September 14, 2026, 10:31 pm
----------- Advertisement -----------
HomeNewsLatest Newsਪੰਜਾਬ ਸਰਕਾਰ ਆਧੁਨਿਕ ਤਕਨੀਕ ਨਾਲ ਕਰੇਗੀ ਕੁੜੇ ਅਤੇ ਠੋਸ ਰਹਿੰਦ-ਖੂੰਹਦ ਦਾ ਨਿਪਟਾਰਾ

ਪੰਜਾਬ ਸਰਕਾਰ ਆਧੁਨਿਕ ਤਕਨੀਕ ਨਾਲ ਕਰੇਗੀ ਕੁੜੇ ਅਤੇ ਠੋਸ ਰਹਿੰਦ-ਖੂੰਹਦ ਦਾ ਨਿਪਟਾਰਾ

Published on

----------- Advertisement -----------

ਚੰਡੀਗੜ੍ਹ, 23 ਸਤੰਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਕੰਮ ਕਰਦਿਆਂ ਸੂਬਾ ਸਰਕਾਰ ਨੇ ਕੁੜੇ ਅਤੇ ਠੋਸ ਰਹਿੰਦ-ਖੂੰਹਦ ਦਾ ਨਿਪਟਾਰਾ ਆਧੁਨਿਕ ਤਕਨੀਕ ਨਾਲ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੀਆਂ ਵੱਖ-ਵੱਖ ਥਾਵਾਂ ‘ਤੇ ਆਧੁਨਿਕ ਤਕਨੀਕ ਨਾਲ ਠੋਸ ਰਹਿੰਦ-ਖੂੰਹਦ ਦੇ ਨਿਪਟਾਰੇ ਲਈ 351.17 ਲੱਖ ਰੁਪਏ ਖਰਚਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਡਾ. ਨਿੱਜਰ ਨੇ ਦੱਸਿਆ ਕਿ ਸੂਬੇ ਵਿੱਚ ਪਾਇਲ, ਰਾਏਕੋਟ ਵਿਖੇ ਕੁੜੇ ਅਤੇ ਠੋਸ ਰਹਿੰਦ-ਖੂੰਹਦ ਦੀ ਸਮਸਿੱਆਵਾਂ ਤੋਂ ਨਿਜਾਤ ਪਾਉਣ ਤੋਂ ਇਲਾਵਾ ਸਮਰਾਲਾ ਅਤੇ ਜਗਰਾਉਂ ਵਿਖੇ ਵੀ ਕੂੜੇ ਅਤੇ ਠੋਸ ਰਹਿੰਦ-ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ ਤਾਂ ਜੋ ਵਾਤਾਵਰਨ ਨੂੰ ਸ਼ੁੱਧ ਅਤੇ ਪ੍ਰਦੂਸ਼ਿਤ ਰਹਿਤ ਬਣਾਇਆ ਜਾ ਸਕੇ। ਇਸੇ ਤਰ੍ਹਾਂ ਹੀ ਮਲੋਟ ਨੂੰ ਵੀ ਇਸ ਫੈਸਲੇ ਅਧੀਨ ਸੁੰਦਰ ਬਣਾਇਆ ਜਾਵੇਗਾ ਮੰਤਰੀ ਨੇ ਦੱਸਿਆ ਕਿ ਆਧੁਨਿਕ ਤਕਨੀਕ ਨਾਲ ਠੋਸ ਰਹਿੰਦ-ਖੂੰਹਦ ਅਤੇ ਕੂੜੇ ਦੀਆਂ ਸਾਈਟਾਂ ‘ਤੇ ਨਿਪਟਾਰਾ ਕਰਨ ਨਾਲ ਇਕ ਤਾਂ ਵਾਤਾਵਾਰਣ ਸ਼ੁੱਧ ਹੋਵੇਗਾ ਅਤੇ ਦੂਜੇ ਲੋਕਾਂ ਵਿੱਚ ਫੈਲਣ ਵਾਲੀਆਂ ਕਈ ਭਿਆਨਕ ਬੀਮਾਰੀਆਂ ਨੂੰ ਰੋਕਣ ਵਿੱਚ ਸਹਾਇਤਾ ਮਿਲੇਗੀ। ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਇਨ੍ਹਾਂ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...