16 ਮਾਰਚ ਨੂੰ ਖਟਕੜ ਕਲਾਂ ਵਿਖੇ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਵਜੋਂ ਸੌਂਹ ਚੁੱਕਣਗੇ ਜਦੋ ਕੇ ਮੰਤਰੀਆਂ ਨੂੰ 19 ਮਾਰਚ ਨੂੰ ਰਾਜਭਵਨ ਵਿੱਚ ਸੌਂਹ ਚੁਕਾਈ ਜਾਵੇਗੀ। ਦੱਸ ਦਈਏ ਕਿ 17 ਮਾਰਚ ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਵਿੱਚ ਸਾਰੇ ਵਿਧਾਇਕ ਸਹੁੰ ਚੁੱਕਣਗੇ। ਉਸ ਤੋਂ ਬਾਅਦ 19 ਮਾਰਚ ਨੂੰ ਪੰਜਾਬ ਦੇ ਮੰਤਰੀਆਂ ਨੂੰ ਪੰਜਾਬ ਰਾਜ ਭਵਨ ਵਿਚ ਸਹੁੰ ਚੁਕਾਈ ਜਾਵੇਗੀ । ਸਭ ਤੋਂ ਪਹਿਲਾਂ 17 ਮਾਰਚ ਨੂੰ ਪ੍ਰੋ -ਟਾਈਮ ਸਪੀਕਰ ਦੀ ਚੋਣ ਹੋਵੇਗੀ ਅਤੇ ਉਸ ਤੋਂ ਬਾਅਦ ਸਪੀਕਰ ਸਾਰੇ ਵਿਧਾਇਕਾਂ ਨੂੰ ਸਹੁੰ ਚੁਕਾਉਣਗੇ।
ਭਲਕੇ ਖਟਕੜ ਕਲਾਂ ਵਿਖੇ ਹੋ ਰਹੇ ਸਹੁੰ ਚੁੱਕ ਸਮਾਗਮ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋਣਗੇ। ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਨਵੀਂ ਬਣੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ‘ਤੇ 2 ਕਰੋੜ ਰੁਪਏ ਤੋਂ ਵੱਧ ਖਰਚ ਹੋ ਰਿਹਾ ਹੈ।
ਇਸ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਖਟਕੜ ਕਲਾਂ ਵਿਖੇ ਹੋਣ ਵਾਲੇ ਸਹੁੰ ਚੁੱਕ ਸਮਾਗਮ ਦੇ ਮੱਦੇਨਜ਼ਰ ਆਮ ਲੋਕਾਂ ਦੀ ਸਹੂਲਤ ਅਤੇ ਸਮਾਗਮ ਵਿੱਚ ਪੁਜਣ ਵਾਲਿਆਂ ਲਈ ਰੂਟ ਪਲਾਨ ਜਾਰੀ ਕੀਤਾ ਹੈ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੂੰ ਜ਼ੋਨ-ਵਾਰ ਕੰਮ ਸੌਂਪਿਆ ਗਿਆ ਹੈ। ਇਹ ਇੱਕ ਮੈਗਾ ਸਮਾਗਮ ਹੈ ਜਿਸ ਵਿੱਚ ਕਈ ਰਾਜਾਂ ਦੇ ਮੁੱਖ ਮੰਤਰੀਆਂ ਸਮੇਤ ਪ੍ਰਮੁੱਖ ਪਤਵੰਤਿਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
----------- Advertisement -----------
19 ਮਾਰਚ ਨੂੰ ਪੰਜਾਬ ਦੇ ਮੰਤਰੀਆਂ ਨੂੰ ਪੰਜਾਬ ਰਾਜ ਭਵਨ ‘ਚ ਚੁਕਾਈ ਜਾਵੇਗੀ ਸਹੁੰ
Published on
----------- Advertisement -----------
----------- Advertisement -----------











