September 24, 2026, 1:08 am
----------- Advertisement -----------
HomeNewsLatest Newsਪੰਜਾਬ ਨਿਵੇਸ਼ਕ ਸੰਮੇਲਨ-2023 ਦੇ ਵਾਸਤੇ ਅੱਜ ਪੰਜਾਬ ਸਰਕਾਰ ਦੇ ਉਚ ਅਧਿਕਾਰੀਆਂ ਦੀ...

ਪੰਜਾਬ ਨਿਵੇਸ਼ਕ ਸੰਮੇਲਨ-2023 ਦੇ ਵਾਸਤੇ ਅੱਜ ਪੰਜਾਬ ਸਰਕਾਰ ਦੇ ਉਚ ਅਧਿਕਾਰੀਆਂ ਦੀ ਅਗਵਾਈ ‘ਚ ਹੋਈ ਡਰੈਸ ਰਿਹਰਸਲ

Published on

----------- Advertisement -----------

ਐਸ.ਏ.ਐਸ. ਨਗਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਉਦਯੋਗ ਨੂੰ ਹੋਰ ਹੋਰ ਹੁਲਾਰਾ ਦੇਣ ਵਾਸਤੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2023 ਦੇ ਵਾਸਤੇ ਅੱਜ ਪੰਜਾਬ ਸਰਕਾਰ ਦੇ ਉਚ ਅਧਿਕਾਰੀਆਂ ਦੀ ਅਗਵਾਈ ਵਿੱਚ ਡਰੈਸ ਰਿਹਰਸਲ ਹੋਈ। ਇਹ ਸੰਮੇਲਨ 23 ਅਤੇ 24 ਫਰਵਰੀ  ਨੂੰ ਇੰਡੀਅਨ ਸਕੂਲ ਆਫ਼ ਬਿਜ਼ਨਸ, ਮੋਹਾਲੀ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸੰਮੇਲਨ ਵੱਲੋਂ ਉਦਯੋਗ ਦੇ ਖੇਤਰ ਵਿੱਚ ਵਿੱਚ ਅਹਿਮ ਭੂਮਿਕਾ ਨਿਭਾਏ ਜਾਣ ਦੀ ਉਮੀਦ ਹੈ। ਅੱਜ ਸਥਿਾਨਿਕ ਆਈ. ਐਸ. ਬੀ. ਵਿਖੇ ਸੀ.ਈ.ਓ. ਇਨਵੈਸਟਮੈਂਟ ਪ੍ਰਮੋਸ਼ਨ ਸ੍ਰੀ ਕੇ.ਕੇ ਯਾਦਗ, ਸੂਚਨਾ, ਸ੍ਰੀ ਸੁਮਿਤ ਜਰੰਗਲ, ਸ੍ਰੀ ਗਂਰੀਸ਼ ਦਿਆਲਨ, ਸੂਚਨਾ ਅਤੇ ਲੋਕ ਸੰਪਕਰ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਸੋਨਾਲੀ ਗਿਰਿ, ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ, ਐਸ.ਐਸ.ਪੀ. ਡਾ. ਸੰਦੀਪ ਕੁਮਾਰ ਗਰਗ ਦੀ ਅਗਵਾਈ ਵਿੱਚ  ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2023 ਬਾਰੇ ਡਰੈਸ ਰਿਹਰਸਲ ਕੀਤੀ ਗਈ।

ਸਰਕਾਰੀ ਸੂਤਰਾਂ ਅਨੁਸਾਰ ਇਸ ਸੰਮੇਲਨ ਵਿੱਚ ਉਘੇ ਉਦਯੋਗਪਤੀ, ਨਵੇਂ ਯੁੱਗ ਦੇ ਉੱਦਮੀ, ਵਿਦੇਸ਼ੀ ਮਿਸ਼ਨ ਅਤੇ ਪਤਵੰਤੇ ਸੱਜਣ ਪਹੁੰਚਣਗੇ। ਇਹ ਸੰਮੇਲਨ ਪੰਜਾਬ ਦੀ ਸਫਲਤਾ ਦੀ ਕਹਾਣੀ ਨੂੰ ਪੇਸ਼ ਕਰਨ ਅਤੇ ਨਿਵੇਸ਼ਕਾਂ ਨੂੰ ਅਕ੍ਰਸ਼ਿਤ ਕਰਨ ਦਾ ਮੰਚ ਹੋਵੇਗਾ। ਮੁੱਖ ਮੰਤਰੀ  ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਸੁਯੋਗ ਅਗਵਾਈ ਸਦਕਾ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜਿਆ ਗਿਆ ਹੈ ਜਿਸ ਦੇ ਨਤੀਜੇ ਵਜੋਂ ਸੂਬੇ ਵਿੱਚ ਕੇਵਲ 10 ਮਹੀਨਿਆਂ ਵਿੱਚ 40 ਹਜ਼ਾਰ ਕਰੋੜ ਤੋਂ ਵੱਧ ਦਾ ਨਿਵੇਸ਼ ਹੋਇਆ ਹੈ।

ਪੰਜਾਬ ਵਿੱਚ ਉਦਯੋਗ ਦੇ ਵਿਕਾਸ ਅਤੇ ਵਪਾਰ ਨੂੰ ਸੁਖਾਲਾ ਬਨਾਉਣ ਲਈ ਹੋਏ ਵੱਡੇ ਸੁਧਾਰਾਂ ਸਦਕਾ ਇਹ ਨਿਵੇਸ਼ ਸੰਭਵ ਹੋਇਆ ਹੈ। ਇਹ ਸੰਮੇਲਨ ਐਮ.ਐਸ.ਐਮ.ਈ. ਉਪਰ ਮੁੱਖ ਧਿਆਨ ਕੇਂਦਰਿਤ ਕਰਨ ਤੋਂ ਇਲਾਵਾ ਐਗਰੋ ਤੇ ਫੂਡ ਪ੍ਰਾਸੈਸਿੰਗ, ਹੈਲਥਕੇਅਰ, ਨਿਰਮਾਣ ਤੇ ਲਾਈਟ ਇੰਜਨੀਅਰਿੰਗ, ਪਲਾਸਿਟ ਤੇ ਪੈਟਰੋਕੈਮੀਕਲ, ਆਟੋ ਤੇ ਆਟੋ ਕੰਪੋਨੈਂਟਸ, ਹੁਨਰ ਸਿਖਲਾਈ, ਨਵੀਂ ਤੇ ਨਵਿਆਉਣਯੋਗ ਊਰਜਾ, ਨਿਊ ਮੋਬੇਲਟੀ, ਇੰਡਸਟਰੀ, ਟੈਕਸਟਾਈਲ, ਸੈਰ ਸਪਾਟਾ, ਸੂਚਨਾ ਤਕਨਾਲੋਜੀ ਅਤੇ ਸਟਾਰਟ ਅੱਪ ਨੂੰ ਵੀ ਉਤਸ਼ਾਹਤ ਕਰੇਗਾ ਕਿਉਂਕਿ ਇਨ੍ਹਾਂ ਖੇਤਰਾਂ ਦੀ ਵੀ ਪੰਜਾਬ ਵਿੱਚ ਅਥਾਹ ਸਮਰੱਥਾ ਹੈ। ਸੰਮੇਲਨ ਦੌਰਾਨ ਵਿਸ਼ੇਸ਼ ਸੈਸ਼ਨ ਕਰਵਾਏ ਜਾਣਗੇ ਜਿਨ੍ਹਾਂ ਵਿੱਚ ਉਦਯੋਗ ਨਾਲ ਸਬੰਧਿਤ ਪ੍ਰਮੁੱਖ ਹਸਤੀਆਂ ਆਪਣੇ ਵਿਚਾਰ ਪੇਸ਼ ਕਰਨਗੀਆਂ। ਇਸ ਦੌਰਾਨ ਉਦਯੋਗਾਂ ਦੀਆਂ ਲੋੜਾਂ ਅਤੇ ਮੰਗਾਂ ਬਾਰੇ ਖੁੱਲ੍ਹ ਕੇ ਵਿਚਾਰ ਹੋਵੇਗਾ। ਇਸ ਸੰਮੇਲਨ ਵਿੱਚ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ ਜਿਸ ਵਿੱਚ ਪੰਜਾਬ ਵਿੱਚ ਬਣਾਈਆਂ ਜਾਂਦੀਆਂ ਵਸਤਾਂ ਦੀ ਪੇਸ਼ਕਾਰੀ ਕੀਤੀ ਜਾਵੇਗੀ। ਜਿਸ ਰਾਹੀਂ ਸੂਬੇ ਵਿੱਚ ਬਣ ਰਹੀਆਂ ਵਿਸ਼ਵ ਪੱਧਰੀ ਵਸਤਾਂ ਬਾਰੇ ਜਾਣਕਾਰੀ ਮਿਲੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...