -----------
HomeNewsLatest Newsਮਾਨ ਸਰਕਾਰ ਐਸ.ਏ.ਐਸ ਨਗਰ ਦੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ 'ਤੇ ਖਰਚੇਗੀ 11.21...

ਮਾਨ ਸਰਕਾਰ ਐਸ.ਏ.ਐਸ ਨਗਰ ਦੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ‘ਤੇ ਖਰਚੇਗੀ 11.21 ਕਰੋੜ ਰੁਪਏ: ਡਾ. ਨਿੱਜਰ

Published on

----------- Advertisement -----------

ਚੰਡੀਗੜ੍ਹ, 22 ਨਵੰਬਰ:ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੁਰੀ ਤਰ੍ਹਾਂ ਯਤਨਸ਼ੀਲ ਹੈ। ਇਸ ਦਿਸ਼ਾ ਵਿਚ ਇਕ ਹੋਰ ਕਦਮ ਅੱਗੇ ਵਧਾਉਂਦੇ ਹੋਏ ਪੰਜਾਬ ਸਰਕਾਰ ਵੱਲੋਂ ਐਸ.ਏ.ਐਸ. ਨਗਰ (ਮੁਹਾਲੀ) ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਤਕਰੀਬਨ 11.21 ਕਰੋੜ ਰੁਪਏ ਦਾ ਖਰਚਾ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧ ਵਿਚ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਵਿਚ ਮੁਹਾਲੀ ਦੇ ਜੋਨ-1 ਅਤੇ 2 ਅਧੀਨ ਸਥਿਤ ਵੱਖ-ਵੱਖ ਟਾਇਲਟ ਬਲਾਕਾਂ ਦੇ ਸੰਚਾਲਨ ਅਤੇ ਰੱਖ-ਰਖਾਅ ਦਾ ਕੰਮ ਕੀਤੇ ਜਾਣਗੇ। ਇਸੇ ਤਰ੍ਹਾਂ ਹੀ ਜੋਨ-3 ਅਤੇ 4 ਵਿਚ ਸਥਿਤ ਟਾਇਲਟ ਬਲਾਕਾਂ ਦੇ ਸੰਚਾਲਨ ਅਤੇ ਰੱਖ-ਰਖਾਅ ਦੇ ਕੰਮ ਵੀ ਕੀਤੇ ਜਾਣਗੇ।

ਇਸ ਤੋਂ ਇਲਾਵਾ ਮੁਹਾਲੀ ਦੇ ਜ਼ੋਨ-1 ਅਤੇ ਜੋਨ- 2 ਲਈ ਹੈਵੀ ਮਸ਼ੀਨ ਵਹੀਕਲ ਨਾਲ ਰੁੱਖਾਂ ਦੀ ਕਟਾਈ ਲਈ ਮੈਨ ਪਲੇਟਫਾਰਮ ਮੁਹੱਈਆ ਕਰਵਾਉਣ, ਸੈਕਟਰ-70 ਦੇ ਵਾਰਡ ਨੰਬਰ- 34 ਵਿਖੇ ਵੱਖ-ਵੱਖ ਥਾਵਾਂ ਤੇ ਖੇਡ ਮੈਦਾਨਾਂ ਦੀ ਉਸਾਰੀ ਦਾ ਕੰਮ ਅਤੇ ਮੁਹਾਲੀ ਦੇ ਜੋਨ- 2 ਵਿਚ ਵੱਖ-ਵੱਖ ਵਾਰਡਾਂ ਵਿਖੇ ਪੈਚ ਵਰਕ/ਰਿਪੇਅਰ ਦਾ ਕੰਮ ਵੀ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਹਨਾਂ ਕੰਮਾਂ ਤੋਂ ਇਲਾਵਾ ਗੁਰੂ ਰਵਿਦਾਸ ਗਰਾਉਂਡ ਫੇਸ 7 ਵਿਖੇ ਅੰਬੇਡਕਰ ਲਾਇਬ੍ਰੇਰੀ ਦਾ ਨਿਰਮਾਣ ਕਰਨਾ ਅਤੇ ਐਸ.ਏ.ਐਸ.ਨਗਰ ਦੀ ਲਾਇਬ੍ਰੇਰੀ ਵਿੱਚ ਸਪਲਿਟ ਏਅਰ ਕੰਡੀਸ਼ਨਰਾਂ ਅਤੇ ਹੋਰ ਇਲੈਕਟ੍ਰੀਕਲ ਕੰਮਾਂ ਦੀ ਸਪਲਾਈ/ਇੰਸਟਾਲੇਸ਼ਨ ਆਦਿ ਕੰਮਾਂ ਨੂੰ ਕੀਤਾ ਜਾਵੇਗਾ। ਉਹਨਾਂ ਨੇ ਦੱਸਿਆ ਕਿ ਮਿੰਨੀ ਸੁਪਰ ਚੂਸਣ ਮਸ਼ੀਨ ਅਤੇ ਸੀਵਰ ਜੈਟਿੰਗ ਮਸ਼ੀਨ ਦੇ ਸੰਚਾਲਨ ਅਤੇ ਰੱਖ-ਰਖਾਅ ਦਾ ਕੰਮ ਵੀ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣਾ ਅਤੇ ਉਹਨਾਂ ਦਾ ਜੀਵਨ ਬਿਹਤਰ ਤੇ ਸੁਖਾਲਾ ਬਣਾਉਣਾ ਹੀ ਮੁੱਖ ਤਰਜੀਹ ਹੈ। ਉਹਨਾਂ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਹਨਾਂ ਕੰਮਾਂ ਲਈ ਪੰਜਾਬ ਸਰਕਾਰ ਦੀ ਵੈਬਸਾਈਟ www.eproc.punjab.gov.in ‘ਤੇ ਪਹਿਲਾਂ ਹੀ ਈ-ਟੈਂਡਰ ਜਾਰੀ ਕਰ ਦਿੱਤੇ ਗਏ ਹਨ। ਉਹਨਾਂ ਨੇ ਇਹ ਵੀ ਦੱਸਿਆ ਕਿ ਜੇਕਰ ਇਹਨਾਂ ਟੈਂਡਰਾਂ ਵਿਚ ਕੋਈ ਸੋਧ ਕੀਤੀ ਜਾਂਦੀ ਹੈ ਤਾਂ ਇਸਦਾ ਵੇਰਵਾ ਇਸੇ ਹੀ ਵੈਬਸਾਈਟ ਤੇ ਉਪਲਬਧ ਹੋਵੇਗਾ। ਮੰਤਰੀ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਭ੍ਰਿਸਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਇਸ ਲਈ ਉਹਨਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਦੇ ਕੰਮਾਂ ਵਿਚ ਪਾਰਦਰਸ਼ਤਾ ਅਤੇ ਗੁਣਵੱਤਾ ਲਿਆਉਣੀ ਯਕੀਨੀ ਬਣਾਈ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...