April 17, 2026, 6:33 pm
----------- Advertisement -----------
HomeNewsBreaking NewsNRI ਪਰਿਵਾਰ ਨਾਲ ਹਰਿਆਣਾ 'ਚ ਵਾਪਰੀ ਘਟਨਾ ਤੇ ਪੰਜਾਬ ਸਰਕਾਰ ਦਰਜ ਕਰਵਾਏਗੀ...

NRI ਪਰਿਵਾਰ ਨਾਲ ਹਰਿਆਣਾ ‘ਚ ਵਾਪਰੀ ਘਟਨਾ ਤੇ ਪੰਜਾਬ ਸਰਕਾਰ ਦਰਜ ਕਰਵਾਏਗੀ ਜ਼ੀਰੋ FIR- ਕੁਲਦੀਪ ਧਾਲੀਵਾਲ

Published on

----------- Advertisement -----------

ਫਾਜ਼ਿਲਕਾ 29 ਜੁਲਾਈ: ਪੰਜਾਬ ਦੇ ਐਨਆਰਆਈ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਪਿੰਡ ਚਿਮਨੇਵਾਲਾ ਵਿਖੇ ਪਹੁੰਚ ਕੇ ਐਨਆਰਆਈ ਪਰਿਵਾਰ ਨਾਲ ਮੁਲਾਕਾਤ ਕੀਤੀ। ਜਿਨਾਂ ਤੇ ਪਿਛਲੇ ਦਿਨੀ ਦਿੱਲੀ ਤੋਂ ਪੰਜਾਬ ਆਉਣ ਸਮੇਂ ਹਰਿਆਣਾ ਵਿੱਚ ਹਮਲੇ ਦੀ ਵਾਰਦਾਤ ਹੋਈ ਸੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਆਖਿਆ ਕਿ ਉਹਨਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਅਤੇ ਡੀਜੀਪੀ ਨੂੰ ਚਿੱਠੀ ਲਿਖ ਕੇ ਉਕਤ ਘਟਨਾ ਵਿੱਚ ਸ਼ਾਮਿਲ ਦੋਸ਼ੀਆਂ ਦੀ ਪਹਿਚਾਣ ਕਰਨ ਅਤੇ ਉਨਾਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਹੈ। ਨਾਲ ਹੀ ਉਹਨਾਂ ਨੇ ਕਿਹਾ ਹੈ ਕਿ ਉਹਨਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਤੋਂ ਮਿਲਣ ਦਾ ਸਮਾਂ ਵੀ ਮੰਗਿਆ ਹੈ ਤਾਂ ਜੋ ਹਰਿਆਣਾ ਸਰਕਾਰ ਤੇ ਦਬਾਅ ਬਣਾਇਆ ਜਾ ਕਿ ਦਿੱਲੀ ਅਤੇ ਪੰਜਾਬ ਵਿੱਚਕਾਰ ਆਵਾਜਾਈ ਕਰਨ ਵਾਲੇ ਪੰਜਾਬੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਉਹਨਾਂ ਨੇ ਹਰਿਆਣਾ ਸਰਕਾਰ ਤੋਂ ਮੰਗ ਰੱਖੀ ਕਿ ਉਹ ਪੰਜਾਬ ਨੂੰ ਦਿੱਲੀ ਨਾਲ ਜੋੜਦੀਆਂ ਸੜਕਾਂ ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ। ਇਸ ਮੌਕੇ ਉਨਾਂ ਨੇ ਇਹ ਵੀ ਕਿਹਾ ਕਿ ਉਕਤ ਮਾਮਲੇ ਵਿੱਚ ਸੁਖਵਿੰਦਰ ਕੌਰ ਜੋ ਕਿ ਵਿਦੇਸ਼ ਤੋਂ ਪਰਤੇ ਸਨ ਅਤੇ ਉਨਾਂ ਦੇ ਪਤੀ ਬੂਟਾ ਸਿੰਘ ਉਹਨਾਂ ਨੂੰ ਦਿੱਲੀ ਤੋਂ ਲੈਣ ਗਏ ਸਨ ਅਤੇ ਰਸਤੇ ਵਿੱਚ ਉਹਨਾਂ ਤੇ ਹਮਲਾ ਹੋਇਆ ਸੀ। ਉਨ੍ਹਾਂ ਕਿਹਾ ਕਿ ਇਸ ਵਾਰਦਾਤ ਦੌਰਾਨ ਡਰਾਈਵਰ ਲਖਵਿੰਦਰ ਸਿੰਘ ਵੱਲੋਂ ਜੋ ਫੁਰਤੀ ਨਾਲ ਕਾਰਵਾਈ ਕਰਦਿਆਂ ਵੱਡੇ ਜਾਨੀ ਨੁਕਸਾਨ ਤੋਂ ਬਚਾਇਆ ਗਿਆ ਹੈ, ਜਿਸ ਨੂੰ ਦੇਖਦਿਆਂ ਕੈਬਨਿਟ ਮੰਤਰੀ ਨੇ ਸਬੰਧਤ ਡਰਾਈਵਰ ਨੂੰ 1 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਵੀ ਕੀਤਾ। ਇਸ ਦੌਰਾਨ ਉਨਾਂ ਡਰਾਈਵਰ ਲਖਵਿੰਦਰ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਬਹਾਦਰੀ ਪੁਰਸਕਾਰ ਦੇਣ ਦਾ ਵੀ ਵਿਸ਼ਵਾਸ ਦਵਾਇਆ!

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਨਾਟਕ ‘ਚ ਨਵਾਂ ਨਿਯਮ: ਔਰਤਾਂ ਲਈ ਪੀਰੀਅਡ ਦੌਰਾਨ ਇੱਕ ਦਿਨ ਦੀ ਛੁੱਟੀ ਲਾਜ਼ਮੀ

ਕਰਨਾਟਕ ਹਾਈ ਕੋਰਟ ਨੇ ਇਕ ਅਹਿਮ ਟਿੱਪਣੀ ਕਰਦਿਆਂ ਕਿਹਾ ਹੈ ਕਿ ਮਹਿਲਾਵਾਂ ਦੀ ਮਾਸਿਕ...

ਸੀਬੀਆਈ ਕੋਰਟ ਦਾ ਐਕਸ਼ਨ: ਨਾਮਧਾਰੀ ਆਗੂ ਦਿਲੀਪ ਸਿੰਘ ਘੋਸ਼ਿਤ ਭਗੌੜਾ

  ਸਾਲ 2015 ਦੇ ਚਰਚਿਤ ਕਾਰ ਬੰਬ ਧਮਾਕੇ ਦੇ ਸੀ.ਬੀ.ਆਈ ਬਨਾਮ ਜਗਮੋਹਨ ਸਿੰਘ ਆਦਿ ਕੇਸ...

ਪੰਜਾਬ ਵਿਚ ਗਰਮੀ ਨੇ ਕੱਢੇ ਵੱਟ, ਪਾਰਾ ਪਹੁੰਚਿਆਂ 40 ਡਿਗਰੀ ਤੋਂ ਪਾਰ

ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਨੇ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਤਾਪਮਾਨ...

ਬੇਅਦਬੀ ਵਿਰੁੱਧ ਬਿੱਲ ਅੱਗੇ ਵਧਿਆ: ਰਾਜਪਾਲ ਕੋਲ ਦਸਤਖਤ ਲਈ ਭੇਜਿਆ, CM ਮਾਨ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ: ਪੰਜਾਬ ਵਿੱਚ ਬੇਅਦਬੀ ਮਾਮਲਿਆਂ ‘ਤੇ ਸਖ਼ਤ ਕਦਮ ਵੱਲ ਇੱਕ ਹੋਰ ਪੜਾਅ ਤੈਅ ਕਰਦਿਆਂ...

ਲੁਧਿਆਣਾ ‘ਚ ਸਵੇਰੇ-ਸਵੇਰੇ ਹੰਗਾਮਾ: ਸੰਜੀਵ ਅਰੋੜਾ ਦੇ ਘਰ ED ਦੀ ਰੇਡ

ਲੁਧਿਆਣਾ: ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾਉਂਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕੈਬਨਿਟ ਮੰਤਰੀ ਸੰਜੀਵ...

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

*ਬਟਾਲਾ, 16 ਅਪ੍ਰੈਲ 2026*:ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

*ਚੰਡੀਗੜ੍ਹ, 16 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਨਵੀਂ ਦਿੱਲੀ/ਚੰਡੀਗੜ੍ਹ, 16 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ...