ਚੋਣ ਕਮਿਸ਼ਨ ਵੱਲੋਂ ਪੰਜ ਜ਼ਿਲ੍ਹਿਆਂ ਵਿੱਚ ਨਵੇਂ ਐਸਐਸਪੀਜ਼ ਤਾਇਨਾਤ ਕੀਤੇ ਗਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਦੀਪਕ ਪਾਰਿਕ ਨੂੰ ਐਸ.ਐਸ.ਪੀ. ਬਠਿੰਡਾ ਲਗਾਇਆ ਗਿਆ ਹੈ ਜਦਕਿ ਅੰਕੁਰ ਗੁਪਤਾ ਨੂੰ ਐਸ.ਐਸ.ਪੀ. ਜਲੰਧਰ ਰੂਰਲ ਤਾਇਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਸਿਮਰਤ ਕੌਰ ਨੂੰ ਐਸ.ਐਸ.ਪੀ. ਮਾਲੇਰਕੋਟਲਾ, ਸੁਹੇਲ ਕਾਸਿਮ ਮੀਰ ਨੂੰ ਐਸ.ਐਸ.ਪੀ. ਪਠਾਨਕੋਟ ਅਤੇ ਡਾ. ਪ੍ਰੱਗਿਆ ਜੈਨ ਨੂੰ ਐਸ.ਐਸ.ਪੀ. ਫ਼ਾਜ਼ਿਲਕਾ ਤਾਇਨਾਤ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਵੀਰਵਾਰ ਨੂੰ ਇਨ੍ਹਾਂ ਜ਼ਿਲ੍ਹਿਆਂ ਤੋਂ ਅਧਿਕਾਰੀਆਂ ਨੂੰ ਹਟਾਉਣ ਦੇ ਹੁਕਮ ਜਾਰੀ ਕੀਤੇ ਗਏ ਸਨ। ਇਨ੍ਹਾਂ ਵਿੱਚ 4 ਪੀਪੀਐਸ ਅਧਿਕਾਰੀ ਜਲੰਧਰ ਦਿਹਾਤੀ ਦੇ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ, ਪਠਾਨਕੋਟ ਦੇ ਐਸਐਸਪੀ ਦਲਜਿੰਦਰ ਸਿੰਘ, ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਅਤੇ ਮਾਲੇਰਕੋਟਲਾ ਦੇ ਐਸਐਸਪੀ ਹਰਕਮਲ ਪ੍ਰੀਤ ਸਿੰਘ ਖੱਖ. ਬਠਿੰਡਾ ਦੇ ਐਸਐਸਪੀ ਹਰਮਨਬੀਰ ਸਿੰਘ ਗਿੱਲ ਦਾ ਨਾਮ ਸ਼ਾਮਿਲ ਸੀ।
----------- Advertisement -----------
ਪੰਜਾਬ ਦੇ 5 ਜ਼ਿਲ੍ਹਿਆਂ ਨੂੰ ਮਿਲੇ ਨਵੇਂ SSPs, ਵੇਖੋ ਸੂਚੀ
Published on
----------- Advertisement -----------
----------- Advertisement -----------












