May 3, 2026, 7:39 am
----------- Advertisement -----------
HomeNewsBreaking Newsਪੰਜਾਬ ਦੇ ਰਾਜਪਾਲ ਅੱਜ ਤੋਂ ਸਰਹੱਦੀ ਖੇਤਰ ਦੇ ਦੌਰੇ 'ਤੇ: ਤਿੰਨ ਦਿਨਾਂ...

ਪੰਜਾਬ ਦੇ ਰਾਜਪਾਲ ਅੱਜ ਤੋਂ ਸਰਹੱਦੀ ਖੇਤਰ ਦੇ ਦੌਰੇ ‘ਤੇ: ਤਿੰਨ ਦਿਨਾਂ ਦਾ ਹੈ ਪ੍ਰੋਗਰਾਮ

Published on

----------- Advertisement -----------
  • ਪਠਾਨਕੋਟ ਤੋਂ ਸ਼ੁਰੂ ਹੋਵੇਗਾ ਦੌਰਾ
  • ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ

ਪਠਾਨਕੋਟ, 23 ਜੁਲਾਈ 2024 – ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਅੱਜ (ਮੰਗਲਵਾਰ) ਤੋਂ 25 ਜੁਲਾਈ ਤੱਕ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕਰਨਗੇ। ਇਸ ਦੀ ਸ਼ੁਰੂਆਤ ਉਹ ਪਠਾਨਕੋਟ ਜ਼ਿਲ੍ਹੇ ਤੋਂ ਕਰਨਗੇ। ਇਸ ਦੌਰਾਨ ਉਹ ਬਮਿਆਲ ਵਿੱਚ ਗ੍ਰਾਮ ਸੁਰੱਖਿਆ ਕਮੇਟੀਆਂ ਨੂੰ ਮਿਲਣਗੇ। ਇਸ ਦੇ ਨਾਲ ਹੀ ਉਹ ਸਰਹੱਦੀ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਵੀ ਸੁਣਨਗੇ। ਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਸਮੇਤ ਜ਼ਿਲ੍ਹੇ ਦੇ ਸਾਰੇ ਸੀਨੀਅਰ ਅਧਿਕਾਰੀ ਉਨ੍ਹਾਂ ਦੇ ਨਾਲ ਮੌਜੂਦ ਰਹਿਣਗੇ।

ਰਾਜਪਾਲ ਸਰਹੱਦੀ ਲੋਕਾਂ ਦੀਆਂ ਸਮੱਸਿਆਵਾਂ ਪ੍ਰਤੀ ਬਹੁਤ ਗੰਭੀਰ ਹਨ। ਇਸ ਤੋਂ ਪਹਿਲਾਂ ਵੀ ਉਹ ਤਿੰਨ ਵਾਰ ਸਰਹੱਦੀ ਖੇਤਰ ਦਾ ਦੌਰਾ ਕਰ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਆਪਣੇ ਹਾਲੀਆ ਦੌਰਿਆਂ ਦੌਰਾਨ ਨਸ਼ਾਖੋਰੀ, ਨਾਜਾਇਜ਼ ਮਾਈਨਿੰਗ ਆਦਿ ਸਮੇਤ ਕਈ ਮੁੱਦੇ ਉਠਾ ਕੇ ਸਰਕਾਰ ਨੂੰ ਘੇਰਿਆ ਸੀ।

23 ਜੁਲਾਈ ਨੂੰ ਰਾਜਪਾਲ ਪਹਿਲਾਂ ਗੁਰਦਾਸਪੁਰ ਅਤੇ ਪਠਾਨਕੋਟ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਨਗੇ। ਇਸ ਤੋਂ ਬਾਅਦ ਉਹ ਭਾਰਤ-ਪਾਕਿ ਸਰਹੱਦ ‘ਤੇ ਸਥਿਤ ਬਲਾਕ ਬਮਿਆਲ ਅਧੀਨ ਪੈਂਦੇ ਪਿੰਡ ਚੱਕ ਅਮੀਰ ਵਿਸ਼ੇਸ਼ ਵਿਖੇ ਜਾਣਗੇ। ਫਿਰ ਉਹ 25 ਜੁਲਾਈ ਨੂੰ ਗੁਰਦਾਸਪੁਰ ਅਤੇ ਫ਼ਿਰੋਜ਼ਪੁਰ ਦਾ ਦੌਰਾ ਕਰਨਗੇ। ਸਾਰੇ ਜ਼ਿਲ੍ਹਿਆਂ ਵਿੱਚ ਦੌਰੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...