- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪੇਸ਼ ਕਰਨਗੇ ਬਜਟ
- ਆਗਾਮੀ ਲੋਕ ਸਭਾ, ਨਗਰ ਨਿਗਮ ਅਤੇ ਪੰਚਾਇਤੀ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਕੀਤੇ ਜਾਣਗੇ ਐਲਾਨ
ਚੰਡੀਗੜ੍ਹ, 5 ਮਾਰਚ 2024 – ਪੰਜਾਬ ਸਰਕਾਰ ਅੱਜ ਵਿਧਾਨ ਸਭਾ ਵਿੱਚ ਸਾਲ 2024-25 ਦਾ ਬਜਟ ਪੇਸ਼ ਕਰੇਗੀ। ਪੰਜਾਬ ਸਰਕਾਰ ਵੱਲੋਂ ਇਹ ਬਜਟ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲ਼ੋਸਨ ਪੇਸ਼ ਕੀਤਾ ਜਾਵੇਗਾ। ਬਜਟ ‘ਚ ਆਗਾਮੀ ਲੋਕ ਸਭਾ, ਨਗਰ ਨਿਗਮ ਅਤੇ ਪੰਚਾਇਤੀ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਸਾਰੇ ਐਲਾਨ ਕੀਤੇ ਜਾਣਗੇ। ਮੰਨਿਆ ਜਾ ਰਿਹਾ ਹੈ ਕਿ ਲੋਕਾਂ ‘ਤੇ ਕੋਈ ਬੋਝ ਨਹੀਂ ਪਾਇਆ ਜਾਵੇਗਾ। ਨਾਲ ਹੀ ਬਜਟ ਵਿੱਚ ਵਿਧਾਨ ਸਭਾ ਚੋਣਾਂ ਸਮੇਂ ਕੀਤੇ ਗਏ ਕੁਝ ਵਾਅਦਿਆਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।












