November 2, 2026, 5:13 am
----------- Advertisement -----------
HomeNewsLatest Newsਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਪੀਐਚਡੀਸੀਸੀਆਈ ਦੀ ਦਸਵੀਂ...

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਪੀਐਚਡੀਸੀਸੀਆਈ ਦੀ ਦਸਵੀਂ ਇੰਸ ਆਊਟ ਐਗਜ਼ੀਬਿਸ਼ਨ ਦਾ ਕੀਤਾ ਉਦਘਾਟਨ

Published on

----------- Advertisement -----------

ਚੰਡੀਗੜ੍ਹ  (ਬਲਜੀਤ ਮਰਵਾਹਾ): ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਕਿਹਾ ਹੈ ਕਿ ਵਧਦਾ ਪ੍ਰਦੂਸ਼ਣ ਪੂਰੇ ਦੇਸ਼ ਲਈ ਵੱਡੀ ਚੁਣੌਤੀ ਬਣਦਾ ਜਾ ਰਿਹਾ ਹੈ। ਇਸ ਨਾਲ ਨਜਿੱਠਣ ਲਈ ਸਾਰਿਆਂ ਨੂੰ ਇਕਜੁੱਟ ਹੋ ਕੇ ਯਤਨ ਕਰਨੇ ਪੈਣਗੇ। ਕਟਾਰੀਆ ਅੱਜ ਇੱਥੇ ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵੱਲੋਂ ਇੰਡੀਅਨ ਇੰਸਟੀਚਿਊਟ ਆਫ ਆਰਕੀਟੈਕਟਸ, ਫਾਇਰ ਐਂਡ ਸਕਿਓਰਿਟੀ ਐਸੋਸੀਏਸ਼ਨ ਆਫ ਇੰਡੀਆ, ਐਮਐਸਐਮਈ ਮੰਤਰਾਲੇ, ਯੂਐਚਬੀਵੀਐਨ, ਡੀਐਚਬੀਵੀਐਨ, ਸਟਾਰਟਅੱਪ ਪੰਜਾਬ, ਨੈੱਟਵਰਕ ਆਫ ਪੀਪਲ ਫਾਰ ਕੰਸਟ੍ਰਕਸ਼ਨ ਐਂਡ ਇੰਡਸਟ੍ਰੀਅਲ ਬਿਜ਼ਨਸ ਓਨਰਜ਼ ਐਸੋਸੀਏਸ਼ਨ ਦੇ ਸਹਿਯੋਗ ਨਾਲ ਸੈਕਟਰ-17 ਸਥਿਤ ਗਰਾਊਂਡ ਵਿਖੇ ਦਸਵੀਂ ਚਾਰ ਰੋਜ਼ਾ ਇੰਸ ਐਂਡ ਆਉਟ ਪ੍ਰਦਰਸ਼ਨੀ ਦਾ ਉਦਘਾਟਨ ਕਰਨ ਉਪਰੰਤ ਉਦਮੀਆਂ ਨੂੰ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਬਚਾਉਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਕੁਦਰਤ ਅਤੇ ਕੰਸਟ੍ਰਕਸ਼ਨ ਨੂੰ ਆਪਸ ਵਿੱਚ ਜੋੜਿਆ ਜਾਵੇ। ਸਾਨੂੰ ਇਮਾਰਤਾਂ ਦੀ ਉਸਾਰੀ ਕਰਦੇ ਸਮੇਂ ਵਾਤਾਵਰਣ ਅਤੇ ਕੁਦਰਤੀ ਸਰੋਤਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਕਟਾਰੀਆ ਨੇ ਕਿਹਾ ਕਿ ਤੇਜ਼ੀ ਨਾਲ ਵੱਧ ਰਹੇ ਸ਼ਹਿਰੀਕਰਨ ਵਿੱਚ ਆਰਕੀਟੈਕਚਰ ਦਾ ਤਾਂ ਮਹੱਤਵ ਵਧ ਰਿਹਾ ਹੈ ਪਰ ਵਾਤਾਵਰਨ ਸੁਰੱਖਿਆ ਨੂੰ ਪਿੱਛੇ ਛੱਡਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ 2047 ਤੱਕ ਦੇਸ਼ ਨੂੰ ਆਤਮ ਨਿਰਭਰ ਬਣਾਉਣ ਦਾ ਸੁਪਨਾ ਦੇਖਿਆ ਹੈ, ਜਿਸ ਨੂੰ ਪੂਰਾ ਕਰਨ ਵਿੱਚ ਵੋਕਲ ਫਾਰ ਲੋਕਲ ਦੀ ਭੂਮਿਕਾ ਅਹਿਮ ਹੈ। ਇਸ ਕੰਮ ਵਿੱਚ ਪੀਐਚਡੀਸੀਸੀਆਈ ਵਰਗੀਆਂ ਸੰਸਥਾਵਾਂ ਦੀ ਭੂਮਿਕਾ ਮਹੱਤਵਪੂਰਨ ਹੈ। ਇਸ ਘਟਨਾ ਨਾਲ ਖਪਤਕਾਰਾਂ ਅਤੇ ਉਤਪਾਦਕਾਂ ਨੂੰ ਇੱਕ ਛੱਤ ਮਿਲੀ ਹੈ। ਇਹ ਸ਼ਲਾਘਾਯੋਗ ਉਪਰਾਲਾ ਹੈ।

ਇਸ ਤੋਂ ਪਹਿਲਾਂ ਪ੍ਰਸ਼ਾਸਕ ਦਾ ਸਵਾਗਤ ਕਰਦਿਆਂ ਪੀਐਚਡੀਸੀਸੀਆਈ ਚੰਡੀਗੜ੍ਹ ਚੈਪਟਰ ਦੇ ਚੇਅਰ ਮਧੂਸੂਦਨ ਵਿਜ ਨੇ ਕਿਹਾ ਕਿ ਇਸ ਸਮਾਗਮ ਰਾਹੀਂ ਆਰਕੀਟੈਕਚਰ ਖੇਤਰ ਦੇ ਵਿਦਿਆਰਥੀਆਂ ਨੂੰ ਵੀ ਇੱਕ ਪਲੇਟਫਾਰਮ ਪ੍ਰਦਾਨ ਕੀਤਾ ਗਿਆ ਹੈ। ਇੱਥੇ ਆ ਕੇ ਉਹ ਇਮਾਰਤ ਨਿਰਮਾਣ ਦੇ ਖੇਤਰ ਵਿੱਚ ਆਉਣ ਵਾਲੀ ਨਵੀਂ ਤਕਨੀਕ ਅਤੇ ਬਦਲਾਅ ਬਾਰੇ ਜਾਣ ਸਕਦੇ ਹਨ। ਚੰਡੀਗੜ੍ਹ ਚੈਪਟਰ ਦੇ ਕੋ-ਚੇਅਰ ਸੁਵਰਤ ਖੰਨਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਵਿੱਖ ’ਚ ਇੰਸ ਆਉਟ ਦਾ ਵਿਸਥਾਰ ਕੀਤਾ ਜਾਵੇਗਾ। ਇਸ ਮੌਕੇ ਉਦਯੋਗ ਵਿਭਾਗ ਦੀ ਸਕੱਤਰ ਆਈ.ਏ.ਐਸ ਹਰਗੁਣਜੀਤ ਕੌਰ, ਸਾਇੰਸ ਅਤੇ ਤਕਨਾਲੋਜੀ ਵਿਭਾਗ ਦੇ ਸਕੱਤਰ ਟੀ.ਸੀ.ਨੌਟਿਆਲ ਤੋਂ ਇਲਾਵਾ ਪੰਜਾਬ ਚੈਪਟਰ ਦੇ ਚੇਅਰ ਆਰ.ਐਸ.ਸਚਦੇਵਾ, ਕੋ-ਚੇਅਰ ਸੰਜੀਵ ਸਿੰਘ ਸੇਠੀ, ਕਰਨ ਗਿਲਹੋਤਰਾ ਸਮੇਤ ਕਈ ਪਤਵੰਤੇ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੀਵਾਲੀ ਤੋਂ ਪਹਿਲਾਂ ਕਮਰਸ਼ੀਅਲ ਗੈਸ ਸਿਲੰਡਰ ਹੋਇਆ ਮਹਿੰਗਾ, ਲਗਾਤਾਰ ਤੀਜੇ ਮਹੀਨੇ ਵਧੇ ਭਾਅ

ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਲੈ ਕੇ ਕੋਲਕਾਤਾ, ਮੁੰਬਈ ਤੇ ਚੇਨਈ ਤੱਕ ਕਮਰਸ਼ੀਅਲ ਗੈਸ...

ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਅਗਲੀ ਕਿਸ਼ਤ ਜਾਰੀ, 37.43 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚਣਗੇ 1291 ਕਰੋੜ ਰੁਪਏ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਬੋਹਰ ਵਿਖੇ ਕਰਵਾਏ ਗਏ ‘ਮੁੱਖ...

ਧੀ ਦਾ ਕਤਲ ਕਰਨ ਵਾਲੇ ਪਿਓ ਨੇ ਚੁੱਕਿਆ ਖੌਫ਼ਨਾਕ ਕਦਮ! ਹੁਸ਼ਿਆਰਪੁਰ ਦੇ ਭੰਗੀ ਚੋਅ ਨੇੜੇ ਮਿਲੀ ਦੇਹ

ਪਿੰਡ ਧੂਤ ਕਲਾਂ ਵਿਖੇ ਆਪਣੀ 16 ਸਾਲਾ ਧੀ ਇੰਦਰਪ੍ਰੀਤ ਕੌਰ ਉਰਫ ਇੰਦਰ ਦਾ ਬੇਰਹਿਮੀ...

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

ਚੰਡੀਗੜ੍ਹ, 31 ਅਕਤੂਬਰ:ਛੋਟੀ ਉਮਰ ਤੋਂ ਹੀ ਬੱਚਿਆਂ ਵਿੱਚ ਉੱਦਮੀ ਭਾਵਨਾ ਪੈਦਾ ਕਰਨ ਦੇ ਮਕਸਦ...

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

ਚੰਡੀਗੜ੍ਹ, 31 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ...

ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ “ਨਵਾਂ ਸਫ਼ਰ ਸ਼ੁਰੂ”

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਨਿਧੀ ਰਾਜਦਾਨ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ...

17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ… AAP ਦੀ ਪਹਿਲੀ ਲਿਸਟ ‘ਚ ਕਿਸ ਜਾਤੀ17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ

ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚਕਾਰ ਆਮ ਆਦਮੀ ਪਾਰਟੀ ਨੇ ਸ਼ਨੀਵਾਰ ਯਾਨੀ 31...

ਜੇਲ੍ਹ ਵਿੱਚ ਬੰਦ ਨਸ਼ਾ ਤਸਕਰ ਦਾ ਢਾਇਆ 70 ਸਾਲ ਪੁਰਾਣਾ ਘਰ, ਨਸ਼ੇ ਖਿਲਾਫ ਪੁਲਿਸ ਦੀ ਕਾਰਵਾਈ

ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਅਤੇ ਨਗਰ ਨਿਗਮ...

1984 ਰਕਾਬ ਗੰਜ ਸਾਹਿਬ ਵਿਖੇ ਹਿੰਸਾ ਦਾ ਮਾਮਲਾ, ਮੰਤਰੀ ਸਿਰਸਾ ਵੱਲੋਂ ਹਾਈਕੋਰਟ ‘ਚ ਵਿਸਥਾਰਤ ਜਾਂਚ ਮੰਗ

ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ...