ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਅੱਜ ਫਾਜ਼ਿਲਕਾ ਦਾ ਦੌਰਾ ਕੀਤਾ। ਉਨ੍ਹਾਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਸਰਹੱਦੀ ਪਿੰਡਾਂ ਦੇ ਸਰਪੰਚਾਂ ਨੂੰ ਸੰਬੋਧਨ ਕੀਤਾ ਅਤੇ ਸਰਪੰਚਾ ਵਲੋਂ ਵੀ ਆਪਣੀਆਂ ਸਮੱਸਿਆ ਨੂੰ ਰਾਜਪਾਲ ਦੇ ਸਾਹਮਣੇ ਰੱਖਿਆ ਗਿਆ। ਆਪਣੇ ਸੰਬੋਧਨ ਅਤੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਹ ਨਸ਼ੇ ਨੂੰ ਲੈ ਕੇ ਚਿੰਤਤ ਦਿਖਾਈ ਦਿੱਤੇ।
ਉਨ੍ਹਾਂ ਕਿਹਾ ਕਿ ਮੈਂ ਕਿਸੇ ‘ਤੇ ਦੋਸ਼ ਨਹੀਂ ਲਗਾ ਰਿਹਾ ਹਾਂ। ਨਸ਼ਿਆਂ ਤੋਂ ਚਿੰਤਤ ਰਾਜਪਾਲ ਨੇ ਕਰਿਆਨੇ ਦੀਆਂ ਦੁਕਾਨਾਂ ਵਿੱਚ ਨਸ਼ੇ ਵਿਕਣ ਦੇ ਬਿਆਨ ਨੂੰ ਗਲਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ੇ ਆਸਾਨੀ ਨਾਲ ਮਿਲ ਜਾਂਦੇ ਹਨ, ਨਸ਼ਿਆਂ ਦੇ ਖਾਤਮੇ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ। ਲੋਕਾਂ ਨੂੰ ਨਸ਼ੇ ਦਾ ਧੰਦਾ ਕਰਨ ਵਾਲਿਆਂ ਦੀ ਪਛਾਣ ਕਰਨ ਦੀ ਜ਼ਰੂਰਤ ਹੈ। ਮੀਟਿੰਗ ਦੌਰਾਨ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੇ ਨਾਲ ਡੀਜੀਪੀ ਗੌਰਵ ਯਾਦਵ ਅਤੇ ਮੁੱਖ ਸਕੱਤਰ ਵੀਕੇ ਜੰਜੂਆ ਵੀ ਮੌਜੂਦ ਸਨ।
----------- Advertisement -----------
ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਫਾਜ਼ਿਲਕਾ ਸਰਹੱਦੀ ਖੇਤਰ ਦਾ ਕੀਤਾ ਦੌਰਾ
Published on
----------- Advertisement -----------
----------- Advertisement -----------











