October 8, 2026, 2:51 am
----------- Advertisement -----------
HomeNewsBreaking Newsਪੰਜਾਬ 'ਚ ਰਾਜਪਾਲ ਹੀ ਰਹਿਣਗੇ ਯੂਨੀਵਰਸਿਟੀਆਂ ਦੇ ਚਾਂਸਲਰ: ਰਾਸ਼ਟਰਪਤੀ ਨੇ ਯੂਨੀਵਰਸਿਟੀ ਕਾਨੂੰਨ...

ਪੰਜਾਬ ‘ਚ ਰਾਜਪਾਲ ਹੀ ਰਹਿਣਗੇ ਯੂਨੀਵਰਸਿਟੀਆਂ ਦੇ ਚਾਂਸਲਰ: ਰਾਸ਼ਟਰਪਤੀ ਨੇ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ ਨੂੰ ਨਹੀਂ ਦਿੱਤੀ ਮਨਜ਼ੂਰੀ

Published on

----------- Advertisement -----------
  • ਵਾਪਸ ਭੇਜਿਆ ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ 2023

ਨਵੀਂ ਦਿੱਲੀ, 17 ਜੁਲਾਈ 2024 – ਰਾਸ਼ਟਰਪਤੀ ਨੇ ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ 2023 ਨੂੰ ਬਿਨਾਂ ਪ੍ਰਵਾਨਗੀ ਦੇ ਸੂਬਾ ਸਰਕਾਰ ਨੂੰ ਵਾਪਸ ਭੇਜ ਦਿੱਤਾ ਹੈ। ਇਹ ਬਿੱਲ ਪਿਛਲੇ ਸਾਲ 21 ਜੂਨ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ। ਬਿੱਲ ਤਹਿਤ ਸੂਬੇ ਦੀਆਂ 12 ਸਟੇਟ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਦੀ ਸ਼ਕਤੀ ਰਾਜਪਾਲ ਤੋਂ ਲੈ ਕੇ ਮੁੱਖ ਮੰਤਰੀ ਨੂੰ ਦਿੱਤੀ ਗਈ ਸੀ। ਹਾਲਾਂਕਿ ਉਕਤ ਬਿੱਲ ਵਾਪਸ ਲਏ ਜਾਣ ਕਾਰਨ ਰਾਜਪਾਲ ਹੁਣ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਹੋਣਗੇ।

ਸੂਤਰਾਂ ਤੋਂ ਪਤਾ ਲੱਗਾ ਹੈ ਕਿ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਭੇਜੇ ਗਏ ਤਿੰਨ ਬਿੱਲਾਂ ਵਿੱਚੋਂ ਇਹ ਬਿੱਲ ਵਾਪਸ ਭੇਜ ਦਿੱਤਾ ਗਿਆ ਹੈ। ਪੰਜਾਬ ਦੇ ਰਾਜਪਾਲ ਨੇ ਭਾਰਤੀ ਸੰਵਿਧਾਨ ਦੀ ਧਾਰਾ 200 ਤਹਿਤ ਪੰਜਾਬ ਅਸੈਂਬਲੀ ਵੱਲੋਂ ਪਾਸ ਕੀਤੇ ਤਿੰਨੋਂ ਬਿੱਲ ਭਾਰਤ ਦੇ ਰਾਸ਼ਟਰਪਤੀ ਲਈ ਰਾਖਵੇਂ ਰੱਖੇ ਹੋਏ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ 2023, ਪੰਜਾਬ ਪੁਲਿਸ ਸੋਧ ਬਿੱਲ ਅਤੇ ਸਿੱਖ ਗੁਰਦੁਆਰਾ ਸੋਧ ਬਿੱਲ ਰਾਸ਼ਟਰਪਤੀ ਨੂੰ ਭੇਜੇ ਸਨ।

ਇਹ ਬਿੱਲ ਲੰਬੇ ਸਮੇਂ ਤੋਂ ਪੈਂਡਿੰਗ ਸੀ, ਕਿਉਂਕਿ ਰਾਜਪਾਲ ਨੇ ਜੂਨ 2023 ਦੇ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਸੀ। ਫਿਰ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ। ਨਾਲ ਹੀ ਅਦਾਲਤ ਦੇ ਹੁਕਮਾਂ ‘ਤੇ ਸੈਸ਼ਨ ਦੌਰਾਨ ਪਾਸ ਕੀਤੇ ਗਏ ਸਾਰੇ ਬਿੱਲਾਂ ਨੂੰ ਜਾਇਜ਼ ਕਰਾਰ ਦੇ ਕੇ ਫੈਸਲਾ ਲਿਆ ਗਿਆ। ਇਸ ਤੋਂ ਬਾਅਦ ਰਾਜਪਾਲ ਨੇ ਪੰਜਾਬ ਐਫੀਲੀਏਟਿਡ ਕਾਲਜ ਸਰਵਿਸ ਦੇ ਸੁਰੱਖਿਆ ਸੋਧ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਸੀ। ਯਾਦ ਰਹੇ ਕਿ ਪਿਛਲੇ ਸਾਲ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫ਼ਰੀਦਕੋਟ ਦੇ ਵਾਈਸ ਚਾਂਸਲਰ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਵਿਚਕਾਰ ਡੈੱਡਲਾਕ ਹੋ ਗਿਆ ਸੀ। ਇਸ ਤੋਂ ਬਾਅਦ ਇਸ ਬਿੱਲ ਨੂੰ ਪੰਜਾਬ ਵਿਧਾਨ ਸਭਾ ‘ਚ ਪਾਸ ਕੀਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...