September 14, 2026, 11:28 pm
----------- Advertisement -----------
HomeNewsLatest Newsਪੰਜਾਬ ਇੰਟਰਲਾਕਿੰਗ ਫੈਕਟਰੀ ਵੈਲਫੇਅਰ ਐਸੋਸੀਏਸ਼ਨ ਵੱਲੋਂ ਪੰਜਾਬ ਭਵਨ ਦੇ ਬਾਹਰ ਧਰਨਾ, ਸੌਂਪਿਆ...

ਪੰਜਾਬ ਇੰਟਰਲਾਕਿੰਗ ਫੈਕਟਰੀ ਵੈਲਫੇਅਰ ਐਸੋਸੀਏਸ਼ਨ ਵੱਲੋਂ ਪੰਜਾਬ ਭਵਨ ਦੇ ਬਾਹਰ ਧਰਨਾ, ਸੌਂਪਿਆ ਮੰਗ ਪੱਤਰ

Published on

----------- Advertisement -----------

ਚੰਡੀਗੜ੍ਹ : ਪੰਜਾਬ ਇੰਟਰਲਾਕਿੰਗ ਫੈਕਟਰੀ ਵੈਲਫੇਅਰ ਐਸੋਸੀਏਸ਼ਨ ਵੱਲੋਂ ਮੰਗਲਵਾਰ ਨੂੰ ਪੰਜਾਬ ਭਵਨ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਮੁੱਖ ਮੰਤਰੀ ਭਗਵਾਨ ਮਾਨ ਦੇ ਓਐਸਡੀ ਨੂੰ ਮੰਗ ਪੱਤਰ ਸੌਂਪਿਆ ਗਿਆ। ਐਸੋਸੀਏਸ਼ਨ ਦੇ ਵਿੱਤ ਸਕੱਤਰ ਗੁਰਦੀਪ ਸਿੰਘ ਧਾਲੀਵਾਲ ਨੇ ਪਿਛਲੀਆਂ ਸਰਕਾਰਾਂ ਤੇ ਸ਼ੋਸ਼ਣ ਕਰਨ ਦੇ ਇਲਜ਼ਾਮ ਲਗਾਏ। ਉਨ੍ਹਾਂ ਕਿਹਾ ਕਿ ਪਿਛਲੀਆਂ ਕਾਂਗਰਸ ਅਤੇ ਅਕਾਲੀ ਸਰਕਾਰਾਂ ਨੇ ਸਾਡਾ ਸ਼ੋਸ਼ਣ ਕੀਤਾ। ਧਾਲੀਵਾਲ ਨੇ ਕਿਹਾ ਕਿ ਕਾਂਗਰਸ ਸਰਕਾਰ ਵੇਲੇ ਕਾਂਗਰਸ ਅਤੇ ਅਕਾਲੀ ਸਰਕਾਰ ਵੇਲੇ ਅਕਾਲੀ ਆਗੂਆਂ ਨੇ ਆਪੋ-ਆਪਣੇ ਇੰਟਰਲਾਕ ਟਾਈਲਾਂ ਦੇ ਕਾਰਖਾਨੇ ਲਗਾ ਲਏ ਅਤੇ ਬਹੁਤ ਸਾਰੇ ਸਰਕਾਰੀ ਕੰਮਾਂ ਦੇ ਆਰਡਰ ਲਏ। ਜਦੋਂ ਕਿ ਆਮ ਫੈਕਟਰੀ ਮਾਲਕ ਦੇ ਹਿੱਸੇ ਬਹੁਤ ਘੱਟ ਆਰਡਰ ਆਏ ਸਨ। ਇਸ ਲਈ ਆਪ ਜੀ ਨੂੰ ਬੇਨਤੀ ਹੈ ਕਿ ਤੁਹਾਡੀ ਸਰਕਾਰ ਵਿੱਚ ਇਹ ਯਕੀਨੀ ਬਣਾਇਆ ਜਾਵੇ ਕਿ ਘੱਟੋ-ਘੱਟ ਤੁਹਾਡਾ ਕੋਈ ਵੀ ਵਿਧਾਇਕ, ਮੰਤਰੀ, ਪੀ.ਏ., ਸਕੱਤਰ ਜਾਂ ਚੇਅਰਮੈਨ ਜਾਂ ਸਰਪੰਚ ਇੰਟਰਲਾਕ ਟਾਈਲਾਂ ਦੀ ਫੈਕਟਰੀ ਨਾ ਲਗਾਏ।


ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਨੂੰ ਪੰਜਾਬ ਦੇ ਸਾਰੇ ਲੋਕਾਂ ਵਾਂਗ ਸੀ ਐਮਭਗਵੰਤ ਮਾਨ ਤੋਂ ਬਹੁਤ ਉਮੀਦ ਹੈ ਕਿ ਉਹ ਭ੍ਰਿਸ਼ਟਾਚਾਰ ਦੇ ਨਾਲ-ਨਾਲ ਕਾਂਗਰਸ/ਅਕਾਲੀਆ ਵੱਲੋਂ ਚਲਾਏ ਇਸ ਕਲਚਰ ਨੂੰ ਵੀ ਖਤਮ ਕਰ ਦੇਣਗੇ।

ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵੱਲੋਂ ਘਟਾਏ ਗਏ ਟਾਇਲਾ ਦੇ ਸਰਕਾਰੀ ਰੇਟ ਨੂੰ ਲਾਗੂ ਕਰਵਾਉਣ ਲਈ ਅਸੀਂ ਤੁਹਾਨੂੰ ਮੰਗ ਪੱਤਰ ਦੇਣ ਬਾਰੇ ਸੋਚ ਰਹੇ ਸੀ। ਕਿਉਂਕਿ ਜਿੱਥੇ ਇੱਕ ਪਾਸੇ ਬੱਜਰੀ, ਰੇਤਾ, ਸੀਮਿੰਟ ਦੀਆਂ ਕੀਮਤਾਂ ਦੁੱਗਣੀਆਂ ਹੋ ਗਈਆਂ ਹਨ। ਪਰ ਨਾ ਤਾਂ ਪਿਛਲੀ ਕਾਂਗਰਸ ਸਰਕਾਰ ਅਤੇ ਨਾ ਹੀ ‘ਆਪ’ ਸਰਕਾਰ ਨੇ ਸਾਡੇ ਉਦਯੋਗ ਨੂੰ ਕੋਈ ਰਾਹਤ ਪੈਕੇਜ ਦਿੱਤਾ ਹੈ। ਇਸ ਦੇ ਉਲਟ ਸਾਨੂੰ ਬਿਊਰੋ ਆਫ ਇੰਡੀਅਨ ਸਟੈਂਡਰਡਜ਼ ਦੀਆਂ ਧਾਰਾਵਾਂ ਹੇਠ ਲਿਆ ਕੇ ਬੇਲੋੜੇ ਖਰਚੇ ਪਾ ਦਿੱਤੇ ਹਨ, ਜਿਸ ਕਾਰਨ ਸਾਡੀ ਆਰਥਿਕ ਹਾਲਤ ਬਹੁਤ ਮਾੜੀ ਹੋ ਗਈ ਹੈ।
ਐਸੋਸੀਏਸ਼ਨ ਨੇ ਮੰਗ ਕੀਤੀ ਕਿ ਹੁਣ ‘ਆਪ’ ਸਰਕਾਰ ਨੇ ਸਰਪੰਚਾਂ ਨੂੰ ਵਿਕਾਸ ਕਾਰਜਾਂ ਦਾ ਪੈਸਾ ਵਾਪਸ ਸਰਕਾਰੀ ਖ਼ਜ਼ਾਨੇ ਵਿੱਚ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਹਨ। ਇਸ ਹੁਕਮ ਕਾਰਨ ਅਸੀਂ ਜੋ ਵਿਕਾਸ ਕਾਰਜਾਂ ਲਈ ਟਾਈਲਾਂ ਭੇਜੀਆਂ ਸਨ ਉਨ੍ਹਾਂ ਦੀਆਂ ਅਦਾਇਗੀਆਂ ਵੀ ਬਲਾਕ ਵਿਕਾਸ ਅਫ਼ਸਰਾਂ ਵੱਲੋਂ ਰੋਕ ਦਿੱਤੀਆਂ ਗਈਆਂ ਹਨ। ਅਸੀਂ ਮੰਗ ਕਰਦੇ ਹਾਂ ਕਿ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਸਾਡੇ ਭੁਗਤਾਨ ਕੀਤੇ ਜਾਣ ਨਹੀਂ ਤਾਂ ਪੰਜਾਬ ਵਿੱਚ ਇੰਟਰਲਾਕਿੰਗ ਟਾਈਲਾਂ ਦੀਆਂ ਫੈਕਟਰੀਆਂ ਨਹੀਂ ਚੱਲ ਸਕਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...