November 24, 2026, 7:32 am
----------- Advertisement -----------
HomeNewsBreaking Newsਪੰਜਾਬ ਪੁਲਿਸ ਦੀ ਏ.ਜੀ.ਟੀ.ਐਫ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਸ਼ੂਟਰਾਂ ਨੂੰ...

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ; ਛੇ ਪਿਸਤੌਲ ਬਰਾਮਦ

Published on

----------- Advertisement -----------

ਚੰਡੀਗੜ, 22 ਮਈ: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਮੁੱਖ ਸ਼ੂਟਰਾਂ ਨੂੰ ਗਿ੍ਰਫਤਾਰ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ। ਇਹ ਜਾਣਕਾਰੀ ਦਿੰਦਿਆਂ ਡੀਜੀਪੀ, ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਹਿਫੂਜ਼ ਉਰਫ ਵਿਸ਼ਾਲ ਖ਼ਾਨ ਵਾਸੀ ਸੈਦਪੁਰਾ, ਡੇਰਾਬੱਸੀ ; ਮਨਜੀਤ ਸਿੰਘ ਉਰਫ ਗੁਰੀ ਵਾਸੀ ਖੇੜੀ ਗੁਜਰਾਂ, ਡੇਰਾਬੱਸੀ ; ਅੰਕਿਤ ਵਾਸੀ ਨਰੈਣਪੁਰ , ਪੰਚਕੂਲਾ ਅਤੇ ਗੋਲਡੀ ਵਾਸੀ ਖੇੜੀ, ਪੰਚਕੂਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨਾਂ ਕੋਲੋਂ 6 ਪਿਸਤੌਲਾਂ ਸਮੇਤ 26 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਖ਼ਤਾ ਇਤਲਾਹ ਤੋਂ ਬਾਅਦ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਏ.ਆਈ.ਜੀ. ਏ.ਜੀ.ਟੀ.ਐਫ. ਸੰਦੀਪ ਗੋਇਲ ਦੀ ਅਗਵਾਈ ਵਾਲੀ ਏਜੀਟੀਐਫ ਟੀਮ ਨੇ ਚਾਰ ਸ਼ੂਟਰਾਂ ਨੂੰ ਗਿ੍ਰਫਤਾਰ ਕੀਤਾ ਹੈ, ਜਿਨਾਂ ਨੂੰ ਲਾਰੈਂਸ ਬਿਸ਼ਨੋਈ ਨੇ ਆਪਣੇ ਵਿਰੋਧੀ ਗੈਂਗ ਦੇ ਮੈਂਬਰਾਂ ਨੂੰ ਨੁਕਸਾਨ ਪਹੁੰਚਾਉਣ / ਹਮਲਾ ਕਰਨ ਦਾ ਕੰਮ ਸੌਂਪਿਆ ਸੀ। ਉਨਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਚਾਰੇ ਦੋਸ਼ੀ ਪੁਰਾਣੇ ਅਪਰਾਧਿਕ ਪਿਛੋਕੜ ( ਹਿਸਟਰੀ ਸ਼ੀਟਰ ) ਵਾਲੇ ਹਨ ਅਤੇ ਪੰਜਾਬ ਅਤੇ ਹਰਿਆਣਾ ਰਾਜਾਂ ਵਿੱਚ ਇਰਾਦਾ ਕਤਲ , ਕਾਰ ਖੋਹਣ, ਜਬਰਨ ਵਸੂਲੀ, ਅਸਲਾ ਐਕਟ ਆਦਿ ਸਮੇਤ ਘਿਨਾਉਣੇ ਗੁਨਾਹਾਂ ਦੇ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ।

ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਏਡੀਜੀਪੀ ਪ੍ਰਮੋਦ ਬਾਨ ਨੇ ਦੱਸਿਆ ਕਿ ਮੁਲਜ਼ਮ ਮਹਿਫੂਜ਼ ਉਰਫ ਵਿਸ਼ਾਲ ਛੇ ਪਿਸਤੌਲਾਂ ਦੀ ਬਰਾਮਦਗੀ ਦੇ ਇੱਕ ਕੇਸ ਵਿੱਚ ਲੋੜੀਂਦਾ ਸੀ, ਜਿਸ ਕੇਸ ਵਿੱਚ ਉਸਦੇ ਇੱਕ ਸਾਥੀ ਨਿਤੀਸ਼ ਰਾਣਾ, ਨੂੰ ਢਕੋਲੀ ਪੁਲੀਸ ਨੇ ਗ੍ਰਿਫਤਾਰ ਕਰ ਲਿਆ ਸੀ ਅਤੇ ਵਿਸ਼ਾਲ ਉਸ ਸਮੇਂ ਮੌਕੇ ਤੋਂ ਫ਼ਰਾਰ ਹੋਣ ਵਿੱਚ ਸਫ਼ਲ ਹੋ ਗਿਆ ਸੀ। ਦੋਸ਼ੀ ਵਿਸ਼ਾਲ ਮਾਰਚ 2022 ਵਿੱਚ ਮੋਹਾਲੀ ਸਥਿਤ ਇੱਕ ਪਬ ਐਂਡ ਰੈਸਟੋਰੈਂਟ, ਬਰੀਊ ਬ੍ਰੋਸ ਵਿੱਚ ਵਾਪਰੀ ਗੋਲੀਬਾਰੀ ਦੀ ਘਟਨਾ ਵਿੱਚ ਵੀ ਸ਼ਾਮਲ ਸੀ। ਉਨਾਂ ਕਿਹਾ ਕਿ ਉਸਨੇ ਪੈਸੇ ਵਸੂਲਣ ਲਈ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਿਰਦੇਸ਼ਾਂ ‘ਤੇ ਗੋਲੀਬਾਰੀ ਕੀਤੀ ਸੀ। ਏ.ਡੀ.ਜੀ.ਪੀ. ਪ੍ਰਮੋਦ ਬਾਨ ਨੇ ਕਿਹਾ ਕਿ ਹੋਰ ਤਫ਼ਤੀਸ਼ ਜਾਰੀ ਹੈ ਅਤੇ ਜਾਂਚ ਦੌਰਾਨ ਕਈ ਹੋਰ ਅਹਿਮ ਖੁਲਾਸੇ ਹੋਣ ਦੀ ਆਸ ਹੈ। ਜ਼ਿਕਰਯੋਗ ਹੈ ਕਿ ਥਾਣਾ ਸਿਟੀ ਐਸ.ਏ.ਐਸ.ਨਗਰ ਵਿਖੇ ਆਈ.ਪੀ.ਸੀ. ਦੀ ਧਾਰਾ 384 ਅਤੇ 120-ਬੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...