July 22, 2026, 11:42 pm
----------- Advertisement -----------
HomeNewsBreaking Newsਪੰਜਾਬ ਪੁਲਿਸ ਤੇ ਆਬਕਾਰੀ ਵਿਭਾਗ ਸਾਂਝੇ ਤੌਰ 'ਤੇ ਬੂਟਲੇਗਰਸ 'ਤੇ ਰੱਖ ਰਿਹਾ...

ਪੰਜਾਬ ਪੁਲਿਸ ਤੇ ਆਬਕਾਰੀ ਵਿਭਾਗ ਸਾਂਝੇ ਤੌਰ ‘ਤੇ ਬੂਟਲੇਗਰਸ ‘ਤੇ ਰੱਖ ਰਿਹਾ ਕੜੀ ਨਜ਼ਰ

Published on

----------- Advertisement -----------

ਚੰਡੀਗੜ੍ਹ, 26 ਮਾਰਚ: ( ਬਲਜੀਤ ਮਰਵਾਹਾ) ਆਗਾਮੀ ਆਮ ਚੋਣਾਂ 2024 ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ, ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਸਾਰੇ ਪੁਲਿਸ ਅਧਿਕਾਰੀਆਂ ਨੂੰ ਆਬਕਾਰੀ ਤੇ ਕਰ ਵਿਭਾਗ ਨਾਲ ਮਿਲ ਕੇ ਟੀਮ ਵਜੋਂ ਕੰਮ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਬੂਟਲੇਗਰਸ ‘ਤੇ ਪੈਣੀ ਨਜ਼ਰ ਰੱਖੀ ਜਾ ਸਕੇ।


ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਸਪੈਸ਼ਲ ਡੀਜੀਪੀ ਪੰਜਾਬ ਨੇ ਆਬਕਾਰੀ ਤੇ ਕਰ ਕਮਿਸ਼ਨਰ (ਪੀਈਟੀਸੀ) ਵਰੁਣ ਰੂਜ਼ਮ ਨਾਲ ਆਬਕਾਰੀ ਤੇ ਕਰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਤੇ ਸੀਪੀਜ਼/ਐਸਐਸਪੀਜ਼ ਨਾਲ ਵਰਚੁਅਲ ਤੌਰ ‘ਤੇ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਤੋਂ ਇਲਾਵਾ ਪੰਜਾਬ ਵਿੱਤ ਕਮਿਸ਼ਨਰ, ਕਰ ਵਿਕਾਸ ਪ੍ਰਤਾਪ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਵਿੱਚ ਸ਼ਾਮਲ ਹੋਏ।


ਜ਼ਿਕਰਯੋਗ ਹੈ ਕਿ ਨਸ਼ੇ ਅਤੇ ਸ਼ਰਾਬ ਦੀ ਤਸਕਰੀ ‘ਤੇ ਕੜੀ ਨਜ਼ਰ ਰੱਖਣ ਲਈ, ਪੰਜਾਬ ਪੁਲਿਸ ਨੇ ਪਹਿਲਾਂ ਹੀ ਸੂਬੇ ਦੇ 10 ਸਰਹੱਦੀ ਜ਼ਿਲ੍ਹਿਆਂ, ਜਿਹਨਾਂ ਦੀਆਂ ਸਰਹੱਦਾਂ ਚਾਰ ਸਰਹੱਦੀ ਸੂਬਿਆਂ ਅਤੇ ਯੂ.ਟੀ. ਚੰਡੀਗੜ੍ਹ ਨਾਲ ਲੱਗਦੀਆਂ ਹਨ, ਦੇ ਸਾਰੇ ਸੀਲਿੰਗ ਪੁਆਇੰਟਾਂ ‘ਤੇ ਬਿਹਤਰ ਤਾਲਮੇਲ ਵਾਲੇ ਮਜ਼ਬੂਤ ਅੰਤਰ-ਰਾਜੀ ਨਾਕੇ ਲਗਾਏ ਹਨ। ਇਹਨਾਂ 10 ਅੰਤਰ-ਰਾਜੀ ਸਰਹੱਦੀ ਜ਼ਿਲ੍ਹਿਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐਸਏਐਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ।


ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਟੈਟਿਕ ਜਾਂ ਮੋਬਾਈਲ ਨਾਕਿਆਂ ‘ਤੇ ਵਾਹਨਾਂ ਦੀ ਚੈਕਿੰਗ ਦੌਰਾਨ ਆਬਕਾਰੀ ਅਧਿਕਾਰੀਆਂ ਨੂੰ ਨਾਲ ਲੈ ਜਾਣ ਦੀ ਹਦਾਇਤ ਕੀਤੀ ਤਾਂ ਜੋ ਗੈਰ-ਕਾਨੂੰਨੀ ਜਾਂ ਨਕਲੀ ਸ਼ਰਾਬ ਵੇਚਣ/ਤਸਕਰੀ ਕਰਨ ਵਾਲੇ ਵਿਅਕਤੀਆਂ ਵਿਰੁੱਧ ਪ੍ਰਭਾਵੀ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਸਕੇ।


ਉਨ੍ਹਾਂ ਨੇ ਅਧਿਕਾਰੀਆਂ ਨੂੰ ਪਿੰਡਾਂ ਖਾਸ ਕਰਕੇ ਮੰਡ ਖੇਤਰ ਜੋ ਲਾਹਣ (ਸ਼ਰਾਬ ਬਣਾਉਣ ਲਈ ਵਰਤਿਆ ਜਾਣ ਵਾਲਾ ਕੱਚਾ ਮਾਲ) ਬਣਾਉਣ ਲਈ ਬਦਨਾਮ ਹਨ, ਵਿੱਚ ਚੈਕਿੰਗ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਬੁਟਲੇਗਰਸ/ਸ਼ਰਾਰਤੀ ਅਨਸਰਾਂ, ਜੋ ਅਪਰਾਧੀ ਪਿਛੋਕੜ ਵਾਲੇ ਹਨ ਜਾਂ ਜਿਹਨਾਂ ਵਿਰੁੱਧ ਗੰਭੀਰ ਅਪਰਾਧਾਂ ਅਧੀਨ ਅਪਰਾਧਿਕ ਮਾਮਲੇ ਦਰਜ ਹਨ, ਵਿਰੁੱਧ ਕਾਰਵਾਈ ਕਰਨ ਲਈ ਵੀ ਕਿਹਾ।


ਜ਼ਿਕਰਯੋਗ ਹੈ ਕਿ ਪੀਈਟੀਸੀ ਵਰੁਣ ਰੂਜ਼ਮ ਨੇ ਅਧਿਕਾਰੀਆਂ ਨੂੰ ਖੰਡਰ ਇਮਾਰਤਾਂ, ਮੈਰਿਜ ਪੈਲੇਸਾਂ, ਗੋਦਾਮਾਂ ਅਤੇ ਹੋਰ ਸ਼ੱਕੀ ਸਥਾਨਾਂ, ਜਿੱਥੇ ਸ਼ਰਾਬ ਸਟੋਰ ਕੀਤੀ ਜਾ ਸਕਦੀ ਹੈ, ‘ਤੇ ਚੌਕਸੀ ਰੱਖਣ ਲਈ ਕਿਹਾ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਐਲ-17ਏ ਲਾਇਸੰਸਧਾਰਕਾਂ ਦੇ ਰਿਕਾਰਡ ਦੀ ਡੂੰਘਾਈ ਨਾਲ ਜਾਂਚ ਕਰਨ ਦਾ ਵੀ ਸੁਝਾਅ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...