September 9, 2026, 7:33 pm
----------- Advertisement -----------
HomeNewsLatest Newsਪੰਜਾਬ ਸਰਕਾਰ ਵੱਲੋਂ ਸੜਕ ਹਾਦਸਾ ਪੀੜਤਾਂ ਦਾ ਪਹਿਲੇ 48 ਘੰਟਿਆਂ ਦੌਰਾਨ ਕੀਤਾ...

ਪੰਜਾਬ ਸਰਕਾਰ ਵੱਲੋਂ ਸੜਕ ਹਾਦਸਾ ਪੀੜਤਾਂ ਦਾ ਪਹਿਲੇ 48 ਘੰਟਿਆਂ ਦੌਰਾਨ ਕੀਤਾ ਜਾਵੇਗਾ ਮੁਫ਼ਤ ਇਲਾਜ

Published on

----------- Advertisement -----------

ਚੰਡੀਗੜ੍ਹ, 5 ਸਤੰਬਰ  (ਬਲਜੀਤ ਮਰਵਾਹਾ) : ਸੜਕ ਹਾਦਸਿਆਂ ਦੇ ਪੀੜਤਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਮੱਦੇਨਜ਼ਰ ‘ਗੋਲਡਨ ਆਵਰ’ ਦੀ ਸੁਚੱਜੀ ਵਰਤੋਂ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਫਰਿਸ਼ਤੇ ਸਕੀਮ’ ਦੇ ਹਿੱਸੇ ਵਜੋਂ ਹਾਦਸੇ ਦੇ ਪਹਿਲੇ 48 ਘੰਟਿਆਂ ਦੌਰਾਨ ਸਾਰੇ ਸੜਕ ਹਾਦਸਾ ਪੀੜਤਾਂ ਦਾ ਮੁਫਤ ਇਲਾਜ ਕਰਨ ਦਾ ਫੈਸਲਾ ਕੀਤਾ ਹੈ। ‘ਗੋਲਡਨ ਆਵਰ’ ਸੜਕ ਦੁਰਘਟਨਾ ਤੋਂ ਬਾਅਦ ਪਹਿਲਾ ਮਹੱਤਵਪੂਰਨ ਘੰਟਾ ਹੁੰਦਾ ਹੈ, ਜਿਸ ਦੌਰਾਨ ਜੇਕਰ ਕਿਸੇ ਗੰਭੀਰ ਰੂਪ ਵਿਚ ਜ਼ਖਮੀ ਵਿਅਕਤੀ ਨੂੰ ਲੋੜੀਂਦੀ ਦੇਖਭਾਲ ਦਿੱਤੀ ਜਾਵੇ ਤਾਂ ਉਸ ਦੇ ਬਚਣ ਦੀ ਸੰਭਾਵਨਾ ਬਹੁਤ ਵੱਧ ਜਾਂਦੀ ਹੈ।

ਇਹ ਜਾਣਾਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਕਿਹਾ, “ ਭਾਵੇਂ ਵਿਅਕਤੀ ਕਿਥੋਂ ਦਾ ਵੀ ਰਹਿਣ ਵਾਲਾ ਹੋਵੇ, ਪੰਜਾਬ ਸਰਕਾਰ ਵਲੋਂ ਸੜਕ ਦੁਰਘਟਨਾ ਦੇ ਸਾਰੇ ਪੀੜਤਾਂ ਨਾਲ ਇੱਕੋ ਸਮਾਨ ਸਲੂਕ ਕੀਤਾ ਜਾਵੇਗਾ ਅਤੇ ਹਾਦਸੇ ਦੇ ਪਹਿਲੇ 48 ਘੰਟਿਆਂ ਦੌਰਾਨ ਨਿੱਜੀ ਹਸਪਤਾਲਾਂ ਸਮੇਤ ਨੇੜਲੇ ਹਸਪਤਾਲਾਂ ਵਿੱਚ ਮੁਫਤ ਇਲਾਜ ਨੂੰ ਯਕੀਨੀ ਬਣਾਇਆ ਜਾਵੇਗਾ। ਉਹਨਾਂ ਦੱਸਿਆ ਕਿ ਪਹਿਲੇ 48 ਘੰਟਿਆਂ ਵਿੱਚ ਕਰਵਾਏ ਇਲਾਜ ਦਾ ਸਾਰਾ ਖਰਚਾ ਸਰਕਾਰ ਦੁਆਰਾ ਅਦਾ ਕੀਤਾ ਜਾਵੇਗਾ।

ਡਾ: ਬਲਬੀਰ ਸਿੰਘ ਇੱਥੇ ਮਗਸੀਪਾ ਵਿਖੇ ਲੀਡ ਏਜੰਸੀ ਆਨ ਰੋਡ ਸੇਫਟੀ ਵੱਲੋਂ ਕਰਵਾਈ ਸੜਕ ਸੁਰੱਖਿਆ ਬਾਰੇ ਦੋ ਰੋਜ਼ਾ ਵਰਕਸ਼ਾਪ ਅਤੇ ਟਰੇਨਿੰਗ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨਾਲ ਲੀਡ ਏਜੰਸੀ ਆਨ ਰੋਡ ਸੇਫਟੀ ਦੇ ਡਾਇਰੈਕਟਰ ਜਨਰਲ ਆਰ. ਵੈਂਕਟ. ਰਤਨਮ, ਏਡੀਜੀਪੀ ਟਰੈਫਿਕ ਅਮਰਦੀਪ ਸਿੰਘ ਰਾਏ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਮ”ੌਨੀਸ਼ ਕੁਮਾਰ ਵੀ ਮੌਜੂਦ ਸਨ।

ਅਗਾਮੀ ਪ੍ਰਮੁੱਖ ‘ਫਰਿਸ਼ਤੇ ਸਕੀਮ’, ਜੋ ਕਿ ਅੰਤਿਮ ਪੜਾਅ ’ਤੇ ਹੈ, ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੜਕ ਹਾਦਸੇ ਪੀੜਤ ਨੂੰ ਇਲਾਜ ਲਈ ਹਸਪਤਾਲ ਲਿਜਾਣ ਵਾਲੇ ਵਿਅਕਤੀ ਨੂੰ ਸਨਮਾਨ ਪੱਤਰ ਅਤੇ 2000 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ। ਸੜਕ ਦੁਰਘਟਨਾ ਦੇ ਸ਼ਿਕਾਰ ਵਿਅਕਤੀ ਨੂੰ ਹਸਪਤਾਲ ਲੈ ਕੇ ਆਉਣ ਵਾਲੇ ਵਿਅਕਤੀ ਤੋਂ ਹਸਪਤਾਲ ਅਧਿਕਾਰੀ ਜਾਂ ਪੁਲਿਸ ਵੱਲੋਂ, ਉਦੋਂ ਤੱਕ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ ਜਦੋਂ ਤੱਕ ਉਹ ਖੁਦ ਆਪਣੀ ਮਰਜ਼ੀ ਨਾਲ ਚਸ਼ਮਦੀਦ ਗਵਾਹ ਨਹੀਂ ਬਣਨਾ ਚਾਹੁੰਦਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇੱਕ ਸਿਸਟਮ ਵੀ ਸਥਾਪਿਤ ਕੀਤਾ ਜਾ ਰਿਹਾ ਹੈ ਜਿਸ ਤਹਿਤ ਸਰਕਾਰੀ ਅਤੇ ਪ੍ਰਾਈਵੇਟ ਸਮੇਤ ਸਾਰੀਆਂ ਐਂਬੂਲੈਂਸਾਂ ਨੂੰ ਓਲਾ/ਊਬਰ ਵਾਂਗ ਆਪਸ ਵਿੱਚ ਜੋੜਿਆ ਜਾਵੇਗਾ ਤਾਂ ਜੋ ਐਮਰਜੈਂਸੀ ਸਮੇਂ ਲੋਕ 15 ਮਿੰਟ ਜਾਂ ਇਸ ਤੋਂ ਵੀ ਘੱਟ ਸਮੇਂ ਵਿੱਚ ਐਂਬੂਲੈਂਸ ਦੀਆਂ ਸੇਵਾਵਾਂ ਲੈ ਸਕਣ। ਉਹਨਾਂ ਅੱਗੇ ਕਿਹਾ ਕਿ ਅਸੀਂ ਰਾਜ ਮਾਰਗਾਂ ’ਤੇ ਸਥਿਤ ਸਰਕਾਰੀ ਹਸਪਤਾਲਾਂ ਦੀ ਵੀ ਸ਼ਨਾਖ਼ਤ ਕਰ ਰਹੇ ਹਾਂ ਤਾਂ ਜੋ ਮਜ਼ਬੂਤ ਕ੍ਰਿਟੀਕਲ ਕੇਅਰ ਯੂਨਿਟਾਂ ਦੀ ਸਥਾਪਨਾ ਕਰਕੇ ਲੋਕ ਸਰਕਾਰੀ ਸਿਹਤ ਸਹੂਲਤਾਂ ’ਤੇ ਵਿਸ਼ਵ ਪੱਧਰੀ ਇਲਾਜ ਸਹੂਲਤਾਂ ਦਾ ਲਾਭ ਲੈ ਸਕਣ।

ਸਿਹਤ ਮੰਤਰੀ ਨੇ ਲੋਕਾਂ ਨੂੰ ‘ਐਂਬੂਲੈਂਸ ਨੂੰ ਰਾਹ ਦਿਉ’ ਅਤੇ ਆਪਣੇ ਵਾਹਨਾਂ ਵਿੱਚ ਹਮੇਸ਼ਾ ‘ਫਸਟ ਏਡ ਕਿੱਟ’ ਰੱਖਣ ਦੀ ਵੀ ਅਪੀਲ ਕੀਤੀ ਕਿਉਂਕਿ ਇਹ ਛੋਟੀ ਜਿਹੀ ਪਹਿਲ ਕਿਸੇ ਦੀ ਜਾਨ ਬਚਾ ਸਕਦੀ ਹੈ।

ਲੀਡ ਏਜੰਸੀ ਦੇ ਡਾਇਰੈਕਟਰ ਜਨਰਲ ਆਰ. ਵੈਂਕਟ. ਰਤਨਮ ਨੇ ਆਪਣੇ ਸੁਆਗਤੀ ਭਾਸ਼ਣ ਵਿੱਚ ਰਾਜ ਵਿੱਚ ਸੜਕਾਂ ’ਤੇ ਸੁਰੱਖਿਅਤ ਸੜਕਾਂ, ਸੜਕ ਤੇ ਚਲਾਉਣ ਯੋਗ ਵਾਹਨਾਂ ਅਤੇ ਸਹੀ ਢੰਗ ਨਾਲ ਸਿਖਲਾਈ ਪ੍ਰਾਪਤ ਡਰਾਈਵਰਾਂ ਦੀ ਲੋੜ ’ਤੇ ਜ਼ੋਰ ਦਿੱਤਾ ਕਿਉਂਕਿ ਇਹ ਕਿਸੇ ਵੀ ਸੜਕ ਸੁਰੱਖਿਆ ਲਈ ਜ਼ਰੂਰੀ ਸ਼ਰਤਾਂ ਹਨ। ਉਨ੍ਹਾਂ ਨੇ ਇੱਕ ਅਜਿਹਾ ਤੰਤਰ ਵਿਕਸਤ ਕਰਨ ਦੀ ਜ਼ਰੂਰਤ ’ਤੇ ਵੀ ਜ਼ੋਰ ਦਿੱਤਾ ਜੋ ਸਾਰੇ ਦੁਰਘਟਨਾ ਪੀੜਤਾਂ ਨੂੰ ਤੁਰੰਤ ਐਮਰਜੈਂਸੀ ਦੇਖਭਾਲ ਪ੍ਰਦਾਨ ਕਰ ਸਕੇ।

ਉਨ੍ਹਾਂ ਕਿਹਾ ਕਿ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਟਰੌਮਾ ਕੇਅਰ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ ਨੂੰ ਸਿਖਲਾਈ ਦੇਣ ਲਈ ਪੀਜੀਆਈ ਨਾਲ ਸਮਝੌਤਾ ਕਰੇਗੀ।

ਏ.ਡੀ.ਜੀ.ਪੀ ਅਮਰਦੀਪ ਸਿੰਘ ਰਾਏ ਨੇ ਕਿਹਾ ਕਿ ਪੰਜਾਬ ’ਸੜਕ ਸੁਰੱਖਿਆ ਬਲ-ਸੜਕ ਸੁਰੱਖਿਆ ਨੂੰ ਸਮਰਪਿਤ ਵਿਸ਼ੇਸ਼ ਟੀਮ’ ਦੀ ਸ਼ੁਰੂਆਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਸ ਤਹਿਤ ਨਵੇਂ ਹਾਈ-ਟੈਕ ਵਾਹਨ ਮੁਹੱਈਆ ਕਰਵਾਏ ਜਾਣਗੇ ਅਤੇ ਪੁਲਿਸ ਕਰਮਚਾਰੀਆਂ ਲਈ ਵੱਖਰੀ ਵਰਦੀ ਤਿਆਰ ਕੀਤੀ ਗਈ ਹੈ । ਉਹਨਾਂ ਕਿਹਾ , “ਸਾਨੂੰ ਪੂਰੀ ਆਸ ਹੈ ਕਿ ਰਾਜ ਸਰਕਾਰ ਦੀ ਇਹ ਵੱਡੀ ਪਹਿਲਕਦਮੀ ਕੀਮਤੀ ਜਾਨਾਂ ਬਚਾਉਣ ਵਿੱਚ ਸਹਾਈ ਹੋਵੇਗੀ”।

ਇਸ ਦੌਰਾਨ ਰਾਜ ਦੇ ਟਰਾਂਸਪੋਰਟ ਕਮਿਸ਼ਨਰ ਮੌਨੀਸ਼ ਕੁਮਾਰ ਨੇ ਵਰਕਸ਼ਾਪ ਵਿੱਚ ਹਾਜ਼ਰ ਲੋਕਾਂ ਨੂੰ ਮਾਸਟਰ ਟਰੇਨਰ ਬਣਨ ਅਤੇ ਇਸ ਦੋ ਰੋਜ਼ਾ ਵਰਕਸ਼ਾਪ ਵਿੱਚ ਸਿੱਖੀਆਂ ਗੱਲਾਂ ਨੂੰ ਆਮ ਲੋਕਾਂ ਵਿੱਚ ਫੈਲਾਉਣ ਲਈ ਪ੍ਰੇਰਿਤ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...