October 29, 2026, 5:55 am
----------- Advertisement -----------
HomeNewsBreaking Newsਪੰਜਾਬ ਸਰਕਾਰ 600 ਕਾਲਜ ਅਧਿਆਪਕਾਂ ਨੂੰ ਤੁਰੰਤ ਸਟੇਸ਼ਨ ਅਲਾਟ ਕਰਨ ਦੀ ਕਰੇਗੀ...

ਪੰਜਾਬ ਸਰਕਾਰ 600 ਕਾਲਜ ਅਧਿਆਪਕਾਂ ਨੂੰ ਤੁਰੰਤ ਸਟੇਸ਼ਨ ਅਲਾਟ ਕਰਨ ਦੀ ਕਰੇਗੀ ਮੰਗ: ਹਰਜੋਤ ਸਿੰਘ ਬੈਂਸ

Published on

----------- Advertisement -----------

ਚੰਡੀਗੜ੍ਹ, 28 ਨਵੰਬਰ: (ਬਲਜੀਤ ਮਰਵਾਹਾ) – ਪੰਜਾਬ ਸਰਕਾਰ ਵੱਲੋਂ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਦਾਇਰ ਰਿਵਿਊ ਪਟੀਸ਼ਨ ਉੱਤੇ ਕੱਲ ਮਿਤੀ 29 ਨਵੰਬਰ, 2023 ਨੂੰ ਸੁਣਵਾਈ ਹੋਵੇਗੀ। ਸੁਣਵਾਈ ਮੌਕੇ ਪੰਜਾਬ ਸਰਕਾਰ ਵੱਲੋਂ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਦੌਰਾਨ ਚੁਣੇ ਗਏ 600 ਪ੍ਰੋਫੈਸਰਾਂ ਨੂੰ ਤੁਰੰਤ ਸਟੇਸ਼ਨ ਅਲਾਟ ਕਰਨ ਲਈ ਮੰਗ ਕੀਤੀ ਜਾਵੇਗੀ।

ਇਹ ਜਾਣਕਾਰੀ ਪੰਜਾਬ ਦੇ ਉਚੇਰੀ ਸਿੱਖਿਆ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਕਾਂਗਰਸ ਸਰਕਾਰ ਵੱਲੋਂ ਸਿਆਸੀ ਲਾਭ ਲਈ ਨਵੰਬਰ, 2021 ਵਿੱਚ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਭਰਤੀ ਪ੍ਰਕਿਰਿਆ ਆਰੰਭ ਕੀਤੀ ਗਈ ਸੀ। ਜਿਸ ਸਬੰਧੀ ਮਾਹਰਾਂ ਵੱਲੋਂ ਪਹਿਲਾਂ ਹੀ ਸਰਕਾਰ ਨੂੰ ਕਹਿ ਦਿੱਤਾ ਗਿਆ ਸੀ ਕਿ ਇੰਨੇ ਘੱਟ ਸਮੇਂ ਵਿੱਚ ਕਾਨੂੰਨ ਅਨੁਸਾਰ ਭਰਤੀ ਮੁਕੰਮਲ ਕਰਨਾ ਅਸੰਭਵ ਹੈ ਜਿਸ ਨੂੰ ਦਰਕਿਨਾਰ ਕਰਦਿਆਂ ਇਹ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਪਰ ਇਸ ਭਰਤੀ ਪ੍ਰਕਿਰਿਆ ਵਿਰੁੱਧ ਕੁਝ ਉਮੀਦਵਾਰ ਹਾਈਕੋਰਟ ਚਲੇ ਗਏ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਹਾਈਕੋਰਟ ਵੱਲੋਂ ਇਸ ਭਰਤੀ ਪ੍ਰਕਿਰਿਆ ਨੂੰ ਰੱਦ ਕਰ ਦਿੱਤਾ ਗਿਆ ਸੀ ਜਿਸ ਦੇ ਚਲਦਿਆਂ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਭਰਤੀ ਪ੍ਰਕਿਰਿਆ ਵਿੱਚ ਸਫ਼ਲ ਰਹੇ ਉਮੀਦਵਾਰਾਂ ਦਾ ਭਵਿੱਖ ਖਰਾਬ ਹੋ ਗਿਆ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇਕ ਸੀ.ਐਮ. ਦਾਇਰ ਕੀਤੀ ਗਈ ਹੈ ਜਿਸ ਦੀ ਸੁਣਵਾਈ ਮਾਣਯੋਗ ਚੀਫ਼ ਜਸਟਿਸ ਰੀਤੂ ਬਾਹਰੀ ਦੀ ਅਗਵਾਈ ਵਾਲੇ ਡਬਲ ਬੈਂਚ ਵੱਲੋਂ ਕੀਤੀ ਜਾਵੇਗੀ। ਸੁਣਵਾਈ ਦੌਰਾਨ ਪੰਜਾਬ ਸਰਕਾਰ 600 ਸਹਾਇਕ ਪ੍ਰੋਫੈਸਰ ਨੂੰ ਤੁਰੰਤ ਸਟੇਸ਼ਨ ਅਲਾਟ ਕਰਨ ਦੀ ਮੰਗ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...