August 4, 2026, 4:12 am
----------- Advertisement -----------
HomeNewsLatest Newsਜਲੰਧਰ, ਐਸ.ਏ.ਐਸ ਨਗਰ, ਲੁਧਿਆਣਾ, ਮੋਗਾ ਅਤੇ ਅੰਮ੍ਰਿਤਸਰ ਵਿਖੇ ਹੋਵੇਗਾ ‘ਐਨ.ਆਰ.ਆਈ ਪੰਜਾਬੀਆਂ ਨਾਲ...

ਜਲੰਧਰ, ਐਸ.ਏ.ਐਸ ਨਗਰ, ਲੁਧਿਆਣਾ, ਮੋਗਾ ਅਤੇ ਅੰਮ੍ਰਿਤਸਰ ਵਿਖੇ ਹੋਵੇਗਾ ‘ਐਨ.ਆਰ.ਆਈ ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ

Published on

----------- Advertisement -----------

ਚੰਡੀਗੜ੍ਹ, 29 ਨਵੰਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਨੂੰ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਨਜਿੱਠਣ ਲਈ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਨਾਮਕ 5 ਪ੍ਰੋਗਰਾਮਾਂ ਦਾ ਆਯੋਜਨ ਕਰੇਗੀ। ਇਹ ਮਿਲਣੀ ਪ੍ਰੋਗਰਾਮ ਜਲੰਧਰ, ਐਸ.ਏ.ਐਸ ਨਗਰ (ਮੁਹਾਲੀ), ਲੁਧਿਆਣਾ, ਮੋਗਾ ਅਤੇ ਅੰਮ੍ਰਿਤਸਰ ਵਿਖੇ ਕ੍ਰਮਵਾਰ 16, 19, 23, 26 ਅਤੇ 30 ਦਸੰਬਰ ਨੂੰ ਕਰਵਾਏ ਜਾਣਗੇ।

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਨਾਲ ਸਬੰਧਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਐਨ.ਆਰ.ਆਈ. ਮਾਮਲੇ ਵਿਭਾਗ ਪੰਜਾਬ, ਐਨ.ਆਰ.ਆਈ. ਕਮਿਸ਼ਨ, ਐਨ.ਆਰ.ਆਈ. ਸਭਾ ਨਾਲ ਸਬੰਧਤ ਸੀਨੀਅਰ ਅਧਿਕਾਰੀਆਂ ਅਤੇ ਮੈਂਬਰਾਂ ਨਾਲ ਰੀਵਿਊ ਮੀਟਿੰਗ ਮਗਰੋਂ ਇਹ ਜਾਣਕਾਰੀ ਦਿੱਤੀ।ਉਨ੍ਹਾਂ ਕਿਹਾ ਕਿ 16 ਦਸੰਬਰ ਨੂੰ ਜਲੰਧਰ ਵਿਖੇ ਹੋਣ ਵਾਲੀ ਮਿਲਣੀ ਵਿੱਚ ਜਲੰਧਰ, ਹੁਸ਼ਿਆਰਪੁਰ, ਐਸ.ਬੀ.ਐਸ. ਨਗਰ, ਕਪੂਰਥਲਾ ਆਦਿ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸੇ ਤਰ੍ਹਾਂ 19 ਦਸਬੰਰ ਨੂੰ ਐਸ.ਏ.ਐਸ ਨਗਰ ਵਿਖੇ ਐਸ.ਏ.ਐਸ ਨਗਰ, ਰੂਪਨਗਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ, 23 ਦਸੰਬਰ ਨੂੰ ਲੁਧਿਆਣਾ ਵਿਖੇ ਲੁਧਿਆਣਾ, ਸੰਗਰੂਰ, ਬਰਨਾਲਾ ਤੇ ਮਲੇਰਕੋਟਲਾ ਵਿਖੇ ਮਿਲਣੀ ਪ੍ਰੋਗਰਾਮ ਹੋਵੇਗਾ। ਉਨ੍ਹਾਂ ਦੱਸਿਆ ਕਿ 26 ਦਸੰਬਰ ਨੂੰ ਮੋਗਾ ਵਿਖੇ ਮੋਗਾ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬਠਿੰਡਾ ਤੇ ਮਾਨਸਾ ਜਦਕਿ 30 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨ ਤਾਰਨ ਜ਼ਿਲ੍ਹਿਆਂ ਨੂੰ ਕਵਰ ਕੀਤਾ ਜਾਵੇਗਾ।

ਧਾਲੀਵਾਲ ਨੇ ਦੱਸਿਆ ਕਿ 15 ਐਨ.ਆਰ.ਆਈ. ਪੁਲੀਸ ਥਾਣਿਆਂ ਵਿਖੇ ਬੁਨਿਆਦੀ ਸਹੂਲਤਾਂ ‘ਚ ਸੁਧਾਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹਰੇਕ ਐਨ.ਆਰ.ਆਈ. ਪੁਲੀਸ ਥਾਣੇ ਨੂੰ ਪ੍ਰਤੀ ਥਾਣਾ 2 ਲੱਖ ਰੁਪਏ ਅਤੇ ਕੁੱਲ 30 ਲੱਖ ਰੁਪਏ ਛੇਤੀ ਹੀ ਜਾਰੀ ਕਰ ਦਿੱਤੇ ਜਾਣਗੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਿਆਂ ‘ਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੀ.ਸੀ.ਐਸ. ਲੈਵਲ ਦੇ ਅਧਿਕਾਰੀ ਨੋਡਲ ਅਫ਼ਸਰ ਵਜੋਂ ਤਾਇਨਾਤ ਕੀਤੇ ਜਾਣਗੇ ਜੋ ਸਬੰਧਤਾਂ ਦੇ ਮਸਲਿਆਂ ਤੇ ਸ਼ਿਕਾਇਤਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਹੱਲ ਕਰਵਾਉਣਗੇ। ਉਨ੍ਹਾਂ ਕਿਹਾ ਕਿ ਪ੍ਰਵਾਸੀਆਂ ਪੰਜਾਬੀਆਂ ਦੇ ਸੂਬੇ ਵਿਚਲੇ ਮਸਲਿਆਂ ਨੂੰ ਨਜਿੱਠਣ ਲਈ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਇਨ੍ਹਾਂ ਨਾਲ ਸਬੰਧਤ ਕੋਈ ਵੀ ਵਿਸ਼ੇਸ਼ ਕੇਸ ਸਾਹਮਣੇ ਆਉਣ ‘ਤੇ ਸਬੰਧਤ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨਾਲ ਤਾਲਮੇਲ ਕੀਤਾ ਜਾਵੇਗਾ ਅਤੇ ਇਸ ਸਬੰਧੀ ਤੁਰੰਤ ਸਬੰਧਤ ਵਿਭਾਗ ਨੂੰ ਹਦਾਇਤਾਂ ਦਿੱਤੀਆਂ ਜਾਣਗੀਆਂ।

ਧਾਲੀਵਾਲ ਨੇ ਅੱਗੇ ਦੱਸਿਆ ਕਿ ਐਨ.ਆਰ.ਆਈ. ਪੰਜਾਬੀ, ਜੋ ਬਾਹਰਲੇ ਮੁਲਕਾਂ ਦੇ ਨਾਗਰਿਕ ਬਣ ਚੁੱਕੇ ਹਨ, ਨੂੰ ਪੰਜਾਬ ਵਿੱਚ ਖੇਤੀ ਜ਼ਮੀਨਾਂ ਖਰੀਦਣ ਦਾ ਅਧਿਕਾਰ ਦੇਣ ਲਈ ਕੇਂਦਰ ਕੋਲ ਮੁੱਦਾ ਚੁੱਕਿਆ ਜਾਵੇਗਾ।ਉਨ੍ਹਾਂ ਸਵਾਲ ਉਠਾਇਆ ਕਿ ਜਦੋਂ ਇੱਕ ਪ੍ਰਵਾਸੀ ਪੰਜਾਬੀ ਆਪਣੀ ਪੰਜਾਬ ਵਿਚਲੀ ਜ਼ਮੀਨ ਵੇਚ ਸਕਦਾ ਹੈ ਤਾਂ ਉਹ ਜ਼ਮੀਨ ਖਰੀਦ ਕਿਉਂ ਨਹੀਂ ਸਕਦਾ।ਉਨ੍ਹਾਂ ਕਿਹਾ ਕਿ ਐਨ.ਆਰ.ਆਈਜ਼ ਦੇ 50 ਫੀਸਦੀ ਮਾਮਲੇ ਵਿਆਹਾਂ ਨਾਲ ਜਦਕਿ 20 ਫੀਸਦੀ ਮਾਮਲੇ ਜ਼ਮੀਨਾਂ ਨਾਲ ਸਬੰਧਤ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੀ ਆਰਥਿਕਤਾ ‘ਚ ਸੁਧਾਰ ਕਰਨ ਲਈ ਐਨ.ਆਰ.ਆਈਜ਼ ਨੂੰ ਉਤਸ਼ਾਹਿਤ ਕਰ ਰਹੀ ਹੈ ਅਤੇ ਉਨ੍ਹਾਂ ਦੇ ਅਧਿਕਾਰਾਂ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਸੁਹਿਰਦ ਹੈ।ਉਨ੍ਹਾਂ ਕਿਹਾ ਆਪਣੇ ਮੂਲ ਨਾਲ ਜੁੜਿਆ ਵਿਅਕਤੀ ਆਪਣੇ ਮੂਲ ਸੂਬੇ ਤੇ ਦੇਸ਼ ਦੀ ਤਰੱਕੀ ‘ਚ ਯੋਗਦਾਨ ਪਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...