September 5, 2026, 11:04 pm
----------- Advertisement -----------
HomeNewsBreaking Newsਪੰਜਾਬ ਸਰਕਾਰ ਦਾ ਵੱਡਾ ਫੈਸਲਾ, ਬਠਿੰਡਾ 'ਚ ਲੱਗਣਗੇ ਤਿੰਨ ਸੂਰਜੀ ਊਰਜਾ ਪਲਾਂਟ

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਬਠਿੰਡਾ ‘ਚ ਲੱਗਣਗੇ ਤਿੰਨ ਸੂਰਜੀ ਊਰਜਾ ਪਲਾਂਟ

Published on

----------- Advertisement -----------


ਪੰਜਾਬ ਸਰਕਾਰ ਵੱਲੋਂ ਬਠਿੰਡਾ ਜ਼ਿਲ੍ਹੇ ਵਿੱਚ 12 ਮੈਗਾਵਾਟ ਸਮਰੱਥਾ ਦੇ ਤਿੰਨ ਸੂਰਜੀ ਊਰਜਾ ਪਲਾਂਟ ਲਗਾਏ ਜਾਣਗੇ। ਹਰੇਕ ਦੀ ਸਮਰੱਥਾ ਚਾਰ ਮੈਗਾਵਾਟ ਹੋਵੇਗੀ। ਇਹ ਪ੍ਰੋਜੈਕਟ ਸਾਲਾਨਾ ਲਗਭਗ 6.65 ਮਿਲੀਅਨ ਯੂਨਿਟ ਬਿਜਲੀ ਪੈਦਾ ਕਰੇਗਾ। ਸਰਕਾਰ ਨੇ ਇਸ ਦਿਸ਼ਾ ਵਿੱਚ ਕਦਮ ਚੁੱਕੇ ਹਨ। ਉਮੀਦ ਹੈ ਕਿ ਲੋਕਾਂ ਨੂੰ ਇਸ ਦਾ ਫਾਇਦਾ ਹੋਵੇਗਾ। ਇਸ ਨਾਲ ਬਿਜਲੀ ਕੱਟਾਂ ਤੋਂ ਵੀ ਰਾਹਤ ਮਿਲੇਗੀ।

50 ਕਰੋੜ ਰੁਪਏ ਦੀ ਲਾਗਤ ਵਾਲੇ 12 ਮੈਗਾਵਾਟ ਸਮਰੱਥਾ ਦੇ ਇਹ ਤਿੰਨ ਸੂਰਜੀ ਊਰਜਾ ਪ੍ਰੋਜੈਕਟਾਂ ਦੇ ਜੂਨ 2025 ਤੱਕ ਚਾਲੂ ਹੋਣ ਦੀ ਉਮੀਦ ਹੈ। ਇਨ੍ਹਾਂ ਪ੍ਰਾਜੈਕਟਾਂ ਨੂੰ ਸਥਾਪਤ ਕਰਨ ਲਈ ਬਠਿੰਡਾ ਜ਼ਿਲ੍ਹੇ ਦੇ ਪਿੰਡ ਭਾਗੀਵਾਂਦਰ, ਸ਼ੇਰਗੜ੍ਹ ਅਤੇ ਕੋਠੇ ਮੱਲੂਆਣਾ ਵਿਖੇ ਪੀ.ਐਸ.ਪੀ.ਸੀ.ਐਲ. ਦੇ 66 ਕੇਵੀ ਸਬ-ਸਟੇਸ਼ਨਾਂ ਨੇੜੇ ਪੰਚਾਇਤੀ ਜ਼ਮੀਨ ਲੀਜ਼ ‘ਤੇ ਲਈ ਗਈ ਹੈ। ਇਨ੍ਹਾਂ ਪ੍ਰੋਜੈਕਟਾਂ ਤੋਂ, ਪੀਐਸਪੀਸੀਐਲ ਨੂੰ ਲੰਬੇ ਸਮੇਂ ਦੇ ਪੀਪੀਏ ਤਹਿਤ 2.748 ਰੁਪਏ ਪ੍ਰਤੀ ਕਿਲੋਵਾਟ ਘੰਟੇ ਦੀ ਦਰ ਨਾਲ ਬਿਜਲੀ ਸਪਲਾਈ ਕੀਤੀ ਜਾਵੇਗੀ।

ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਪ੍ਰਾਜੈਕਟ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਖੇਤੀਬਾੜੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਬਠਿੰਡਾ ਦੇ ਪਿੰਡ ਤਰਖਾਣਵਾਲਾ ਵਿੱਚ 4 ਮੈਗਾਵਾਟ ਦਾ ਸੂਰਜੀ ਊਰਜਾ ਪਲਾਂਟ ਲਗਾਇਆ ਗਿਆ ਹੈ। ਇਸ ਪ੍ਰੋਜੈਕਟ ਤੋਂ ਪੈਦਾ ਹੋਈ ਬਿਜਲੀ ਪਿੰਡ ਸੇਖੂ ਵਿਖੇ ਸਥਿਤ ਪੀ.ਐਸ.ਪੀ.ਸੀ.ਐਲ. ਨੂੰ ਭੇਜੀ ਜਾਂਦੀ ਹੈ ਅਤੇ ਗਰਿੱਡ/ਸਬ ਸਟੇਸ਼ਨ ਨੂੰ ਸਪਲਾਈ ਕੀਤੀ ਜਾਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...