June 14, 2025, 10:03 pm
----------- Advertisement -----------
HomeNewsBreaking Newsਪੰਜਾਬ ਦੇ ਰਾਜਪਾਲ ਲਾਬ ਚੰਦ ਕਟਾਰੀਆ ਨੇ ਕੇਂਦਰੀ ਰੱਖਿਆ ਮੰਤਰੀ ਨਾਲ ਕੀਤੀ...

ਪੰਜਾਬ ਦੇ ਰਾਜਪਾਲ ਲਾਬ ਚੰਦ ਕਟਾਰੀਆ ਨੇ ਕੇਂਦਰੀ ਰੱਖਿਆ ਮੰਤਰੀ ਨਾਲ ਕੀਤੀ ਮੁਲਾਕਾਤ, ਕੀਤੀ ਸਰਹੱਦੀ ਖੇਤਰਾਂ ‘ਤੇ ਚਰਚਾ

Published on

----------- Advertisement -----------

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅਹੁਦਾ ਸੰਭਾਲਦੇ ਹੀ ਸਿਆਸਤ ਵਿੱਚ ਸਰਗਰਮ ਹੋਣਾ ਸ਼ੁਰੂ ਕਰ ਦਿੱਤਾ ਹੈ। ਬੁੱਧਵਾਰ ਨੂੰ ਅਹੁਦਾ ਸੰਭਾਲਣ ਤੋਂ ਬਾਅਦ ਕਟਾਰੀਆ ਵੀਰਵਾਰ ਨੂੰ ਦਿੱਲੀ ਦੌਰੇ ਲਈ ਰਵਾਨਾ ਹੋ ਗਏ।

ਨਵੀਂ ਜ਼ਿੰਮੇਵਾਰੀ ਨੂੰ ਲੈ ਕੇ ਰਾਜਪਾਲ ਨੇ ਦਿੱਲੀ ਵਿੱਚ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੀ ਇਹ ਮੁਲਾਕਾਤ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਸਿਵਲ ਸੇਵਾ ਦਿਵਸ ਦੇ ਮੌਕੇ ‘ਤੇ ਆਰਮਡ ਫੋਰਸਿਜ਼ ਹੈੱਡਕੁਆਰਟਰ ‘ਚ ਆਯੋਜਿਤ ਪ੍ਰੋਗਰਾਮ ਤੋਂ ਪਹਿਲਾਂ ਹੋਈ। ਕਿਆਸ ਲਗਾਇਆ ਜਾ ਰਿਹਾ ਹੈ ਕਿ ਪਾਕਿਸਤਾਨ ਨਾਲ ਲੱਗਦੇ ਪੰਜਾਬ ਦੇ ਸਰਹੱਦੀ ਇਲਾਕਿਆਂ ਨੂੰ ਲੈ ਕੇ ਰਾਜਪਾਲ ਅਤੇ ਰੱਖਿਆ ਮੰਤਰੀ ਵਿਚਾਲੇ ਗੱਲਬਾਤ ਹੋਈ ਸੀ।

ਵਰਨਣਯੋਗ ਹੈ ਕਿ ਪੰਜਾਬ ਦੀ ਸਰਹੱਦ ਸਾਬਕਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਵੀ ਵੱਡਾ ਏਜੰਡਾ ਸੀ। ਉਨ੍ਹਾਂ ਆਪਣੇ ਕਾਰਜਕਾਲ ਦੌਰਾਨ ਸਰਹੱਦੀ ਖੇਤਰ ਦੇ ਕਰੀਬ 6 ਦੌਰੇ ਕੀਤੇ। ਜਿਸ ਵਿੱਚ ਉਨ੍ਹਾਂ ਨੇ ਨਸ਼ਾ ਰੋਕਣ ਲਈ ਪਿੰਡ ਵਾਸੀਆਂ ਨਾਲ ਮੀਟਿੰਗ ਕਰਕੇ ਸਿਵਲ ਡਿਫੈਂਸ ਫੋਰਸ ਵੀ ਤਿਆਰ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਡਰੋਨ ਨੂੰ ਫੜਨ ਵਾਲੇ ਵਿਅਕਤੀ ਨੂੰ 1 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।

ਗੁਲਾਬ ਚੰਦ ਕਟਾਰੀਆ ਨੇ ਕੱਲ੍ਹ ਹੀ ਸਹੁੰ ਚੁੱਕੀ। ਜਿਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਉਹ ਜਨਤਾ ਦੇ ਸੇਵਕ ਵਜੋਂ ਕੰਮ ਕਰਨਗੇ। ਜੇਕਰ ਕੋਈ ਛੇ ਮਹੀਨਿਆਂ ਬਾਅਦ ਆਪਣੇ ਕੰਮ ਦੀ ਸਮੀਖਿਆ ਕਰੇ ਤਾਂ ਪਤਾ ਲੱਗੇਗਾ ਕਿ ਕੰਮ ਕਿਵੇਂ ਹੋਇਆ ਹੈ। ਉਹ ਪੰਜਾਬ ਦੇ ਹਰ ਪਿੰਡ, ਹਰ ਖੇਤਰ ਅਤੇ ਸਰਹੱਦੀ ਖੇਤਰ ਦਾ ਵੀ ਦੌਰਾ ਕਰਨਗੇ। ਇਸ ਦੌਰਾਨ ਉਨ੍ਹਾਂ ਮੁੱਖ ਮੰਤਰੀ ਨਾਲ ਆਪਣੇ ਸਬੰਧਾਂ ਬਾਰੇ ਕੋਈ ਟਿੱਪਣੀ ਨਹੀਂ ਕੀਤੀ ਅਤੇ ਕਿਹਾ ਕਿ ਸਮਾਂ ਹੀ ਦੱਸੇਗਾ ਕਿ ਉਨ੍ਹਾਂ ਨਾਲ ਕਿਸ ਤਰ੍ਹਾਂ ਦਾ ਰਿਸ਼ਤਾ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਸਿੰਘ ਮਹਿਰੋਂ ਖ਼ਿਲਾਫ਼ ਵੱਡੀ ਕਾਰਵਾਈ, ਭਾਰਤ ’ਚ ਇੰਸਟਾਗ੍ਰਾਮ ਖਾਤਾ ਕੀਤਾ ਗਿਆ ਬਲਾਕ

ਲੁਧਿਆਣਾ ਦੀ ਇੰਸਟਾਗ੍ਰਾਮ ਪ੍ਰਭਾਵਕ ਕਮਲ ਕੌਰ ਭਾਬੀ ਉਰਫ਼ ਕੰਚਨ ਕੁਮਾਰੀ ਦੇ ਕਤਲ ਦੇ ਪਿੱਛੇ...

 ”ਮੈਂ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਨਾਲ…” ਸ਼ਹੀਦ ਭਾਈ ਸਤਵੰਤ ਸਿੰਘ ਦਾ ਭਤੀਜੇ ਨੇ ਕਿਹਾ – ਅਸੀਂ Violation ਦੇ ਹੱਕ ‘ਚ ਨਹੀਂ 

ਭਾਬੀ ਕਮਲ ਕੌਰ ਉਰਫ਼ ਕੰਚਨ ਕੁਮਾਰੀ ਦੇ ਕਤਲ ਮਾਮਲੇ 'ਚ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ...

ਅਹਿਮਦਾਬਾਦ ਜਹਾਜ਼ ਹਾਦਸੇ ਦਾ ਕਾਰਨ ਖਰਾਬ ਈਂਧਨ ਵੀ ਹੋ ਸਕਦਾ ਹੈ ! ਹਵਾਬਾਜ਼ੀ ਮਾਹਿਰ ਨੇ ਖਦਸ਼ਾ ਪ੍ਰਗਟ ਕੀਤਾ

ਨੈਸ਼ਨਲ ਏਅਰੋਸਪੇਸ ਲੈਬਾਰਟਰੀ ਦੇ ਸਾਬਕਾ ਡਿਪਟੀ ਡਾਇਰੈਕਟਰ ਸ਼ਾਲੀਗ੍ਰਾਮ ਜੇ. ਮੁਰਲੀਧਰ ਨੇ ਕਿਹਾ ਕਿ ਅਹਿਮਦਾਬਾਦ...

ਪਿਛਲੇ ਦੋ ਦਿਨਾਂ ’ਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ’ਚ ਆਈ ਕਮੀ

ਪਿਛਲੇ 2 ਦਿਨਾਂ ਤੋਂ, ਦੇਸ਼ ਵਿਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿਚ ਕਮੀ ਆਈ...

 ਤੇਜ਼ ਹਨੇਰੀ ਤੇ ਮੀਂਹ ਨੇ ਬਦਲਿਆ ਪੰਜਾਬ ਦਾ ਮੌਸਮ, ਕਈ ਥਾਵਾਂ ਤੇ ਪਿਆ ਮੀਂਹ   

ਦੇਰ ਸ਼ਾਮ 8 ਵਜੇ ਦੇ ਕਰੀਬ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ...

ਜਿਹੜੇ ਜਹਾਜ਼ ਦਾ ਲੋਹਾ ਤਕ ਸੜ ਗਿਆ, ਉੱਥੋਂ ਸੁਰੱਖਿਅਤ ਮਿਲੀ ਭਗਵਦ ਗੀਤਾ

ਅਹਿਮਦਾਬਾਦ ਜਹਾਜ਼ ਹਾਦਸੇ (Ahmedabad) ਨੇ ਸਾਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ...

ਕਰਿਸ਼ਮਾ ਕਪੂਰ ਦੇ ਸਾਬਕਾ ਪਤੀ ਸੰਜੇ ਕਪੂਰ ਦਾ ਹੋਇਆ ਦਿਹਾਂਤ, ਪੋਲੇ ਖੇਡਦੇ ਹੋਏ ਪਿਆ ਦਿਲ ਦਾ ਦੌਰਾ

ਕਾਰੋਬਾਰੀ ਅਤੇ ਸੋਨਾ ਕਾਮਸਟਾਰ ਕੰਪਨੀ ਦੇ ਚੇਅਰਮੈਨ ਸੰਜੇ ਕਪੂਰ ਦਾ ਵੀਰਵਾਰ ਨੂੰ ਇੰਗਲੈਂਡ ਵਿੱਚ...

ਕਮਲ ਕੌਰ ਮੌ.ਤ ਮਾਮਲੇ ‘ਚ ਨਿਹੰਗ ਅੰਮ੍ਰਿਤਪਾਲ ਸਿੰਘ ਮਹਿਰੋਂ ਗ੍ਰਿਫ਼ਤਾਰ

 ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਮੌਤ ਮਾਮਲੇ 'ਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ।...

ਅਹਿਮਦਾਬਾਦ ਪਲੇਨ ਕ੍ਰੈਸ਼ : ਸਾਬਕਾ CM ਤੇ ਪੰਜਾਬ BJP ਇੰਚਾਰਜ ਵਿਜੇ ਰੁਪਾਣੀ ਵੀ ਸਨ ਜਹਾਜ਼ ‘ਚ ਸਵਾਰ

ਏਅਰ ਇੰਡੀਆ ਦਾ ਬੋਇੰਗ 787 ਡ੍ਰੀਮਲਾਈਨਰ ਜਹਾਜ਼ ਅੱਜ ਗੁਜਰਾਤ ਦੇ ਅਹਿਮਦਾਬਾਦ ਵਿੱਚ ਕ੍ਰੈਸ਼ ਹੋ...