November 23, 2026, 8:15 pm
----------- Advertisement -----------
HomeNewsLatest Newsਪੰਜਾਬ ਪੁਲਿਸ ਦੀ AGTF ਵਲੋਂ ਲਾਰੇਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ...

ਪੰਜਾਬ ਪੁਲਿਸ ਦੀ AGTF ਵਲੋਂ ਲਾਰੇਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਕਾਰਕੁਨ ਗ੍ਰਿਫਤਾਰ; 4 ਪਿਸਤੌਲ ਬਰਾਮਦ

Published on

----------- Advertisement -----------

ਚੰਡੀਗੜ੍ਹ, 18 ਅਕਤੂਬਰ (ਬਲਜੀਤ ਮਰਵਾਹਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਖਰੜ ਤੋਂ ਲਾਰੇਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਕਾਰਕੁਨ ਨੂੰ ਗਿਰਫਤਾਰ ਕਰਕੇ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਟਾਲਣ ਵਿਚ ਵੱਡੀ ਸਫਲਤਾ ਦਰਜ ਕੀਤੀ ਹੈ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਹਿਸਾਰ ਦੇ ਮਾਂਗਲੀ ਵਾਸੀ ਸਚਿਨ ਉਰਫ਼ ਬੱਚੀ ਵਜੋਂ ਹੋਈ ਹੈ। ਪੁਲਿਸ ਟੀਮ ਨੇ ਉਸ ਦੇ ਕਬਜ਼ੇ ’ਚੋਂ 4 ਪਿਸਤੌਲ ਤੇ 12 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਠੋਸ ਸੂਚਨਾਵਾਂ ਦੇ ਆਧਾਰ ’ਤੇ ਏਡੀਜੀਪੀ ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਲਾਂਡਰਾਂ ਵਿੱਚ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਗੇਟ ਨੇੜਿਓਂ ਸਚਿਨ ਬਚੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫਤਾਰ ਮੁਲਜ਼ਮ ਗਰੋਹ ਦੇ ਮੈਂਬਰਾਂ ਨੂੰ ਲੌਜਿਸਟਿਕਸ ਸਹਾਇਤਾ ਅਤੇ ਛੁਪਣਗਾਹਾਂ ਮੁਹੱਈਆ ਕਰਵਾਉਣ ਵਿੱਚ ਸ਼ਾਮਲ ਸੀ।
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਉਕਤ ਮੁਲਜ਼ਮ ਅਤੇ ਗਰੋਹ ਦੇ ਹੋਰ ਮੈਂਬਰ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ ‘ਤੇ ਸਨਸਨੀਖੇਜ਼ ਅਪਰਾਧਾਂ ਨੂੂੰ ਅੰਜਾਮ ਦੇਣ ਲਈ ਸਾਜ਼ਿਸ਼ ਰਚ ਰਹੇ ਸਨ। ਹੋਰ ਵੇਰਵੇ ਸਾਂਝੇ ਕਰਦਿਆਂ ਸਹਾਇਕ ਇੰਸਪੈਕਟਰ ਜਨਰਲ (ਏਆਈਜੀ) ਏਜੀਟੀਐਫ ਸੰਦੀਪ ਗੋਇਲ ਨੇ ਦੱਸਿਆ ਕਿ ਸਚਿਨ ਬਚੀ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਪੰਜਾਬ ਪੁਲਿਸ ਨੂੰ ਲੋੜੀਂਦਾ ਸੀ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਮੋਡਿਊਲ ਨਾਲ ਸਬੰਧਤ ਹੋਰ ਬਰਾਮਦਗੀਆਂ ਅਤੇ ਗ੍ਰਿਫਤਾਰੀਆਂ ਹੋਣ ਦੀ ਉਮੀਦ ਹੈ।
ਇਸ ਸਬੰਧੀ ਥਾਣਾ ਸਟੇਟ ਕ੍ਰਾਈਮ ਮੁਹਾਲੀ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਐਫਆਈਆਰ ਨੰਬਰ 13 ਮਿਤੀ 17/10/23 ਦਰਜ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...