July 22, 2026, 10:25 pm
----------- Advertisement -----------
HomeNewsBreaking News42ਵੇਂ ਭਾਰਤ ਅੰਤਰਰਾਸ਼ਟਰੀ ਵਪਾਰ ਮੇਲੇ 2023 ਵਿੱਚ ਪੰਜਾਬ ਪੈਵੇਲੀਅਨ ਨੇ ਜਿੱਤਿਆ ਗੋਲਡ...

42ਵੇਂ ਭਾਰਤ ਅੰਤਰਰਾਸ਼ਟਰੀ ਵਪਾਰ ਮੇਲੇ 2023 ਵਿੱਚ ਪੰਜਾਬ ਪੈਵੇਲੀਅਨ ਨੇ ਜਿੱਤਿਆ ਗੋਲਡ ਮੈਡਲ

Published on

----------- Advertisement -----------

ਚੰਡੀਗੜ੍ਹ, 28 ਨਵੰਬਰ : (ਬਲਜੀਤ ਮਰਵਾਹਾ) – ਪੰਜਾਬ ਪੈਵੇਲੀਅਨ’ ਨੇ ਸੋਮਵਾਰ ਸ਼ਾਮ ਨੂੰ ਸਮਾਪਤ ਹੋਏ 42ਵੇਂ ਭਾਰਤ ਅੰਤਰਰਾਸ਼ਟਰੀ ਵਪਾਰ ਮੇਲੇ 2023 ਵਿਖੇ ਸਵੱਛ ਪਵੇਲੀਅਨ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਗੋਲਡ ਮੈਡਲ ਜਿੱਤਿਆ ਹੈ।
ਇੰਡੀਆ ਇੰਟਰਨੈਸ਼ਨਲ ਟਰੇਡ ਫੇਅਰ (ਆਈ.ਆਈ.ਟੀ.ਐਫ.) ਨਵੀਂ ਦਿੱਲੀ ਦਾ 42ਵਾਂ ਐਡੀਸ਼ਨ 14 ਤੋਂ 27 ਨਵੰਬਰ, 2023 ਤੱਕ ਆਯੋਜਿਤ ਕੀਤਾ ਗਿਆ ਸੀ ਜਿਸ ਦੀ ਥੀਮ “ਵਸੁਦੇਵ ਕੁਟੁੰਬਕਮ – ਵਪਾਰ ਦੁਆਰਾ ਸੰਯੁਕਤ” ਸੀ।
ਪੰਜਾਬ ਪਵੇਲੀਅਨ ਦੇ ਪ੍ਰਸ਼ਾਸਕ ਦਵਿੰਦਰਪਾਲ ਸਿੰਘ ਅਤੇ ਉਪ ਪ੍ਰਸ਼ਾਸਕ ਗੁਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਪ੍ਰਦੀਪ ਸਿੰਘ ਖਰੋਲਾ, ਚੇਅਰਮੈਨ ’ਤੇ ਪ੍ਰਬੰਧਕ ਨਿਰਦੇਸ਼ਕ ਆਈ.ਟੀ.ਪੀ.ਓ ਅਤੇ ਰਜਤ ਅਗਰਵਾਲ, ਕਾਰਜਕਾਰੀ ਨਿਰਦੇਸ਼ਕ ਆਈ.ਟੀ.ਪੀ.ਓ. ਤੋਂ ਅਵਾਰਡ ਪ੍ਰਾਪਤ ਕੀਤਾ।
ਪੰਜਾਬ ਪੈਵੇਲੀਅਨ ਦੇ ਪ੍ਰਸ਼ਾਸਕ ਦਵਿੰਦਰਪਾਲ ਸਿੰਘ ਨੇ ਕਿਹਾ ਹੈ ਕਿ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਅਜਿਹੇ ਸਮਾਗਮ ’ਚ ਇਹ ਸੋਨ ਤਗਮਾ ਜਿੱਤਣਾ ਸੂਬੇ ਲਈ ਮਾਣ ਵਾਲੀ ਗੱਲ ਹੈ
ਪੰਜਾਬ ਪੈਵੇਲੀਅਨ ਜਿੱਥੇ ਮਾਰਕਫੈੱਡ, ਵੇਰਕਾ, ਪੀ.ਐਸ.ਆਈ.ਈ.ਸੀ., ਇਨਵੈਸਟ ਪੰਜਾਬ, ਐਨ.ਆਈ.ਐਫ.ਟੀ., ਪੰਜਾਬ ਟੂਰਿਜ਼ਮ, ਗਡਵਾਸੂ, ਪੁੱਡਾ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸਮੇਤ ਵੱਖ-ਵੱਖ ਵਿਭਾਗਾਂ ਅਤੇ ਸੰਸਥਾਵਾਂ ਦੇ ਸਟਾਲ ਰਾਜ ਦੇ ਸੱਭਿਆਚਾਰ, ਵਿਰਾਸਤ ਅਤੇ ਦਸਤਕਾਰੀ, ਉਦਯੋਗਿਕ ਵਿਕਾਸ ਅਤੇ ਖੇਤੀ ਕਾਢਾਂ ਨੂੰ ਦਰਸਾਉਣ ਲਈ ਲਗਾਏ ਗਏ ਸਨ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ।
ਉਪ ਪ੍ਰਸ਼ਾਸਕ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਪਵੇਲੀਅਨ ਦਾ ਆਯੋਜਨ ਦਲਵੀਰ ਸਿੰਘ ਚੇਅਰਮੈਨ ਪੀ.ਐਸ.ਆਈ.ਈ.ਸੀ., ਤੇਜਵੀਰ ਸਿੰਘ ਪ੍ਰਮੁੱਖ ਸਕੱਤਰ (ਉਦਯੋਗ ਅਤੇ ਵਣਜ), ਡੀ.ਪੀ.ਐਸ.ਖਰਬੰਦਾ ਸੀ.ਈ.ਓ ਇਨਵੈਸਟ ਪੰਜਾਬ ਅਤੇ ਡਾਇਰੈਕਟਰ ਇੰਡਸਟਰੀਜ਼, ਬਲਦੀਪ ਕੌਰ ਮੈਨੇਜਿੰਗ ਡਾਇਰੈਕਟਰ ਪੀ.ਐਸ.ਆਈ.ਈ.ਸੀ ਅਤੇ ਰੁਬਿੰਦਰਜੀਤ ਸਿੰਘ ਬਰਾੜ ਐਡੀਸ਼ਨਲ ਮੈਨੇਜਿੰਗ ਡਾਇਰੈਕਟਰ ਪੀ.ਐਸ.ਆਈ.ਈ.ਸੀ. ਦੀ ਅਗਵਾਈ ਹੇਠ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਟਾਲਾਂ ’ਤੇ ਤਾਇਨਾਤ ਅਧਿਕਾਰੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਵੱਖ-ਵੱਖ ਪ੍ਰਗਤੀਸ਼ੀਲ ਅਤੇ ਲੋਕ ’ਤੇ ਉਦਯੋਗ ਪੱਖੀ, ਪਹਿਲਕਦਮੀਆਂ ਬਾਰੇ ਦਰਸ਼ਕਾਂ ਨੂੰ ਜਾਣੂ ਕਰਵਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...