April 29, 2026, 5:25 pm
----------- Advertisement -----------
HomeNewsBreaking Newsਪੰਜਾਬ ਦੇ ਸੰਸਦ ਮੈਂਬਰ 25 ਜੂਨ ਨੂੰ ਚੁੱਕਣਗੇ ਸਹੁੰ; ਅੰਮ੍ਰਿਤਪਾਲ ਸਿੰਘ ਦਾ...

ਪੰਜਾਬ ਦੇ ਸੰਸਦ ਮੈਂਬਰ 25 ਜੂਨ ਨੂੰ ਚੁੱਕਣਗੇ ਸਹੁੰ; ਅੰਮ੍ਰਿਤਪਾਲ ਸਿੰਘ ਦਾ ਨਾਂ ਵੀ ਸੂਚੀ ‘ਚ ਸ਼ਾਮਿਲ

Published on

----------- Advertisement -----------

18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਦੀ ਸ਼ੁਰੂਆਤ 540 ਸੰਸਦ ਮੈਂਬਰਾਂ ਨੂੰ ਸਹੁੰ ਚੁਕਾਉਣ ਨਾਲ ਹੋ ਰਹੀ ਹੈ। ਪਹਿਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਜਨਾਥ ਸਿੰਘ, ਅਮਿਤ ਸ਼ਾਹ, ਨਿਤਿਨ ਗਡਕਰੀ, ਮਨੋਹਰ ਲਾਲ ਖੱਟਰ ਅਤੇ ਹੋਰ ਕੇਂਦਰੀ ਮੰਤਰੀਆਂ ਨੇ ਸਹੁੰ ਚੁੱਕੀ। ਸੋਮਵਾਰ ਨੂੰ ਕੁੱਲ 280 ਸੰਸਦ ਮੈਂਬਰ ਸਹੁੰ ਚੁੱਕਣਗੇ ਅਤੇ ਮੰਗਲਵਾਰ ਨੂੰ 264 ਸੰਸਦ ਮੈਂਬਰ ਸਹੁੰ ਚੁੱਕਣਗੇ। ਪੰਜਾਬ ਦੇ ਸੰਸਦ ਮੈਂਬਰਾਂ ਨੂੰ 25 ਜੂਨ ਮੰਗਲਵਾਰ ਨੂੰ ਸਹੁੰ ਚੁੱਕਣ ਦਾ ਸਮਾਂ ਦਿੱਤਾ ਗਿਆ ਹੈ।


ਇਨ੍ਹਾਂ ‘ਚ ਵਿੱਚ ਜੇਲ੍ਹ ਵਿੱਚੋਂ ਚੋਣ ਲੜਨ ਅਤੇ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਸਮੇਤ 13 ਸੰਸਦ ਮੈਂਬਰਾਂ ਦੇ ਨਾਮ ਸ਼ਾਮਿਲ ਹਨ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਮਾਰਚ 2023 ਤੋਂ ਐਨਐਸਏ ਤਹਿਤ ਅਸਾਮ ਦੇ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਬੰਦ ਹੈ। NSA ਇੱਕ ਕਾਨੂੰਨ ਹੈ ਜੋ ਸਰਕਾਰ ਨੂੰ ਬਿਨਾਂ ਕਿਸੇ ਰਸਮੀ ਚਾਰਜ ਦੇ 12 ਮਹੀਨਿਆਂ ਤੱਕ ਵਿਅਕਤੀਆਂ ਨੂੰ ਹਿਰਾਸਤ ਵਿੱਚ ਰੱਖਣ ਦੀ ਇਜਾਜ਼ਤ ਦਿੰਦਾ ਹੈ। ਪਰ ਹੁਣ ਅੰਮ੍ਰਿਤਪਾਲ ਸਿੰਘ ਨੂੰ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਅਤੇ ਪੰਜਾਬ ਸਰਕਾਰ ਨੇ ਦੂਜੀ ਵਾਰ ਉਸ ਦੀ ਐਨ.ਐਸ.ਏ. ਵਧਾ ਦਿਤੀ ਹੈ।
ਅੰਮ੍ਰਿਤਪਾਲ ਸਿੰਘ ਦੇ ਵਕੀਲ ਐਡਵੋਕੇਟ ਰਾਜਦੇਵ ਸਿੰਘ ਖਾਲਸਾ ਨੇ ਦੱਸਿਆ ਕਿ ਹਰ ਨਵੇਂ ਚੁਣੇ ਸੰਸਦ ਮੈਂਬਰ ਨੂੰ ਸੰਸਦ ਦਫ਼ਤਰ ਵੱਲੋਂ ਸਹੁੰ ਚੁੱਕਣ ਦਾ ਸਮਾਂ ਦਿੱਤਾ ਜਾਂਦਾ ਹੈ। ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਨੂੰ 25 ਜੂਨ ਦਾ ਸਮਾਂ ਦਿੱਤਾ ਗਿਆ ਹੈ। ਦਫ਼ਤਰ ਵੱਲੋਂ ਸਾਰੇ ਸੰਸਦ ਮੈਂਬਰਾਂ ਨੂੰ ਫ਼ੋਨ ‘ਤੇ ਸਮੇਂ ਦੀ ਜਾਣਕਾਰੀ ਵੀ ਦਿੱਤੀ ਜਾਂਦੀ ਹੈ, ਜੋ ਅੰਮ੍ਰਿਤਪਾਲ ਸਿੰਘ ਵੱਲੋਂ ਦਰਜ ਕੀਤੇ ਫ਼ੋਨ ਨੰਬਰ ‘ਤੇ ਵੀ ਕੀਤੀ ਗਈ ਹੈ। ਪਰ ਉਨ੍ਹਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਜੇਲ੍ਹ ਵਿੱਚ ਹੈ।
ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਜ਼ਮਾਨਤ ਲਈ ਅਰਜ਼ੀ ਪਹਿਲਾਂ ਹੀ ਡੀਸੀ ਦਫ਼ਤਰ ਅਤੇ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੂੰ ਦਿੱਤੀ ਜਾ ਚੁੱਕੀ ਹੈ। ਹੁਣ ਜਦੋਂ ਵੀ ਅੰਮ੍ਰਿਤਪਾਲ ਸਿੰਘ ਦੇ ਨਾਂ ‘ਤੇ ਹੁਕਮ ਜਾਰੀ ਹੋਣਗੇ ਤਾਂ ਉਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ ‘ਚੋਂ ਬਾਹਰ ਲਿਆ ਕੇ ਸੰਸਦ ਲਿਜਾਇਆ ਜਾਏਗਾ ਜਿੱਥੇ ਉਨ੍ਹਾਂ ਨੂੰ ਸਹੁੰ ਚੁਕਾਈ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...