November 22, 2026, 5:39 pm
----------- Advertisement -----------
HomeNewsBreaking Newsਪੰਜਾਬ ਸਰਕਾਰ ਪੂਰਾ ਕਰਨ ਜਾ ਰਹੀ ਹੈ ਔਰਤਾਂ ਨੂੰ ਹਰ ਮਹੀਨੇ ਇੱਕ...

ਪੰਜਾਬ ਸਰਕਾਰ ਪੂਰਾ ਕਰਨ ਜਾ ਰਹੀ ਹੈ ਔਰਤਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੇਣ ਦਾ ਵਾਅਦਾ, ਤਿਆਰੀਆਂ ਮੁਕੰਮਲ

Published on

----------- Advertisement -----------

ਚੰਡੀਗੜ੍ਹ, 24 ਨਵੰਬਰ 2023 (ਬਲਜੀਤ ਮਰਵਾਹਾ): ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਔਰਤਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਪੂਰਾ ਕਰਨ ਜਾ ਰਹੀ ਹੈ। ਤਿਆਰੀਆਂ ਲਗਭਗ ਪੂਰੀਆਂ ਹੋ ਚੁੱਕੀਆਂ ਹਨ ਅਤੇ ਯੋਜਨਾ ਨੂੰ ਚਾਰ ਪੜਾਵਾਂ ਵਿੱਚ ਲਾਗੂ ਕੀਤਾ ਜਾਵੇਗਾ। ਪੰਜਾਬ ਦੀਆਂ ਲਗਭਗ 80 ਲੱਖ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲਣ ਦੀ ਉਮੀਦ ਹੈ। ਇਸ ਦੀ ਸ਼ੁਰੂਆਤ 1.5 ਲੱਖ ਔਰਤਾਂ ਨਾਲ ਹੋਵੇਗੀ। ਚਾਰ ਪੜਾਅ ਪੂਰੇ ਹੋਣ ਤੋਂ ਬਾਅਦ ਲਗਭਗ 10 ਲੱਖ ਔਰਤਾਂ ਨੂੰ ਹਰ ਮਹੀਨੇ ਹਜ਼ਾਰ ਰੁਪਏ ਮਿਲਣੇ ਸ਼ੁਰੂ ਹੋ ਜਾਣਗੇ। ਮੁੱਖ ਮੰਤਰੀ ਕਿਸੇ ਵੀ ਸਮੇਂ ਇਸ ਸਕੀਮ ਨੂੰ ਲਾਗੂ ਕਰਨ ਬਾਰੇ ਰਸਮੀ ਐਲਾਨ ਕਰ ਸਕਦੇ ਹਨ।

ਪੰਜਾਬ ਵਿੱਚ ਕੁੱਲ 1.02 ਕਰੋੜ ਮਹਿਲਾ ਵੋਟਰ ਹਨ। ਯੋਗ ਔਰਤਾਂ ਨੂੰ ਪ੍ਰਤੀ ਮਹੀਨਾ ਹਜ਼ਾਰ ਰੁਪਏ ਦੇਣ ਨਾਲ ਖ਼ਜ਼ਾਨੇ ‘ਤੇ ਪ੍ਰਤੀ ਮਹੀਨਾ 900 ਕਰੋੜ ਰੁਪਏ ਦਾ ਬੋਝ ਵਧੇਗਾ। ਇਸ ਤਰ੍ਹਾਂ ਸਰਕਾਰ ਹੌਲੀ-ਹੌਲੀ ਲਾਭਪਾਤਰੀ ਔਰਤਾਂ ਦੀ ਗਿਣਤੀ ਵਧਾਏਗੀ। ਮਹਿਲਾ ਤੇ ਬਾਲ ਵਿਕਾਸ ਵਿਭਾਗ ਨੇ ਯੋਜਨਾ ਤਿਆਰ ਕਰਕੇ ਵਿੱਤ ਵਿਭਾਗ ਨੂੰ ਭੇਜ ਦਿੱਤੀ ਹੈ। ਵਿੱਤ ਵਿਭਾਗ ਨਾਲ ਢੁੱਕਵੀਂ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਅੰਤਿਮ ਪ੍ਰਵਾਨਗੀ ਲਈ ਫਾਈਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਭੇਜੀ ਜਾਵੇਗੀ ਅਤੇ ਬਾਲ ਵਿਕਾਸ ਵਿਭਾਗ ਨੇ ਪਹਿਲੇ ਪੜਾਅ ਲਈ ਪੰਜਾਬ ਦੀਆਂ ਉਨ੍ਹਾਂ ਔਰਤਾਂ ਦੀ ਚੋਣ ਕੀਤੀ ਹੈ, ਜੋ ਇਕੱਲੀਆਂ ਔਰਤਾਂ ਵਜੋਂ ਆਪਣਾ ਜੀਵਨ ਬਤੀਤ ਕਰ ਰਹੀਆਂ ਹਨ।

ਇਨ੍ਹਾਂ ਵਿੱਚ ਵਿਧਵਾ ਔਰਤਾਂ, ਉਨ੍ਹਾਂ ਦੀਆਂ ਧੀਆਂ ਅਤੇ ਉਹ ਔਰਤਾਂ ਸ਼ਾਮਲ ਹਨ ਜੋ ਆਪਣੇ ਪਤੀਆਂ ਤੋਂ ਵੱਖ ਹੋ ਕੇ ਇਕੱਲੀਆਂ ਰਹਿ ਰਹੀਆਂ ਹਨ।ਵਿਭਾਗ ਵੱਲੋਂ ਇਨ੍ਹਾਂ ਔਰਤਾਂ ਦੀ ਸੂਚੀ ਤਿਆਰ ਕਰ ਲਈ ਗਈ ਹੈ। ਜਲਦੀ ਹੀ ਉਨ੍ਹਾਂ ਦੇ ਖਾਤਿਆਂ ਵਿੱਚ ਇੱਕ ਹਜ਼ਾਰ ਰੁਪਏ ਜਮ੍ਹਾ ਹੋ ਜਾਣਗੇ। ਇਸਤਰੀ ਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਨੇ ਦੱਸਿਆ ਕਿ ਵਿਭਾਗ ਨੇ ਚਾਰ ਪੜਾਵਾਂ ਵਾਲੀ ਯੋਜਨਾ ਤਿਆਰ ਕੀਤੀ ਹੈ। ਇਸ ਨੂੰ ਅੰਤਿਮ ਰੂਪ ਦੇ ਕੇ ਵਿੱਤ ਵਿਭਾਗ ਨੂੰ ਭੇਜ ਦਿੱਤਾ ਗਿਆ ਹੈ।ਪਹਿਲੇ ਪੜਾਅ ਵਿੱਚ ਇਕੱਲੀਆਂ ਔਰਤਾਂ ਦੀ ਚੋਣ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...