September 21, 2026, 3:36 pm
----------- Advertisement -----------
HomeNewsLatest Newsਪੰਜਾਬ ਵੱਲੋਂ 11 ਤੋਂ 13 ਸਤੰਬਰ ਤੱਕ ਹੋਣ ਵਾਲੇ 'ਸੈਰ-ਸਪਾਟਾ ਸੰਮੇਲਨ' ਦੀ...

ਪੰਜਾਬ ਵੱਲੋਂ 11 ਤੋਂ 13 ਸਤੰਬਰ ਤੱਕ ਹੋਣ ਵਾਲੇ ‘ਸੈਰ-ਸਪਾਟਾ ਸੰਮੇਲਨ’ ਦੀ ਮੇਜ਼ਬਾਨੀ ਲਈ ਪੁਖਤਾ ਤਿਆਰੀਆਂ-ਮੁੱਖ ਮੰਤਰੀ

Published on

----------- Advertisement -----------

ਚੰਡੀਗੜ੍ਹ, 10 ਸਤੰਬਰ (ਬਲਜੀਤ ਮਰਵਾਹਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ 11 ਤੋਂ 13 ਸਤੰਬਰ ਤੱਕ ਕਰਵਾਇਆ ਜਾ ਰਿਹਾ ਟੂਰਿਜ਼ਮ ਸਮਿਟ (ਸੈਰ-ਸਪਾਟਾ ਸੰਮੇਲਨ) ਦੁਨੀਆ ਅੱਗੇ ਪੰਜਾਬੀਆਂ ਦੀ ਸੂਰਬੀਰਤਾ, ਕੁਰਬਾਨੀ, ਇਨਕਲਾਬੀ ਸੋਚ, ਮਿਹਨਤੀ ਸੁਭਾਅ ਅਤੇ ਮੇਜ਼ਬਾਨੀ ਦੇ ਅਦੁੱਤੀ ਜਜ਼ਬੇ ਦਾ ਪ੍ਰਗਟਾਵਾ ਕਰੇਗਾ।
ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਅਮਿਟੀ ਯੂਨੀਵਰਸਿਟੀ ਵਿੱਚ ਕਰਵਾਏ ਜਾਣ ਵਾਲੇ ਤਿੰਨ ਰੋਜ਼ਾ ਸੰਮੇਲਨ ਵਿੱਚ ਸ਼ਿਰਕਤ ਕਰਨ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਨੂੰ ਗੁਰੂਆਂ, ਪੀਰਾਂ-ਪੈਗੰਬਰਾਂ, ਸੰਤਾਂ-ਮਹਾਂਪੁਰਸ਼ਾਂ ਅਤੇ ਕਵੀਆਂ ਦਾ ਆਸ਼ੀਰਵਾਦ ਹਾਸਲ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਆਜ਼ਾਦੀ ਦੇ ਸੰਘਰਸ਼, ਹਰੀ ਕ੍ਰਾਂਤੀ ਵਰਗੇ ਵੱਡੇ ਅੰਦੋਲਨਾਂ ਦੀ ਅਗਵਾਈ ਪੰਜਾਬ ਨੇ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੂੰ ਭੂਗੋਲਿਕ ਸੁੰਦਰਤਾ ਦੀ ਬਖਸ਼ ਪ੍ਰਾਪਤ ਹੈ ਜੋ ਇਸ ਪਾਵਨ ਧਰਤੀ ਉਤੇ ਆਉਣ ਵਾਲੇ ਹਰੇਕ ਵਿਅਕਤੀ ਦੀਆਂ ਅੱਖਾਂ ਨੂੰ ਮੋਹ ਲੈਂਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਇਨ੍ਹਾਂ ਵਿਲੱਖਣ ਖੂਬੀਆਂ ਨੂੰ ਦਰਸਾਉਣ ਲਈ ਪੰਜਾਬ ਸਰਕਾਰ ਵੱਲੋਂ ਟੂਰਿਜ਼ਮ ਸਮਿਟ ਕਰਵਾਇਆ ਜਾ ਰਿਹਾ ਹੈ ਜਦਕਿ ਪਿਛਲੀਆਂ ਸਰਕਾਰਾਂ ਇਸ ਨੂੰ ਅਣਗੌਲਿਆਂ ਕਰਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸੰਮੇਲਨ ਵਿੱਚ ਸੂਬੇ ਦੇ ਸੈਰ-ਸਪਾਟਾ ਖੇਤਰ ਨੂੰ ਬੁਲੰਦੀਆਂ ਉਤੇ ਲਿਜਾਣ ਲਈ ਵਿਸਥਾਰ ਵਿਚ ਵਿਚਾਰ-ਚਰਚਾ ਕੀਤੀ ਜਾਵੇਗੀ ਅਤੇ ਸੈਰ-ਸਪਾਟੇ ਨਾਲ ਸਬੰਧਤ ਛੇ ਸੈਸ਼ਨ ਕਰਵਾਏ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸੈਸ਼ਨਾਂ ਦੌਰਾਨ ਸੈਰ-ਸਪਾਟੇ ਵਜੋਂ ਅੰਮ੍ਰਿਤਸਰ ਦਾ ਸਥਾਨ (ਅੰਮ੍ਰਿਤਸਰ ਇਨ ਟੂਰਿਜ਼ਮ ਡੈਸਟੀਨੇਸ਼ਨ), ਹੈਰੀਟੇਜ ਟੂਰਿਜ਼ਮ, ਈਕੋ ਐਂਡ ਫਾਰਮ/ਹੋਮ ਸਟੇਅ ਟੂਰਿਜ਼ਮ, ਫੂਡ ਐਂਡ ਕਲਿਨਰੀ ਟੂਰਿਜ਼ਮ, ਵੈੱਲਨੈੱਸ ਟੂਰਿਜ਼ਮ ਅਤੇ ਮੀਡੀਆ/ਇੰਟਰਟੇਨਮੈਂਟ ਟੂਰਿਜ਼ਮ ਵਰਗੇ ਵਿਸ਼ਿਆਂ ਉਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਉਸ ਦੀ ਨਿੱਘੀ ਮੇਜ਼ਬਾਨੀ ਸਦਕਾ ਦੁਨੀਆ ਭਰ ਵਿੱਚ ਜਾਣਿਆ ਜਾਂਦਾ ਹੈ ਅਤੇ ਇਸ ਸੰਮੇਲਨ ਵਿੱਚ ਸ਼ਾਮਲ ਹੋਣ ਵਾਲੇ ਮਹਿਮਾਨਾਂ ਦੇ ਸਵਾਗਤ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਤਿੰਨ ਰੋਜ਼ਾ ਸੰਮੇਲਨ ਨੂੰ ਸੁਚਾਰੂ ਰੂਪ ਵਿਚ ਨੇਪਰੇ ਚਾੜ੍ਹਨ ਲਈ ਪੁਖਤਾ ਇੰਤਜ਼ਾਮ ਕੀਤੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸੰਮੇਲਨ ਸੂਬੇ ਨੂੰ ਅੰਤਰਰਾਸ਼ਟਰੀ ਸੈਰ-ਸਪਾਟੇ ਦੇ ਨਕਸ਼ੇ ਉਤੇ ਲੈ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਦੁਨੀਆ ਸਾਹਮਣੇ ਸੂਬੇ ਦੇ ਅਮੀਰ ਵਿਰਸੇ ਨੂੰ ਉਭਾਰਨ ਦਾ ਢੁਕਵਾਂ ਮੰਚ ਸਾਬਤ ਹੋਵੇਗਾ। 
----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...