September 3, 2026, 5:16 am
----------- Advertisement -----------
HomeNewsLatest Newsਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਵੱਲੋਂ ਸੰਚਾਲਿਤ ਅੱਤਵਾਦੀ ਮਾਡਿਊਲ...

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਵੱਲੋਂ ਸੰਚਾਲਿਤ ਅੱਤਵਾਦੀ ਮਾਡਿਊਲ ਦੇ ਦੋ ਹੋਰ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ, 11 ਜੂਨ (ਬਲਜੀਤ ਮਰਵਾਹਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ‘ਚ ਸੰਗਠਿਤ ਅਪਰਾਧ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਵੱਡੀ ਸਫਲਤਾ ਹਾਸਲ ਕਰਦਿਆਂ ਫਾਲੋ-ਅੱਪ ਆਪ੍ਰੇਸ਼ਨ ਦੌਰਾਨ ਵਿਦੇਸ਼ ਅਧਾਰਿਤ ਮਾਸਟਰਮਾਈਂਡ ਇਕਬਾਲਪ੍ਰੀਤ ਸਿੰਘ ਉਰਫ਼ ਬੁਚੀ ਵੱਲੋਂ ਸੰਚਾਲਿਤ ਅੱਤਵਾਦੀ ਮਾਡਿਊਲ ਦੇ ਦੋ ਹੋਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਸਿਮਰਜੋਤ ਸਿੰਘ ਵਾਸੀ ਲੁਧਿਆਣਾ ਅਤੇ ਅਰਸ਼ਪ੍ਰੀਤ ਸਿੰਘ ਉਰਫ ਅਰਸ਼ ਵਾਸੀ ਪਟਿਆਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਦੋ ਪਿਸਤੌਲਾਂ-.30 ਬੋਰ ਅਤੇ .32 ਬੋਰ- ਸਮੇਤ 11 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਇਹ ਗ੍ਰਿਫ਼ਤਾਰੀ 14 ਮਈ, 2024 ਨੂੰ ਇਸ ਮਾਡਿਊਲ ਦੇ ਮੁੱਖ ਸੰਚਾਲਕ ਗੁਰਵਿੰਦਰ ਸਿੰਘ ਉਰਫ਼ ਸ਼ੇਰਾ ਸਮੇਤ ਚਾਰ ਮੈਂਬਰਾਂ ਦੀ ਤਿੰਨ ਪਿਸਤੌਲਾਂ ਅਤੇ 13 ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰੀ ਤੋਂ ਬਾਅਦ ਹੋਈ ਹੈ। ਜ਼ਿਕਰਯੋਗ ਹੈ ਕਿ ਇਕਬਾਲਪ੍ਰੀਤ ਬੁਚੀ, ਰਮਨਦੀਪ ਬੱਗਾ ਉਰਫ ਕੈਨੇਡੀਅਨ, ਜੋ ਕਿ 2016-2017 ਦੌਰਾਨ ਮਿੱਥ ਕੇ ਕਤਲ ਦੀਆਂ ਹੋਈਆਂ ਸੱਤ ਵਾਰਦਾਤਾਂ ਦਾ ਮੁੱਖ ਸ਼ੂਟਰ ਸੀ ਅਤੇ ਇਸ ਸਮੇਂ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੇ ਦੋਸ਼ਾਂ ਤਹਿਤ ਤਿਹਾੜ ਜੇਲ੍ਹ ਵਿੱਚ ਬੰਦ ਹੈ, ਦਾ ਨਜ਼ਦੀਕੀ ਸਾਥੀ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਸੂਹ ‘ਤੇ ਕਾਰਵਾਈ ਕਰਦਿਆਂ ਏਡੀਜੀਪੀ ਪ੍ਰਮੋਦ ਬਾਨ ਦੀ ਸਮੁੱਚੀ ਅਗਵਾਈ ਹੇਠ ਏਜੀਟੀਐਫ ਦੀਆਂ ਟੀਮਾਂ ਨੇ ਲੁਧਿਆਣਾ ਦੇ ਕੋਚਰ ਮਾਰਕੀਟ ਰੋਡ ਦੇ ਖੇਤਰ ਵਿੱਚ ਸਥਿਤ ਇੱਕ ਘਰ ‘ਤੇ ਛਾਪਾ ਮਾਰਿਆ ਅਤੇ ਦੋਵਾਂ ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਪੁਲਿਸ ਟੀਮਾਂ ਦੀ ਨਿਗਰਾਨੀ ਏਆਈਜੀ ਗੁਰਮੀਤ ਸਿੰਘ ਚੌਹਾਨ ਅਤੇ ਏਆਈਜੀ ਸੰਦੀਪ ਗੋਇਲ ਅਤੇ ਅਗਵਾਈ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਵੱਲੋਂ ਕੀਤੀ ਗਈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਦੋਵਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਅਤੇ ਗੁਆਂਢੀ ਸੂਬਿਆਂ ਵਿੱਚ ਸੰਭਾਵਿਤ ਸਨਸਨੀਖੇਜ਼ ਵਾਰਦਾਤਾਂ ਨੂੰ ਠੱਲ੍ਹ ਪਾਈ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ, ਉਨ੍ਹਾਂ ਖ਼ਿਲਾਫ਼ ਪੰਜਾਬ ਅਤੇ ਰਾਜਸਥਾਨ ਵਿੱਚ ਕਤਲ, ਇਰਾਦਾ ਕਤਲ, ਅਸਲਾ ਐਕਟ ਅਤੇ ਐਨਡੀਪੀਐਸ ਐਕਟ ਦੇ ਮਾਮਲੇ ਦਰਜ ਹਨ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਇਸ ਸਬੰਧੀ ਐਫਆਈਆਰ ਨੰ. 21 ਮਿਤੀ 13/05/02024 ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 120ਬੀ ਅਤੇ ਅਸਲਾ ਐਕਟ ਦੀ ਧਾਰਾ 25(6)(7) ਤਹਿਤ ਥਾਣਾ ਸਟੇਟ ਕ੍ਰਾਇਮ, ਐਸ.ਏ.ਐਸ.ਨਗਰ ਵਿਖੇ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...