November 19, 2026, 5:45 am
----------- Advertisement -----------
HomeNewsBreaking Newsਪੰਜਾਬ ਸਰਕਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ 9 ਅਧਿਕਾਰੀਆਂ ਨੂੰ ਨਵੀਆਂ ਸਰਕਾਰੀ ਗੱਡੀਆਂ...

ਪੰਜਾਬ ਸਰਕਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ 9 ਅਧਿਕਾਰੀਆਂ ਨੂੰ ਨਵੀਆਂ ਸਰਕਾਰੀ ਗੱਡੀਆਂ ਮੁਹੱਈਆ ਕਰਵਾਈਆਂ

Published on

----------- Advertisement -----------
  • ਡਿਪਟੀ ਕਮਿਸ਼ਨਰ ਨੇ ਨਵੀਆਂ ਗੱਡੀਆਂ ਅਧਿਕਾਰੀਆਂ ਨੂੰ ਸਪੁਰਦ ਕੀਤੀਆਂ

ਗੁਰਦਾਸਪੁਰ, 23 ਜਨਵਰੀ 2024 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਸੁਧਾਰ ਲਗਾਤਾਰ ਜਾਰੀ ਹਨ। ਇਨ੍ਹਾਂ ਯਤਨਾ ਤਹਿਤ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਅਧਿਕਾਰੀਆਂ ਨੂੰ 9 ਨਵੀਆਂ ਗੱਡੀਆਂ ਮੁਹੱਈਆ ਕਰਵਾਈਆਂ ਗਈਆਂ ਹਨ ਤਾਂ ਜੋ ਅਧਿਕਾਰੀਆਂ ਦੀ ਫੀਲਡ ਵਿੱਚ ਪਹੁੰਚ ਅਸਾਨ ਹੋ ਸਕੇ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਐੱਸ.ਡੀ.ਐੱਮ. ਕਲਾਨੌਰ, ਐੱਸ.ਡੀ.ਐੱਮ. ਦੀਨਾਨਗਰ, ਐੱਸ.ਡੀ.ਐੱਮ. ਫ਼ਤਹਿਗੜ੍ਹ ਚੂੜੀਆਂ, ਐੱਸ.ਡੀ.ਐੱਮ. ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ, ਜ਼ਿਲ੍ਹਾ ਮਾਲ ਅਫ਼ਸਰ ਗੁਰਦਾਸਪੁਰ, ਤਹਿਸੀਲਦਾਰ ਬਟਾਲਾ, ਤਹਿਸੀਲਦਾਰ ਗੁਰਦਾਸਪੁਰ, ਤਹਿਸੀਲਦਾਰ ਡੇਰਾ ਬਾਬਾ ਨਾਨਕ ਅਤੇ ਤਹਿਸੀਲਦਾਰ ਦੀਨਾਨਗਰ ਨੂੰ ਨਵੀਆਂ ਗੱਡੀਆਂ ਸਪੁਰਦ ਕੀਤੀਆਂ ਗਈਆਂ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਨੂੰ ਗੱਡੀਆਂ ਮਿਲਣ ਨਾਲ ਹੁਣ ਉਨ੍ਹਾਂ ਦੇ ਸਰਕਾਰੀ ਕੰਮ-ਕਾਜ ਵਿੱਚ ਕੁਸ਼ਲਤਾ ਹੋਰ ਵਧੇਗੀ ਅਤੇ ਅਧਿਕਾਰੀਆਂ ਦੀ ਫੀਲਡ ਵਿੱਚ ਪਹੁੰਚ ਅਸਾਨ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਕੋਲ ਸਰਕਾਰੀ ਗੱਡੀਆਂ ਹੋਣ ਨਾਲ ਹੁਣ ਉਹ ਬਿਨ੍ਹਾਂ ਦੇਰੀ ਫੀਲਡ ਵਿਚਲੇ ਆਪਣੇ ਕੰਮ ਨਿਪਟਾ ਸਕਣਗੇ ਅਤੇ ਇਸ ਨਾਲ ਲੋਕਾਂ ਦੀਆਂ ਸਮੱਸਿਆਵਾਂ ਦਾ ਵੀ ਹੱਲ ਹੋਵੇਗਾ। ਉਨ੍ਹਾਂ ਨੇ ਪੰਜਾਬ ਸਰਕਾਰ ਦਾ ਇਸ ਉਪਰਾਲੇ ਲਈ ਵਿਸ਼ੇਸ਼ ਧੰਨਵਾਦ ਕੀਤਾ।

ਓਧਰ ਸਰਕਾਰੀ ਗੱਡੀਆਂ ਪ੍ਰਾਪਤ ਕਰਨ ਵਾਲੇ ਅਧਿਕਾਰੀ ਸਹਾਇਕ ਕਮਿਸਨਰ (ਜ) ਮੈਡਮ ਇਰਵਿਨ ਕੌਰ, ਐੱਸ.ਡੀ.ਐੱਮ. ਫਤਿਹਗੜ ਚੂੜੀਆਂ ਸ. ਬੇਅੰਤ ਸਿੰਘ ਸਿੱਧੂ, ਐੱਸ.ਡੀ.ਐੱਮ. ਦੀਨਾਨਗਰ ਸ. ਗੁਰਦੇਵ ਸਿੰਘ ਧਾਮ, ਐੱਸ.ਡੀ.ਐੱਮ. ਰਾਜਪਾਲ ਸਿੰਘ ਸੇਖੋਂ ਤੇ ਹੋਰ ਅਧਿਕਾਰੀਆਂ ਨੇ ਵੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ। ਅਧਿਕਾਰੀਆਂ ਨੇ ਕਿਹਾ ਕਿ ਪਹਿਲਾਂ ਸਰਕਾਰੀ ਗੱਡੀ ਨਾ ਹੋਣ ਕਾਰਨ ਉਨ੍ਹਾਂ ਨੂੰ ਫੀਲਡ ਵਿੱਚ ਜਾਣ ਸਮੇਂ ਔਖ ਆਉਂਦੀ ਸੀ ਅਤੇ ਫੀਲਡ ਦੇ ਕਈ ਕੰਮ ਪ੍ਰਭਾਵਤ ਹੁੰਦੇ ਸਨ। ਉਨ੍ਹਾਂ ਕਿਹਾ ਕਿ ਹੁਣ ਦੀ ਫੀਲਡ ਵਿੱਚ ਉਨ੍ਹਾਂ ਦੀ ਪਹੁੰਚ ਅਸਾਨ ਹੋਵੇਗੀ ਅਤੇ ਉਹ ਹੁਣ ਹੋਰ ਵੀ ਬੇਹਤਰ ਢੰਗ ਨਾਲ ਲੋਕਾਂ ਦੀ ਸੇਵਾ ਕਰ ਸਕਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...