August 6, 2026, 12:15 am
----------- Advertisement -----------
HomeNewsLatest Newsਪੰਜਾਬ ਸਰਕਾਰ 27 ਜਨਵਰੀ ਨੂੰ 500 ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ...

ਪੰਜਾਬ ਸਰਕਾਰ 27 ਜਨਵਰੀ ਨੂੰ 500 ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਕਰੇਗੀ ਸਮਰਪਿਤ

Published on

----------- Advertisement -----------

ਚੰਡੀਗੜ੍ਹ, 14 ਜਨਵਰੀ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਨਵੀਆਂ ਪੁਲਾਂਘਾਂ ਪੁੱਟਦੇ ਹੋਏ ਪੰਜਾਬ ਸਰਕਾਰ 27 ਜਨਵਰੀ ਨੂੰ 400 ਤੋਂ ਵੱਧ ਨਵੇਂ ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰੇਗੀ ਜਿਸ ਨਾਲ ਪੰਜਾਬ ਦੇ ਲੋਕਾਂ ਨੂੰ 500 ਆਮ ਆਦਮੀ ਕਲੀਨਿਕ ਸਮਰਪਿਤ ਹੋ ਜਾਣਗੇ। ਅੰਮ੍ਰਿਤਸਰ ਵਿਖੇ 27 ਜਨਵਰੀ ਨੂੰ ਹੋਣ ਵਾਲੇ ਵੱਡੇ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇੱਥੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ 75ਵੇਂ ਆਜ਼ਾਦੀ ਦਿਵਸ ਮੌਕੇ 100 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਕਲੀਨਿਕ ਲੋਕਾਂ ਨੂੰ 100 ਦੇ ਕਰੀਬ ਕਲੀਨਿਕਲ ਟੈਸਟਾਂ ਦੇ ਨਾਲ 41 ਹੈਲਥ ਪੈਕੇਜ ਮੁਫਤ ਪ੍ਰਦਾਨ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਕਲੀਨਿਕ ਪੰਜਾਬ ਵਿੱਚ ਸਿਹਤ ਸੰਭਾਲ ਪ੍ਰਣਾਲੀ ਦੀ ਕਾਇਆਕਲਪ ਵਿੱਚ ਮੀਲ ਪੱਥਰ ਵਜੋਂ ਕੰਮ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਭਾਰਤ ਸਰਕਾਰ ਨੇ ਵੀ ਲੋਕਾਂ ਤੱਕ ਮਿਆਰੀ ਸਿਹਤ ਸੇਵਾਵਾਂ ਪਹੁੰਚਾਉਣ ਲਈ ਸੂਬਾ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ 400 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹਣ ਨਾਲ ਪੰਜਾਬ ਸਿਹਤ ਸੰਭਾਲ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਲਿਖੇਗਾ ਜਿਸ ਨਾਲ ਅਜਿਹੇ 500 ਕਲੀਨਿਕ ਕਾਰਜਸ਼ੀਲ ਹੋ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਕ੍ਰਾਂਤੀਕਾਰੀ ਪਹਿਲਕਦਮੀ ਸੂਬੇ ਦੀ ਸਿਹਤ ਸੰਭਾਲ ਵਿਵਸਥਾ ਨੂੰ ਮੁੜ ਸੁਰਜੀਤ ਕਰੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਮ ਆਦਮੀ ਕਲੀਨਿਕ ਸਮਰਪਿਤ ਕਰਨ ਮੌਕੇ ਹੋਣ ਵਾਲੇ ਸਮਾਗਮ ਲਈ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੀ ਸਥਾਪਨਾ ਸੂਬਾ ਸਰਕਾਰ ਵੱਲੋਂ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਕੇ ਪੰਜਾਬ ਨੂੰ ਸਿਹਤਮੰਦ ਅਤੇ ਰੋਗ ਮੁਕਤ ਬਣਾਉਣ ਪ੍ਰਤੀ ਨਿਮਾਣਾ ਜਿਹਾ ਉਪਰਾਲਾ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬੇ ਦੇ ਵਸਨੀਕਾਂ ਨੂੰ ਹੁਣ ਇਲਾਜ ਤੇ ਜਾਂਚ ਸਹੂਲਤਾਂ ਲਈ ਹਸਪਤਾਲਾਂ ਵਿੱਚ ਵੱਡੇ ਖਰਚੇ ਨਹੀਂ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਮਰੀਜ਼ ਕਲੀਨਿਕਾਂ ਵਿੱਚ ਜਾ ਕੇ ਡਾਕਟਰੀ ਸੇਵਾਵਾਂ ਦਾ ਲਾਭ ਉਠਾ ਸਕਦੇ ਹਨ ਜਾਂ ਫਿਰ ਆਨਲਾਈਨ ਸਮਾਂ ਲੈਣ ਦੀ ਸਹੂਲਤ ਵੀ ਹਾਸਲ ਕਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ਼

ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ...

ਅੱਠ ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿੱਚ ਫੇਲ੍ਹ

ਰਾਜਸਥਾਨ ਦੇ ਡਰੱਗ ਕੰਟਰੋਲ ਸੰਗਠਨ ਨੇ ਰਿਪੋਰਟ ਦਿੱਤੀ ਹੈ ਕਿ ਜੁਲਾਈ ਵਿੱਚ ਜਾਂਚੀਆਂ ਗਈਆਂ...

ਅੰਮ੍ਰਿਤਸਰ: ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ; ਵੀਡੀਓ ਵਾਇਰਲ

ਅੰਮ੍ਰਿਤਸਰ ਦੇ ਭਗਤਾਂ ਵਾਲੇ ਫਾਟਕ ਨੇੜੇ ਇੱਕ ਸ਼ਰਮਨਾਕ ਤੇ ਲਾਪਰਵਾਹੀ ਭਰੀ ਘਟਨਾ ਸਾਹਮਣੇ ਆਈ...

ਤਰਨਤਾਰਨ ‘ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਟ੍ਰੈਕਟਰ ਚਾਲਕ ਨਾਲ ਹੋਈ ਸੀ ਤਕਰਾਰ

ਤਰਨਤਾਰਨ ਦੇ ਝਬਾਲ ਵਿਖੇ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਟ੍ਰੈਕਟਰ ਚਾਲਕ...

BJP ਨੇ ਤਜਿੰਦਰ ਸਿੰਘ ਬਿੱਟੂ ਨੂੰ ਬਣਾਇਆ ਸੂਬਾ ਉਪ-ਪ੍ਰਧਾਨ, ਦੋਆਬੇ ‘ਚ ਪਾਰਟੀ ਨੂੰ ਕਰਨਗੇ ਮਜ਼ਬੂਤ!

ਪੰਜਾਬ ਭਾਜਪਾ ਨੇ ਆਪਣੀ ਨਵੀਂ ਸੰਗਠਨਾਤਮਕ ਟੀਮ ਦਾ ਗਠਨ ਕੀਤਾ ਹੈ। ਤਜਿੰਦਰ ਸਿੰਘ ਬਿੱਟੂ...

ਹਸਪਤਾਲ ਦੀ ਥਾਂ ਹੋਟਲ ‘ਚ ਅਰਾਮ ਕਰ ਰਿਹਾ ਸੀ 661 ਕਰੋੜ ਘੁਟਾਲੇ ਦਾ ਮੁਲਜ਼ਮ! ਰੇਡ ਪਈ ਤਾਂ ਉੱਡੇ ਹੋਸ਼

ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੋਏ ਕਥਿਤ 661 ਕਰੋੜ ਰੁਪਏ ਦੇ ਘਪਲੇ ਨਾਲ ਸਬੰਧਤ ਇੱਕ...

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ...

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ...