September 13, 2026, 10:18 pm
----------- Advertisement -----------
HomeNewsLatest Newsਪੰਜਾਬ ਸਰਕਾਰ ਨੇ ਮਿਊਂਸੀਪਲ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਸੀ.ਐਲ.ਯੂ. ਦੇਣ ਅਤੇ...

ਪੰਜਾਬ ਸਰਕਾਰ ਨੇ ਮਿਊਂਸੀਪਲ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਸੀ.ਐਲ.ਯੂ. ਦੇਣ ਅਤੇ ਕਾਲੋਨੀ ਦੀ ਲੇਅ-ਆਊਟ ਪ੍ਰਵਾਨਗੀ ਲਈ ਸਮਰੱਥ ਕੀਤੇ

Published on

----------- Advertisement -----------

ਚੰਡੀਗੜ੍ਹ, 30 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਚੇਂਜ ਆਫ਼ ਲੈਂਡ ਯੂਜ਼ (ਸੀ.ਐਲ.ਯੂ.) ਜਾਰੀ ਕਰਨ ਅਤੇ ਕਾਲੋਨੀਆਂ ਸਬੰਧੀ ਪ੍ਰਵਾਨਗੀ ਦੇਣ ਲਈ ਜ਼ਿਲ੍ਹਾ ਪੱਧਰ ‘ਤੇ ਨਗਰ ਨਿਗਮ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਸਮਰੱਥ ਬਣਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਮਿਊਂਸੀਪਲ ਕਾਰਪੋਰੇਸ਼ਨਾਂ ਦੇ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਨੂੰ ਸੀ.ਐਲ.ਯੂ. ਅਤੇ ਕਾਲੋਨੀ ਵਿਕਸਤ ਕਰਨ ਲਈ ਲਾਇਸੈਂਸ ਜਾਰੀ ਕਰਨ ਲਈ ਸਮਰੱਥ ਅਥਾਰਟੀ ਬਣਾਇਆ ਗਿਆ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਹੁਣ ਸੀ.ਐਲ.ਯੂ ਅਤੇ ਬਿਲਡਿੰਗ ਪਲਾਨ ਦੀ ਮਨਜ਼ੂਰੀ ਦੇ ਮਾਮਲੇ ਜ਼ਿਲ੍ਹਾ ਪੱਧਰ ‘ਤੇ ਹੀ ਨਿਪਟਾਏ ਜਾਣਗੇ। ਇਹ ਕਦਮ ਨਾ ਸਿਰਫ਼ ਲੋਕਾਂ ਨੂੰ ਸਹੂਲਤ ਦੇਵੇਗਾ ਸਗੋਂ ਰਾਜ ਦੇ ਆਰਥਿਕ ਵਿਕਾਸ ਵਿੱਚ ਵੀ ਸਹਾਇਕ ਹੋਵੇਗਾ।

ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਗ਼ੈਰ-ਕਾਨੂੰਨੀ ਕਾਲੋਨੀ ਦੀ ਉਸਾਰੀ ਨਾ ਹੋਣ ਦੇਣ ਦੀ ਹਦਾਇਤ ਕਰਦਿਆਂ ਡਾ. ਨਿੱਝਰ ਨੇ ਕਿਹਾ ਕਿ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਕਿਸੇ ਵੀ ਗ਼ੈਰ-ਕਾਨੂੰਨੀ/ਅਣਅਧਿਕਾਰਤ ਕਾਲੋਨੀ ਨੂੰ ਵਿਕਸਤ ਨਾ ਹੋਣ ਦਿੱਤਾ ਜਾਵੇ। ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕਮਿਸ਼ਨਰ ਨਗਰ ਨਿਗਮ ਅਤੇ ਵਧੀਕ ਡਿਪਟੀ ਕਮਿਸ਼ਨਰ ਹਫ਼ਤੇ ਵਿਚ ਇਕ ਦਿਨ, ਤਰਜੀਹੀ ਤੌਰ ‘ਤੇ ਵੀਰਵਾਰ ਨੂੰ ਸਵੇਰੇ 11.00 ਤੋਂ 1.00 ਵਜੇ ਤੱਕ ਸ਼ਹਿਰ ਵਾਸੀਆਂ ਦੀਆਂ ਸ਼ਿਕਾਇਤਾਂ ਦੀ ਸੁਣਵਾਈ ਕਰਨਗੇ ਅਤੇ ਮਹੀਨੇ ਦੇ ਇਕ ਨਿਰਧਾਰਿਤ ਦਿਨ ਸਾਰੇ ਅਧਿਕਾਰੀਆਂ ਨਾਲ ਆਪਣੇ ਅਧੀਨ ਖੇਤਰ ਵਿੱਚ ਜਾ ਕੇ ਲੋਕ ਸ਼ਿਕਾਇਤ ਕੈਂਪ ਲਗਾਉਣਗੇ ਅਤੇ ਸ਼ਹਿਰ ਵਾਸੀਆਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਹੱਲ ਕਰਨਗੇ। ਇਸ ਦਿਨ ਕੋਈ ਵੀ ਦਫ਼ਤਰੀ ਦੌਰਾ ਜਾਂ ਮੀਟਿੰਗ ਨਹੀਂ ਕੀਤੀ ਜਾਵੇਗੀ।

ਇਸੇ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਹਦਾਇਤ ਕੀਤੀ ਕਿ ਸਾਰੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਵਿੱਚ ਗੁਣਵੱਤਾ ਨੂੰ ਯਕੀਨੀ ਬਣਾਉਣਾ ਅਤੇ ਚੱਲ ਰਹੇ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨਾ ਯਕੀਨੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਅਤੇ ਜਨਤਕ ਪਖ਼ਾਨਿਆਂ ਤੇ ਪਾਰਕਾਂ ਦੀ ਸਫ਼ਾਈ ਲਈ ਲੋਕਾਂ ਦੀ ਹਿੱਸੇਦਾਰੀ ਨੂੰ ਉਤਸ਼ਾਹਿਤ ਕੀਤਾ ਜਾਵੇ ਅਤੇ ਮਾਨਸੂਨ ਲਈ ਫੌਗਿੰਗ ਦਾ ਸ਼ਡਿਊਲ ਬਣਾਇਆ ਜਾਵੇ। ਹਰੇਕ ਸ਼ਹਿਰੀ ਇਕਾਈ ਵਿੱਚ ਫੌਗਿੰਗ ਲਈ ਨੋਡਲ ਅਫ਼ਸਰ ਨਿਯੁਕਤ ਕੀਤੇ ਜਾਣ। ਸ਼ਹਿਰਾਂ ਵਿੱਚ ਖੁੱਲ੍ਹੇ ਕੂੜੇ ਦੇ ਡੰਪ/ਕੂੜੇ ਦੇ ਪੁਆਇੰਟਾਂ ਨੂੰ ਘਟਾਉਣ ਲਈ ਨਵੀਂ ਨੀਤੀ ਅਮਲ ਵਿੱਚ ਲਿਆਂਦੀ ਜਾਵੇ। ਪ੍ਰਾਪਰਟੀ ਟੈਕਸ ਦੀ ਉਗਰਾਹੀ ਵਧਾਉਣ ਅਤੇ 30 ਸਤੰਬਰ (ਛੋਟ ਦੀ ਮਿਆਦ) ਤੋਂ ਪਹਿਲਾਂ ਵਾਰਡ ਵਾਰ ਕੈਂਪਾਂ ਲਗਾਏ ਜਾਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...