ਪੰਜਾਬ ਦੇ ਰਾਜਪਾਲ ਬੀ.ਐੱਲ.ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਟਕਰਾਅ ਵਧਦਾ ਜਾ ਰਿਹਾ ਹੈ। ਰਾਜਪਾਲ ਨੇ ਹੁਣ ਪੰਜਾਬ ਵਿੱਚ ਰਾਸ਼ਟਰਪਤੀ ਸ਼ਾਸਨ ਦੀ ਸਿਫਾਰਿਸ਼ ਕਰਨ ਅਤੇ ਮੁੱਖ ਮੰਤਰੀ ਮਾਨ ਵਿਰੁੱਧ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਹੈ।
ਦੱਸ ਦਈਏ ਕਿ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁੜ ਇਕ ਚਿੱਠੀ ਲਿਖੀ ਹੈ ਇਸ ‘ਚ ਉਨ੍ਹਾਂ ਵੱਲੋ ਕਿਹਾ ਗਿਆ ਹੈ ਕਿ ਜੇਕਰ ਇਸ ਚਿੱਠੀ ਸਮੇਤ ਬਾਕੀ ਚਿੱਠੀਆਂ ਦਾ ਤੁਰੰਤ ਜਵਾਬ ਨਾ ਦਿੱਤਾ ਗਿਆ ਤਾਂ ਉਨ੍ਹਾਂ ਵਲੋਂ ਰਾਜ ਵਿਚ ਰਾਸ਼ਟਰਪਤੀ ਸ਼ਾਸਨ ਦੀ ਸਿਫ਼ਾਰਸ਼ ਕੀਤੀ ਜਾਵੇਗੀ। ਰਾਜਪਾਲ ਨੇ ਚਿਤਾਵਨੀ ਦਿੰਦਿਆਂ ਇਹ ਵੀ ਕਿਹਾ ਕਿ ਸੰਵਿਧਾਨਕ ਤੰਤਰ ਦੇ ਫ਼ੇਲ੍ਹ ਹੋਣ ਦੀ ਰਿਪੋਰਟ ਵੀ ਉਨ੍ਹਾਂ ਵਲੋਂ ਭੇਜੀ ਜਾਵੇਗੀ ਅਤੇ ਕਾਨੂੰਨੀ ਕਾਰਵਾਈ ਕਰਨ ਲਈ ਮਜਬੂਰ ਹੋਣਾ ਪਵੇਗਾ। ਰਾਜਪਾਲ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਭਾਰਤੀ ਸੰਵਿਧਾਨ ਦੇ ਅਨੁਛੇਦ 167 ਦੇ ਉਪਬੰਧਾਂ ਦੇ ਤਹਿਤ, ਮੁੱਖ ਮੰਤਰੀ ਲਈ ਰਾਜ ਦੇ ਪ੍ਰਸ਼ਾਸਨਿਕ ਮਾਮਲਿਆਂ ਬਾਰੇ ਰਾਜਪਾਲ ਦੁਆਰਾ ਮੰਗੀ ਗਈ ਸਾਰੀ ਜਾਣਕਾਰੀ ਪ੍ਰਦਾਨ ਕਰਨਾ ਲਾਜ਼ਮੀ ਹੈ।
----------- Advertisement -----------
ਪੰਜਾਬ ਗਵਰਨਰ ਨੇ ਮੁੱਖ ਮੰਤਰੀ ਨੂੰ ਮੁੜ ਲਿਖਿਆ ਪੱਤਰ, ਦਿੱਤੀ ਇਹ ਚੇਤਾਵਨੀ
Published on
----------- Advertisement -----------
----------- Advertisement -----------











