September 14, 2026, 2:44 am
----------- Advertisement -----------
HomeNewsLatest Newsਪੰਜਾਬ ਸਰਕਾਰ ਸੁੱਕੇ ਅਤੇ ਗਿੱਲੇ ਕੂੜੇ ਲਈ 200 ਟਿੱਪਰਾਂ ਦੀ ਖਰੀਦ ਕਰਨ...

ਪੰਜਾਬ ਸਰਕਾਰ ਸੁੱਕੇ ਅਤੇ ਗਿੱਲੇ ਕੂੜੇ ਲਈ 200 ਟਿੱਪਰਾਂ ਦੀ ਖਰੀਦ ਕਰਨ ਅਤੇ ਆਲ-ਵੈਦਰ ਇੰਡੋਰ ਸਵੀਮਿੰਗ ਪੂਲ ਦੇ ਵਿਕਾਸ ‘ਤੇ ਖਰਚ ਕਰੇਗੀ ਕਰੋੜਾਂ ਰੁਪਏ

Published on

----------- Advertisement -----------

ਚੰਡੀਗੜ੍ਹ, 21 ਫਰਵਰੀ: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸੂਬਾ ਸਰਕਾਰ ਲੁਧਿਆਣਾ ਵਿਖੇ ਸੁੱਕੇ ਅਤੇ ਗਿੱਲੇ ਕੂੜੇ ਲਈ 200 ਟਿੱਪਰਾਂ ਦੇ ਡਿਜਾਇਨ, ਨਿਰਮਾਣ, ਸਪਲਾਈ ਅਤੇ ਡਲਿਵਰੀ ਅਤੇ ਆਲ-ਵੈਦਰ ਇੰਡੋਰ ਸਵੀਮਿੰਗ ਪੂਲ ਦੇ ਵਿਕਾਸ ਤੇ ਤਕਰੀਬਨ 20.01 ਕਰੋੜ ਰੁਪਏ ਖਰਚ ਕਰੇਗੀ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਿਤ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਵਿਕਾਸ ਕਾਰਜ਼ ਕਰਵਾਏ ਜਾ ਰਹੇ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਲੁਧਿਆਣਾ ਵਿਖੇ ਸੁੱਕੇ ਅਤੇ ਗਿੱਲੇ ਕੂੜੇ ਲਈ 200 ਟਿੱਪਰਾਂ ਦੇ ਡਿਜ਼ਾਇਨ, ਨਿਰਮਾਣ, ਸਪਲਾਈ ਅਤੇ ਡਲਿਵਰੀ ਲਈ 14.80 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸੇ ਤਰ੍ਹਾਂ ਹੀ, ਉਨ੍ਹਾਂ ਨੇ ਕਿਹਾ ਕਿ 5.21 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਵਿਖੇ ਰੱਖ ਬਾਗ ਸਪੋਰਟਸ ਕੰਪਲੈਕਸ ਵਿਖੇ ਐਮਸੀਐਲ ਦੇ ਇੰਡੋਰ ਸਵੀਮਿੰਗ ਪੂਲ ਸਾਈਟ ‘ਤੇ ਆਲ-ਮੌਸਮ ਇੰਡੋਰ ਸਵੀਮਿੰਗ ਪੂਲ ਦਾ ਵਿਕਾਸ ਕੀਤਾ ਜਾਵੇਗਾ। ਇਸ ਵਿੱਚ ਮਕੈਨੀਕਲ ਅਤੇ ਇਲੈਕਟ੍ਰੀਕਲ ਕੰਪੋਨੈਂਟਸ 5 ਸਾਲਾਂ ਦੇ ਸਮੇਂ ਲਈ ਕਵਰ ਹੋਣਗੇ।

ਮੰਤਰੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਨ੍ਹਾਂ ਕੰਮਾਂ ਲਈ ਦਫ਼ਤਰੀ ਪ੍ਰਕਿਰਿਆ ਪਹਿਲਾਂ ਹੀ ਸੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਇਨ੍ਹਾਂ ਕੰਮਾਂ ਲਈ ਈ-ਟੈਂਡਰ ਪੰਜਾਬ ਸਰਕਾਰ ਦੀ ਵੈੱਬਸਾਈਟ www.eproc.punjab.gov.in ‘ਤੇ ਅਪਲੋਡ ਕਰ ਦਿੱਤੇ ਹਨ। ਜੇਕਰ ਇਨ੍ਹਾਂ ਟੈਂਡਰਾਂ ਵਿੱਚ ਕਿਸੇ ਕਿਸਮ ਦੀ ਸੋਧ ਕਰਨ ਦੀ ਲੋੜ ਪੈਂਦੀ ਹੈ ਤਾਂ ਇਸਦੀ ਸਾਰੀ ਜਾਣਕਾਰੀ ਇਸੇ ਵੈੱਬਸਾਈਟ ‘ਤੇ ਉਪਲੱਬਧ ਕਰਵਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਜੇਕਰ ਕੋਈ ਵੀ ਅਧਿਕਾਰੀ ਅਤੇ ਕਰਮਚਾਰੀ ਭ੍ਰਿਸਟਾਚਾਰ ਕਰਦਾ ਫੜ੍ਹਿਆ ਜਾਂਦਾ ਹੈ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ।

ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਦੇ ਕੰਮਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...