September 13, 2026, 10:19 pm
----------- Advertisement -----------
HomeNewsBreaking Newsਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਬਾਰੇ ਸਿਖਲਾਈ...

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਬਾਰੇ ਸਿਖਲਾਈ ਪ੍ਰੋਗਰਾਮ ਦਾ ਕੀਤਾ ਉਦਘਾਟਨ

Published on

----------- Advertisement -----------

ਚੰਡੀਗੜ੍ਹ, 18 ਦਸੰਬਰ: (ਬਲਜੀਤ ਮਰਵਾਹਾ) – ਪੰਜਾਬ ਦੇ ਲੋਕਾਂ ਨੂੰ ਸਿਹਤਮੰਦ ਅਤੇ ਖੁਸ਼ਹਾਲ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਟੀਚੇ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਭਾਰਤ ਦੀ ਰਵਾਇਤੀ ਸਿਹਤ ਸੰਭਾਲ ਪ੍ਰਣਾਲੀ ‘ਆਯੁਰਵੇਦ’ ਨੂੰ ਮੁੜ ਸੁਰਜੀਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

ਜ਼ਿਕਰਯੋਗ ਹੈ ਕਿ ਆਯੁਰਵੇਦ ਦਾ ਮੁੱਖ ਮੰਤਵ ਬਿਮਾਰੀ ਦੀ ਰੋਕਥਾਮ ਅਤੇ ਸਿਹਤ ਦੀ ਸਾਂਭ-ਸੰਭਾਲ ’ਤੇ ਹੁੰਦਾ ਹੈ, ਜਦਕਿ, ਇਸ ਪ੍ਰਣਾਲੀ ਵਿੱਚ ਕੁਦਰਤੀ ਤੱਤਾਂ ਦੀ ਵਰਤੋਂ ਕਰਕੇ ਬਿਮਾਰੀ ਦਾ ਇਲਾਜ ਵੀ ਕੀਤਾ ਜਾਂਦਾ ਹੈ।

ਡਾ. ਬਲਬੀਰ ਸਿੰਘ , ਜੋ ਕਿ ਆਯੁਰਵੇਦ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ. ਰਵੀ ਡੂਮਰਾ ਨਾਲ Çੲੱਥੇ ਪਹੁੰਚੇ ਸਨ, ਨੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ (ਮਗਸੀਪਾ) ਵਿਖੇ ਆਯੋਜਿਤ ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰ, ਪੰਜਾਬ ’ਤੇ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕੀਤਾ।

ਸਿਹਤ ਮੰਤਰੀ ਨੇ ਸਾਰੇ ਪ੍ਰਤੀਭਾਗੀਆਂ ਨੂੰ ਰੋਲ ਮਾਡਲ ਬਣਨ ਅਤੇ ਇਸ ਚੰਗੀ ਪੁਰਾਤਨ ਭਾਰਤੀ ਇਲਾਜ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਵਿੱਚ ਰਾਜ ਦੀ ਮਦਦ ਕਰਨ ਦਾ ਸੱਦਾ ਦਿੱਤਾ, ਜੋ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੇ ਪੰਜਾਬ ਦੇ ਲੋਕਾਂ ਨੂੰ ਸਿਹਤਮੰਦ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਸਵੈ-ਇੱਛਾ ਨਾਲ ਆਪਣੇ ਘਰਾਂ ਦੇ ਨੇੜੇ ਯੋਗਾ ਸੈਸ਼ਨ ਕਰਵਾਉਣ ਅਤੇ ਲੋਕਾਂ ਨੂੰ ਆਯੁਰਵੇਦ ਪ੍ਰਤੀ ਜਾਗਰੂਕ ਕਰਨ ਲਈ ਵੀ ਕਿਹਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 158 ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਨੂੰ ਅਪਗ੍ਰੇਡ ਕੀਤਾ ਹੈ ਅਤੇ ਇਨ੍ਹਾਂ ਸਾਰੇ ਕੇਂਦਰਾਂ ਵਿੱਚ ਹਰਬਲ ਗਾਰਡਨ ਸਥਾਪਿਤ ਕੀਤੇ ਜਾ ਰਹੇ ਹਨ ਤਾਂ ਜੋ ਲੋਕ ਹਲਕੀਆਂ-ਫੁਲਕੀਆਂ ਬਿਮਾਰੀਆਂ ਤੋਂ ਨਿਜਾਤ ਪਾਉਣ ਐਲੋਪੈਥੀ ਦਵਾਈਆਂ ’ਤੇ ਨਿਰਭਰ ਹੋਣ ਦੀ ਥਾਂ ਜੜੀ- ਬੂਟੀਆਂ ਵਾਲੀਆਂ ਕੁਦਰਤੀ ਦਵਾਈਆਂ ਇਸਤੇਮਾਲ ਕਰ ਠੀਕ ਹੋ ਸਕਣ।

ਇਸ ਵਰਕਸ਼ਾਪ ਵਿੱਚ ਸੂਬੇ ਭਰ ਦੇ ਸਾਰੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ, ਆਯੁਰਵੈਦਿਕ ਮੈਡੀਕਲ ਅਫ਼ਸਰ, ਉਪਵੇਦ ਅਤੇ ਯੋਗਾ ਇੰਸਟਰਕਟਰਾਂ ਨੇ ਭਾਗ ਲਿਆ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...