July 1, 2026, 2:10 am
----------- Advertisement -----------
HomeNewsLatest Newsਸਿੱਖ ਗੁਰਦੁਆਰਾ ਐਕਟ-1925 ‘ਚ ਤਰਮੀਮ ਕਰੇਗੀ ਪੰਜਾਬ ਸਰਕਾਰ, ਮੁਫ਼ਤ ਪ੍ਰਸਾਰਣ ਰਾਹੀਂ ਦੁਨੀਆ...

ਸਿੱਖ ਗੁਰਦੁਆਰਾ ਐਕਟ-1925 ‘ਚ ਤਰਮੀਮ ਕਰੇਗੀ ਪੰਜਾਬ ਸਰਕਾਰ, ਮੁਫ਼ਤ ਪ੍ਰਸਾਰਣ ਰਾਹੀਂ ਦੁਨੀਆ ਦੇ ਕੋਨੇ-ਕੋਨੇ ਤੱਕ ਗੁਰਬਾਣੀ ਪਹੁੰਚਾਉਣ ਦੇ ਮਨੋਰਥ ਨਾਲ ਲਿਆ ਇਤਿਹਾਸਕ ਫ਼ੈਸਲਾ

Published on

----------- Advertisement -----------

ਚੰਡੀਗੜ੍ਹ, 18 ਜੂਨ : ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਪਾਵਨ ਗੁਰਬਾਣੀ ਦਾ ਪ੍ਰਸਾਰਣ ਮੁਫ਼ਤ ਵਿਚ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇਤਿਹਾਸਕ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸਿੱਖ ਗੁਰਦੁਆਰਾ ਐਕਟ-1925 ਵਿਚ ਸੋਧ ਕਰੇਗੀ।

ਇਸ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਬਾਰੇ ਮਤਾ 19 ਜੂਨ (ਸੋਮਵਾਰ) ਨੂੰ ਹੋਣ ਜਾ ਰਹੀ ਮੰਤਰੀ ਮੰਡਲ ਦੀ ਮੀਟਿੰਗ ਵਿਚ ਪਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਇਹ ਮਤਾ 20 ਜੂਨ ਨੂੰ ਹੋਣ ਵਾਲੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਸਦਨ ਵਿਚ ਪੇਸ਼ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਫੈਸਲਾ ਦੁਨੀਆ ਭਰ ਵਿਚ ਸਿੱਖ ਸੰਗਤ ਦੀਆਂ ਭਾਵਨਾਵਾਂ ਦੇ ਮੁਤਾਬਕ ਲਿਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਬੱਤ ਦੇ ਭਲੇ ਦਾ ਵਿਸ਼ਵ-ਵਿਆਪੀ ਸੰਦੇਸ਼ ਫੈਲਾਉਣ ਦੇ ਉਦੇਸ਼ ਨਾਲ ਦੁਨੀਆ ਭਰ ਵਿਚ ਸਰਬ-ਸਾਂਝੀ ਗੁਰਬਾਣੀ ਦਾ ਪਾਸਾਰ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਗੁਰਬਾਣੀ ਦੇ ਪ੍ਰਸਾਰਣ ਦਾ ਅਧਿਕਾਰ ਕਿਸੇ ਇਕ ਚੈਨਲ ਨੂੰ ਦੇਣ ਦੀ ਬਜਾਏ ਇਸ ਦਾ ਪ੍ਰਸਾਰਣ ਬਿਲਕੁਲ ਮੁਫ਼ਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਕਦਮ ਦੇਸ਼-ਵਿਦੇਸ਼ ਵਿਚ ਸੰਗਤ ਨੂੰ ਗੁਰਬਾਣੀ ਸਰਵਣ ਕਰਨ ਵਿਚ ਬਹੁਤ ਸਹਾਈ ਹੋਵੇਗਾ।

ਇਸੇ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਸੰਗਤ ਨੂੰ ਆਪਣੇ ਟੀ.ਵੀ. ਸੈੱਟ ਜਾਂ ਹੋਰ ਉਪਕਰਨਾਂ ਜ਼ਰੀਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ-ਦੀਦਾਰੇ ਕਰਨ ਦੀ ਵੀ ਖੁੱਲ੍ਹ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਫੈਸਲਾ ਦੁਨੀਆ ਦੇ ਕੋਨੇ-ਕੋਨੇ ਵਿਚ ਪਵਿੱਤਰ ਗੁਰਬਾਣੀ ਦਾ ਸੰਦੇਸ਼ ਫੈਲਾਉਣ ਵਿਚ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸੇ ਇਕੱਲੇ-ਇਕਹਿਰੇ ਮਾਧਿਅਮ ਰਾਹੀਂ ਗੁਰਬਾਣੀ ਦੀ ਪਹੁੰਚ ਮਹਿਦੂਦ ਕਰਨ ਦੇਣ ਦੀ ਬਜਾਏ ਸਰਬੱਤ ਦਾ ਭਲਾ ਤੇ ਭਾਈਚਾਰਕ ਸਾਂਝ ਦਾ ਸੰਦੇਸ਼ ਸੰਗਤ ਤੱਕ ਮੁਫ਼ਤ ਵਿਚ ਪ੍ਰਸਾਰਿਤ ਹੋਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...