October 14, 2026, 1:33 pm
----------- Advertisement -----------
HomeNewsBreaking Newsਪੰਜਾਬ ‘ਚ ਦੋ ਦਿਨ Heat Wave ਦਾ ਅਲਰਟ, 5 ਜੂਨ ਤੋਂ ਮੀਂਹ...

ਪੰਜਾਬ ‘ਚ ਦੋ ਦਿਨ Heat Wave ਦਾ ਅਲਰਟ, 5 ਜੂਨ ਤੋਂ ਮੀਂਹ ਪੈਣ ਦੀ ਪੇਸ਼ੀਨਗੋਈ

Published on

----------- Advertisement -----------

ਚੰਡੀਗੜ੍ਹ, 3 ਜੂਨ (ਬਲਜੀਤ ਮਰਵਾਹਾ) ਪੰਜਾਬ ‘ਚ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ ਵੀ ਗਰਮੀ ਲਗਾਤਾਰ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਪਰ ਤਾਪਮਾਨ ਵਿੱਚ ਗਿਰਾਵਟ ਨੇ ਲੋਕਾਂ ਨੂੰ ਇਸ ਗਰਮੀ ਤੋਂ ਰਾਹਤ ਜ਼ਰੂਰ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ‘ਚ 4 ਜੂਨ ਤੱਕ ਹੀਟ ਵੇਵ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ ਪਰ 5 ਜੂਨ ਤੋਂ ਰਾਹਤ ਦਿਖਾਈ ਦੇ ਰਹੀ ਹੈ।
ਪੱਛਮੀ ਗੜਬੜੀ ਦੇ ਜ਼ੋਰ ਫੜਨ ਕਾਰਨ ਮੀਂਹ ਪੈਣ ਦੀ ਸੰਭਾਵਨਾ ਰਹੇਗੀ। ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਪੰਜਾਬ ਦੇ 3 ਜ਼ਿਲ੍ਹਿਆਂ ਮਾਨਸਾ, ਬਰਨਾਲਾ ਅਤੇ ਲੁਧਿਆਣਾ ਵਿੱਚ ਹੀਟ ਵੇਵ ਦਾ ਆਰੇਂਜ ਅਲਰਟ ਦਿੱਤਾ ਗਿਆ ਹੈ। ਜਦੋਂ ਕਿ 6 ਹੋਰ ਜ਼ਿਲ੍ਹਿਆਂ ਬਠਿੰਡਾ, ਮੋਗਾ, ਮੁਕਤਸਰ, ਫਰੀਦਕੋਟ, ਫਾਜ਼ਿਲਕਾ ਅਤੇ ਫ਼ਿਰੋਜ਼ਪੁਰ ਵਿੱਚ ਹੀਟਵੇਵ ਦੇ ਨਾਲ-ਨਾਲ ਮੀਂਹ ਅਤੇ ਤੇਜ਼ ਹਨੇਰੀ ਦੀ ਸੰਭਾਵਨਾ ਹੈ। ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਭਲਕੇ 4 ਜੂਨ ਨੂੰ ਵੀ ਅਜਿਹਾ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ। ਪਰ 5 ਅਤੇ 6 ਜੂਨ ਤੋਂ ਪੂਰੇ ਸੂਬੇ ਲਈ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਵਿੱਚ 5-6 ਜੂਨ ਨੂੰ ਮੀਂਹ ਪੈਣ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ 6 ਜੂਨ ਤੱਕ ਤਾਪਮਾਨ 3 ਤੋਂ 5 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...

 ਪੰਜਾਬ ਦੇ 23 ਜ਼ਿਲ੍ਹਿਆਂ ’ਚੋਂ ਲੰਘੇਗੀ ਨਸ਼ਾ ਵਿਰੋਧੀ ਬਾਈਕਰਜ਼ ਰੈਲੀ, ਸੀਐਮ ਮਾਨ ਨੇ ਦਿਖਾਈ ਹਰੀ ਝੰਡੀ

ਚੰਡੀਗੜ੍ਹ, 13 ਅਕਤੂਬਰ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨਿਰਣਾਇਕ...

ਝੋਟਾ ਕਤਲਕਾਂਡ: ਮਾਨਸਾ ‘ਚ ਮਾਹੌਲ ਤਣਾਅਪੂਰਨ, ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬਲਡੋਜ਼ਰ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪਰਿਵਾਰ ਇਨਸਾਫ਼ ਮਿਲਣ ਤੱਕ...

ਪਰਮਿੰਦਰ ਝੋਟਾ ਦੇ ਕਤਲ ਪਿੱਛੇ ਨਿੱਜੀ ਰੰਜਿਸ਼, ਮੁੱਖ ਮੁਲਜ਼ਮ ਨੂੰ 24 ਘੰਟਿਆਂ ਦੇ ਅੰਦਰ ਕੀਤਾ ਜਾਵੇਗਾ ਗ੍ਰਿਫ਼ਤਾਰ: ਹਰਜੀਤ ਸਿੰਘ, ਡੀਆਈਜੀ ਮਾਨਸਾ ਰੇਂਜ

ਮਾਨਸਾ 13 ਅਕਤੂਬਰ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਝੋਟਾ ਦੇ ਕਤਲ ਦੀ ਮੁੱਢਲੀ ਜਾਂਚ...

 • ਹੁਣ ਤੱਕ ਅਸੀਂ ਮੈਰਿਟ ਦੇ ਆਧਾਰ `ਤੇ ਨੌਜਵਾਨਾਂ ਨੂੰ 70,000 ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਪੂਰਥਲਾ, 13 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ...

ਪੰਜਾਬ ਦੇ ਲੋਕਾਂ ਨੇ ਅਕਾਲੀ ਦਲ ਬਾਦਲ ਦੇ ਯੂ-ਟਰਨ ਨਹੀਂ ਭੁਲਾਏ, ਕੋਈ ਵੀ ਰਾਜਨੀਤਿਕ ਡਰਾਮਾ ਉਨ੍ਹਾਂ ਦੀ ਭਰੋਸੇਯੋਗਤਾ ਬਹਾਲ ਨਹੀਂ ਕਰ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 13 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

15 ਅਕਤੂਬਰ ਤੋਂ UPI ‘ਤੇ MDR ਚਾਰਜ ਲਾਗੂ ਕਰਨ ਦਾ ਫ਼ੈਸਲਾ ਟਲਿਆ, ਹੁਣ 1 ਜਨਵਰੀ ਤੋਂ ਹੋ ਸਕਦੈ ਲਾਗੂ!

UPI ਮਰਚੈਂਟ ਡਿਸਕਾਊਂਟ ਰੇਟ (MDR) ਦੇ ਨਵੇਂ ਨਿਯਮਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ, ਜੋ...

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...