November 14, 2026, 11:44 pm
----------- Advertisement -----------
HomeNewsLatest Newsਪੰਜਾਬ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸ਼ਤਰੰਜ ਓਲੰਪੀਆਡ ਦੀ ਮਸ਼ਾਲ ਰਿਲੇਅ ਕੀਤੀ ਪ੍ਰਾਪਤ

ਪੰਜਾਬ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸ਼ਤਰੰਜ ਓਲੰਪੀਆਡ ਦੀ ਮਸ਼ਾਲ ਰਿਲੇਅ ਕੀਤੀ ਪ੍ਰਾਪਤ

Published on

----------- Advertisement -----------

ਭਾਰਤ ਵਿੱਚ ਪਹਿਲੀ ਵਾਰ 44ਵੀਂ ਚੈਸ ਓਲੰਪੀਆਡ ਜੁਲਾਈ ਵਿਚ ਚੇਨਈ ਵਿਖੇ ਹੋ ਰਹੀ ਹੈ,ਸ਼ਤਰੰਜ ਓਲੰਪੀਆਡ 28 ਜੁਲਾਈ ਤੋਂ 10 ਅਗਸਤ 22 ਤੱਕ ਹੋਵੇਗਾ, ਜਿਸ ਦੇ ਤਹਿਤ ਰਿਲੇਅ ਮਸ਼ਾਲ ਦੇਸ਼ ਭਰ ਵਿੱਚ ਘੁੰਮ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਸਟੇਡੀਅਮ ਵਿੱਚ 19 ਜੂਨ 2022 ਨੂੰ ਸ਼ਤਰੰਜ ਓਲੰਪੀਆਡ ਦੀ ਟਾਰਚ ਰੀਲੇਅ ਦੀ ਸ਼ੁਰੂਆਤ ਕੀਤੀ। ਵੀਰਵਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਰੌਕ ਗਾਰਡਨ ਵਿਖੇ ਗ੍ਰੈਂਡ ਮਾਸਟਰ ਦੀਪ ਸੇਨਗੁਪਤਾ ਤੋਂ ਸ਼ਤਰੰਜ ਓਲੰਪੀਆਡ ਦੇ 44ਵੇਂ ਸੈਸ਼ਨ ਦੀ ਟਾਰਚ ਰੀਲੇਅ ਪ੍ਰਾਪਤ ਕੀਤੀ। ਇਸ ਮੌਕੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਟਾਰਚ ਰਿਲੇਅ ਦੀ ਨਵੀਂ ਪਰੰਪਰਾ ਸ਼ੁਰੂ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਇਸ ਸਾਲ ਭਾਰਤ ਚੈੱਸ ਓਲੰਪੀਆਡ ਦੀ ਮੇਜ਼ਬਾਨੀ ਵੀ ਕਰਨ ਜਾ ਰਿਹਾ ਹੈ। ਅੱਜ ਜਦੋਂ ਭਾਰਤ ਆਪਣੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ, ਸ਼ਤਰੰਜ ਓਲੰਪੀਆਡ ਦੀ ਮਿਸਾਲ ਦੇਸ਼ ਦੇ 75 ਸ਼ਹਿਰਾਂ ‘ਚ ਜਾ ਰਹੀ ਹੈ। ਭਾਰਤ ਦੇ ਗੌਰਵਮਈ ਇਤਿਹਾਸ ਦਾ ਜ਼ਿਕਰ ਕਰਦਿਆਂ ਰਾਜਪਾਲ ਪੁਰੋਹਿਤ ਨੇ ਕਿਹਾ ਕਿ ਸਾਡੇ ਪੂਰਵਜਾਂ ਨੇ ਵਿਸ਼ਲੇਸ਼ਣਾਤਮਕ ਯੋਗਤਾ ਦੀ ਅਦਭੁਤ ਵਰਤੋਂ ਕਰਕੇ ਸ਼ਤਰੰਜ ਵਰਗੀਆਂ ਖੇਡਾਂ ਦੀ ਕਾਢ ਕੱਢੀ ਸੀ। ਇਹ ਖੇਡ ਅੱਜ ਪੂਰੀ ਦੁਨੀਆ ਵਿੱਚ ਹਰਮਨ ਪਿਆਰੀ ਹੋ ਚੁੱਕੀ ਹੈ, ਉਨ੍ਹਾਂ ਕਿਹਾ ਕਿ ਸ਼ਤਰੰਜ ਖੇਡਣ ਨਾਲ ਵਿਅਕਤੀ ਦੇ ਮਨ ਵਿੱਚ ਊਰਜਾ ਭਰਦੀ ਹੈ, ਇਹ ਸਾਨੂੰ ਆਪਣੇ ਟੀਚੇ ਵੱਲ ਲਗਾਤਾਰ ਅੱਗੇ ਵਧਣ ਦੀ ਪ੍ਰੇਰਨਾ ਦਿੰਦੀ ਹੈ।
ਰਿਲੇਅ ਮਸ਼ਾਲ ਨੂੰ ਚੇਨਈ ਨੇੜੇ ਮਹਾਬਲੀਪੁਰਮ ਪਹੁੰਚਣ ਤੋਂ ਪਹਿਲਾਂ 40 ਦਿਨਾਂ ਦੀ ਮਿਆਦ ਵਿੱਚ 75 ਸ਼ਹਿਰਾਂ ਵਿੱਚ ਲਿਜਾਇਆ ਜਾਵੇਗਾ। ਇਸ ਵੱਕਾਰੀ ਮੁਕਾਬਲੇ ਦੀ ਮੇਜ਼ਬਾਨੀ ਪਹਿਲੀ ਵਾਰ ਭਾਰਤ ਵਿੱਚ ਅਤੇ 30 ਸਾਲਾਂ ਬਾਅਦ ਏਸ਼ੀਆ ਵਿੱਚ ਕੀਤੀ ਜਾ ਰਹੀ ਹੈ। 189 ਦੇਸ਼ਾਂ ਦੇ ਭਾਗ ਲੈਣ ਦੇ ਨਾਲ, ਇਹ ਕਿਸੇ ਵੀ ਸ਼ਤਰੰਜ ਓਲੰਪੀਆਡ ਵਿੱਚ ਸਭ ਤੋਂ ਵੱਡੀ ਭਾਗੀਦਾਰੀ ਹੋਵੇਗੀ। ਇਸ ਤੋਂ ਬਾਅਦ ਰਾਜਪਾਲ ਨੇ ਮਸ਼ਾਲ ਰਿਲੇਅ ਗ੍ਰੈਂਡਮਾਸਟਰ ਦੀਪ ਸੇਨਗੁਪਤਾ ਨੂੰ ਸੌਂਪੀ ਅਤੇ ਅੱਗੇ ਦੀ ਕਾਰਵਾਈ ਸ਼ੁਰੂ ਕੀਤੀ। ਇਸ ਤੋਂ ਪਹਿਲਾਂ ਸਮਾਗਮ ‘ਚ ਚੰਡੀਗੜ੍ਹ ਚੇਸ ਐਸੋਸੀਏਸ਼ਨ ਦੇ ਪ੍ਰੋਫੈਸਰ ਅਨਿਲ ਰੈਨਾ ਨੇ ਰਾਜਪਾਲ ਦਾ ਸਵਾਗਤ ਕੀਤਾ ਅਤੇ ਸ਼ਤਰੰਜ ਓਲੰਪੀਆਡ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਅੱਜ ਦੇ ਪ੍ਰੋਗਰਾਮ ਵਿੱਚ ਚੰਡੀਗੜ੍ਹ ਦੇ ਡੀਸੀ ਵਿਨੈ ਪ੍ਰਤਾਪ, ਭਾਜਪਾ ਆਗੂ ਸੰਜੇ ਟੰਡਨ, ਐਸਐਸਪੀ ਕੁਲਦੀਪ ਚਾਹਲ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...