September 7, 2026, 9:03 am
----------- Advertisement -----------
HomeNewsLatest Newsਪੰਜਾਬ ਸਰਕਾਰ ਕੇਰਲਾ ਵਾਂਗ ਪੰਜਾਬ 'ਚ ਵੀ ਫਲਾਂ ਅਤੇ ਸਬਜੀਆਂ ਦੀ ਐਮ.ਐਸ.ਪੀ...

ਪੰਜਾਬ ਸਰਕਾਰ ਕੇਰਲਾ ਵਾਂਗ ਪੰਜਾਬ ‘ਚ ਵੀ ਫਲਾਂ ਅਤੇ ਸਬਜੀਆਂ ਦੀ ਐਮ.ਐਸ.ਪੀ ਤਹਿ ਕਰਕੇ ਖਰੀਦ ਸ਼ੁਰੂ ਕਰੇ :ਰਾਜੇਵਾਲ

Published on

----------- Advertisement -----------

ਚੰਡੀਗੜ, 18 ਅਪ੍ਰੈਲ 2022 : ਪੰਜਾਬ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਸਬਜੀਆਂ ਅਤੇ ਫਲਾਂ ‘ਤੇ ਐਮ. ਐਸ. ਪੀ. ਮਿਥ ਕੇ ਇਨ੍ਹਾਂ ਦੀ ਖਰੀਦ ਕਰੇ ਅਤੇ ਸਰਕਾਰੀ ਹਸਪਤਾਲਾਂ, ਥਾਣੇ, ਜੇਲਾਂ, ਮਿਡ ਡੇ ਮੀਲ ਅਤੇ ਹਰ ਸਰਕਾਰੀ ਕੰਨਟੀਨ ਨੂੰ ਸਪਲਾਈ ਕਰੇ। ਇਹ ਗੱਲ ਅੱਜ ਇਥੇ ਜਾਰੀ ਕੀਤੇ ਇਕ ਪ੍ਰੈਸ ਬਿਆਨ ਵਿਚ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਹੀ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਆ ਨੂੰ ਸਮਝਣ ਲਈ ਪੰਜਾਬ ਸਰਕਾਰ ਅਧਿਕਾਰੀਆਂ ਦੀ ਇਕ ਟੀਮ ਕੇਰਲਾ ਭੇਜੇ।
ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੇਸ਼ ਲਈ ਸਭ ਤੋਂ ਵੱਧ ਅਨਾਜ ਅਤੇ ਖੁਰਾਕ ਪੈਦਾ ਕਰਦਾ ਹੈ, ਪਰ ਪੰਜਾਬੀ ਕਿਸਾਨਾਂ ਨੂੰ ਕੋਈ ਵੀ ਬੰਦਰਗਾਹ ਨੇੜੇ ਨਾ ਹੋਣ ਕਾਰਨ ਕੌਮਾਂਤਰੀ ਮੰਡੀ ਦਾ ਲਾਭ ਨਹੀਂ ਮਿਲਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਕੌਮਾਂਤਰੀ ਮੰਡੀ ‘ਚ ਵਧੀ ਮੰਗ ਕਾਰਨ ਵਧੇ ਰੇਟਾਂ ਦਾ ਲਾਭ ਨਹੀਂ ਲੈ ਸਕਦੇ। ਉਨ੍ਹਾਂ ਕਿਹਾ ਕਿ ਮੁਖ ਮੰਤਰੀ ਪੰਜਾਬ ਨੂੰ ਚਾਹੀਦਾ ਹੈ ਕਿ ਉਹ ਪ੍ਰਧਾਨ ਮੰਤਰੀ ਮੋਦੀ ਕੋਲ ਪਾਕਿਸਤਾਨ ਰਾਹੀਂ ਦੂਜੇ ਦੇਸ਼ਾਂ ਨਾਲ ਵਪਾਰ ਕਰਨ ਲਈ ਬਾਰਡਰ ਖੋਲਣ ਦਾ ਮੁਦਾ ਉਠਾਉਣ। ਉਂਝ ਵੀ ਇਸ ਵੇਲੇ ਦੇ ਪਾਕਿਸਤਾਨੀ ਪ੍ਰਧਾਨ ਮੰਤਰੀ ਵੀ ਮੋਦੀ ਦੇ ਦੋਸਤਾਂ ‘ਚ ਗਿਣੇ ਜਾਂਦੇ ਹਨ ਜਿਨ੍ਹਾਂ ਦੇ ਵਿਆਹ ਸਮਾਗਮ ‘ਚ ਸ਼ਾਮਲ ਹੋਣ ਲਈ ਸਾਡੇ ਪ੍ਰਧਾਨ ਮੰਤਰੀ ਮੋਦੀ ਗਏ ਸਨ। ਇਸ ਲਈ ਇਹ ਦੋਨਾਂ ਦੇਸ਼ਾਂ ਦੇ ਹਿੱਤ ‘ਚ ਹੋਵੇਗਾ ਕਿ ਵਪਾਰਕ ਵਾਧੇ ਲਈ ਬਾਰਡਰ ਖੋਲ੍ਹੇ ਜਾਣ।
ਅੱਜ ਜਲਾਲਾਬਾਦ ‘ਚ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵਾਲੇ ਇਕ ਕਿਸਾਨ ਦੀ ਗ੍ਰਿਫਤਾਰੀ ਕਰਨ ਨੂੰ ਰਾਜੇਵਾਲ ਨੇ ਮੰਦਭਾਗਾ ਕਿਹਾ। ਉਨ੍ਹਾਂ ਕਿਹਾ ਕਿ ਸਹਿਕਾਰੀ ਵਿਭਾਗ ਦੇ ਕਰਮਚਾਰੀਆਂ ਨੂੰ ਡਿਫਾਲਟਰ ਕਿਸਾਨਾਂ ਤੋਂ ਵਸੂਲੀ ਕਰਨ ਸਮੇਂ ਧਾਰਾ 67 ਏ ਮਿਲੇ ਅਧਿਕਾਰ ਬਰਨਾਲਾ ਸਰਕਾਰ ਵੇਲੇ ਸਸਪੈਂਡ ਕਰ ਦਿਤੇ ਗਏ ਸਨ। ਇਸ ਲਈ ਇਹ ਹੋਰ ਵੀ ਦੁਖਦਾਈ ਹੈ ਕਿ ਕਿਸਾਨ ਪਰਿਵਾਰ ‘ਚ ਹੋਣ ਵਾਲਾ ਮੁਖ ਮੰਤਰੀ ਆਪਣੇ ਅਧਿਕਾਰੀਆਂ ਨੂੰ ਇਸ ਧਾਰਾ ਹੇਠ ਗ੍ਰਿਫਤਾਰੀ ਦੀ ਆਗਿਆ ਦੇਵੇ। ਉਨ੍ਹਾਂ ਕਿਹਾ ਕਿ ਇਸ ਦੇਸ਼ ‘ਚ ਆਮ ਲੋਕਾਂ ਅਤੇ ਸਰਮਾਏਦਾਰਾਂ ਲਈ ਕਾਨੂੰਨ ਵੱਖੋ ਵੱਖਰੇ ਹਨ। ਜੇਕਰ ਕੋਈ ਕਾਰਪੋਰੇਟ ਘਰਾਣਾ ਹਜ਼ਾਰਾਂ ਕਰੋੜਾਂ ਦਾ ਕਰਜਾ ਲੈ ਕੇ ਡਕਾਰ ਮਾਰ ਜਾਵੇ ਤਾਂ ਸਰਕਾਰ ਉਨ੍ਹਾਂ ਨੂੰ ਕਦੀ ਗ੍ਰਿਫਤਾਰ ਨਹੀਂ ਕਰਦੀ। ਇਸਦੀ ਮਿਸਾਲ ਅਨੇਕਾਂ ਖਾਸਕਰ ਗੁਜਰਾਤੀ ਵਪਾਰੀਆਂ ਦੀਆਂ ਮਿਲਦੀਆਂ ਹਨ ਜੋ ਦੇਸ਼ ਦੀਆਂ ਬੈਂਕਾਂ ਦਾ ਹਜ਼ਾਰਾਂ ਕਰੋੜਾਂ ਲੁੱਟ ਕੇ ਸਰਕਾਰ ਦੀ ਮਿਲੀਭਗਤ ਨਾਲ ਵਿਕਸਤ ਦੇਸ਼ਾਂ ‘ਚ ਮੌਜਾਂ ਉਡਾ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਆਪਣਾ ਰੋਲ ਸਪਸ਼ਟ ਕਰੇ ਅਤੇ ਕਿਸਾਨ ਨੂੰ ਗ੍ਰਿਫਤਾਰ ਕਰਨ ਵਾਲੇ ਕਰਮਚਾਰੀਆਂ ਵਿਰੁੱਧ ਸਖਤ ਕਾਰਵਾਈ ਕਰੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...