February 9, 2025, 1:29 pm
----------- Advertisement -----------
HomeNewsLatest Newsਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਅੰਤਰਰਾਜੀ ਹਥਿਆਰਾਂ ਦੀ ਤਸਕਰੀ...

ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼; ਤਿੰਨ ਪਿਸਤੌਲਾਂ ਸਮੇਤ ਦੋ ਕਾਬੂ

Published on

----------- Advertisement -----------

ਚੰਡੀਗੜ੍ਹ/ਅੰਮ੍ਰਿਤਸਰ, 11 ਜੂਨ (ਬਲਜੀਤ ਮਰਵਾਹਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਹਰਸ਼ਦੀਪ ਸਿੰਘ ਵਾਸੀ ਪਿੰਡ ਰੱਤੋਕੇ, ਤਰਨਤਾਰਨ ਅਤੇ ਸ਼ੁਭਮ ਕੁਮਾਰ ਵਾਸੀ ਗੁਰੂ ਨਾਨਕਪੁਰਾ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ‘ਚੋਂ ਤਿੰਨ ਪਿਸਤੌਲਾਂ – ਦੋ 9 ਐਮਐਮ ਗਲੌਕ ਅਤੇ ਇੱਕ .30 ਬੋਰ ਦਾ ਪਿਸਤੌਲ – ਸਮੇਤ 13 ਜਿੰਦਾ ਕਾਰਤੂਸ ਅਤੇ ਦੋ ਮੋਬਾਈਲ ਫ਼ੋਨ ਵੀ ਬਰਾਮਦ ਕੀਤੇ ਹਨ ਅਤੇ ਉਨ੍ਹਾਂ ਦੀ ਟੋਇਟਾ ਫਾਰਚੂਨਰ ਕਾਰ (ਕੇਏ 42 ਐਮ 5357) ਨੂੰ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇਸ ਰੈਕੇਟ ਦੇ ਰਾਜਸਥਾਨ ਅਧਾਰਿਤ ਇੱਕ ਹੋਰ ਕਾਰਕੁਨ ਭੁਪਿੰਦਰ ਸਿੰਘ, ਜੋ ਕਿ ਲਾਰੈਂਸ ਬਿਸ਼ਨੋਈ ਦਾ ਨਜ਼ਦੀਕੀ ਦੱਸਿਆ ਜਾਂਦਾ ਹੈ, ਨੂੰ ਵੀ ਮਾਮਲੇ ‘ਚ ਨਾਮਜ਼ਦ ਕੀਤਾ ਹੈ। ਇਹ ਵਿਅਕਤੀ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਹਥਿਆਰਾਂ ਦੀ ਖੇਪ ਅੱਗੇ ਅਪਰਾਧਿਕ ਤੱਤਾਂ ਨੂੰ ਭੇਜਣ ਲਈ ਸਪਲਾਈ ਕਰਦਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਭੁਪਿੰਦਰ ਸਿੰਘ ਨੂੰ ਕਾਬੂ ਕਰਨ ਲਈ ਪੁਲੀਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਮੁਲਜ਼ਮ ਹਰਸ਼ਦੀਪ ਸਿੰਘ ਅਤੇ ਭੁਪਿੰਦਰ ਸਿੰਘ, ਜੋ ਕਿ ਅਪਰਾਧਿਕ ਪਿਛੋਕੜ ਵਾਲੇ ਹਨ, ਜਿਨ੍ਹਾਂ ਦੇ ਖਿਲਾਫ ਐਨਡੀਪੀਐਸ ਅਤੇ ਅਸਲਾ ਐਕਟ ਦੇ ਕੇਸ ਦਰਜ ਹਨ, ਦੀ ਜਾਣ-ਪਛਾਣ ਫਿਰੋਜ਼ਪੁਰ ਜੇਲ੍ਹ ਵਿੱਚ ਹੋਈ ਸੀ। ਇਸ ਅਪ੍ਰੇਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਸੂਹ ਮਿਲੀ ਸੀ ਕਿ ਦੋਸ਼ੀ ਹਰਸ਼ਦੀਪ ਅਤੇ ਸ਼ੁਭਮ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਹੇ ਹਨ। ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਸੀਆਈਏ ਸਟਾਫ਼ ਦੀਆਂ ਪੁਲਿਸ ਟੀਮਾਂ ਨੇ ਥਾਣਾ ਘਰਿੰਡਾ ਦੇ ਖੇਤਰ ਵਿੱਚ ਜਾਲ ਵਿਛਾਇਆ ਅਤੇ ਦੋਵਾਂ ਮੁਲਜ਼ਮਾਂ ਨੂੰ ਉਸ ਸਮੇਂ ਕਾਬੂ ਕੀਤਾ ਜਦੋਂ ਉਹ ਆਪਣੀ ਫਾਰਚੂਨਰ ਕਾਰ ਵਿੱਚ ਜਾ ਰਹੇ ਸਨ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ .30 ਬੋਰ ਦੇ ਪਿਸਤੌਲ ਸਮੇਤ 9 ਜਿੰਦਾ ਕਾਰਤੂਸ ਬਰਾਮਦ ਕੀਤੇ। ਬਾਅਦ ਵਿੱਚ, ਪੁਲਿਸ ਟੀਮਾਂ ਨੇ ਦੋਸ਼ੀ ਹਰਸ਼ਦੀਪ ਦੁਆਰਾ ਦੱਸੇ ਗਏ ਸਥਾਨ ਤੋਂ ਦੋ 9 ਐਮਐਮ ਗਲੋਕ ਪਿਸਤੌਲ ਵੀ ਬਰਾਮਦ ਕੀਤੇ। ਉਨ੍ਹਾਂ ਕਿਹਾ ਕਿ ਇਸ ਰੈਕੇਟ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ। ਇਸ ਸਬੰਧੀ ਐਫਆਈਆਰ ਨੰ. 135 ਮਿਤੀ 10-6-2024 ਨੂੰ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਘਰਿੰਡਾ ਅੰਮ੍ਰਿਤਸਰ ਦਿਹਾਤੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਨੂੰ  ਝਟਕਾ ਦੇ ਗਈ ਦਿੱਲੀ ਦੀਆਂ ਚੋਣਾਂ, ਲਗਾਤਾਰ ਤੀਜੀ ਵਾਰ ਨਹੀਂ ਖੋਲ੍ਹ ਸਕੀ ਖਾਤਾ

ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਅਤੇ ਵਿਰੋਧੀ ਧਿਰ ਦੀ ਭੂਮਿਕਾ ਨਿਭਾ ਰਹੀ ਕਾਂਗਰਸ...

ਅਮਰੀਕਾ ਤੋਂ ਡਿਪੋਰਟ ਭਾਰਤੀਆਂ ‘ਤੇ ਕਮੇਟੀ ਦਾ ਗਠਨ, DGP ਨੇ ਬਣਾਈ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ

ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ‘ਤੇ ਪੰਜਾਬ ਪੁਲਿਸ ਨੇ ਵੱਡਾ ਐਕਸ਼ਨ ਲਿਆ ਹੈ। ਇਸ...

ਰਾਜੌਰੀ ਗਾਰਡਨ ਸੀਟ ਤੋਂ ਭਾਜਪਾ ਦੇ ਮਨਜਿੰਦਰ ਸਿੰਘ ਸਿਰਸਾ ਨੇ ਹਾਸਲ ਕੀਤੀ ਸ਼ਾਨਦਾਰ ਜਿੱਤ

 ਦਿੱਲੀ ਵਿਧਾਨ ਸਭਾ ਚੋਣਾਂ ਵਿਚ ਰਾਜੌਰੀ ਰਾਜੌਰੀ ਗਾਰਡਨ ਵਿਧਾਨ ਸਭਾ ਸੀਟ ‘ਤੇ ਗਿਣਤੀ ਪੂਰੀ...

‘ਆਪ’ ਦੇ CM ਆਤਿਸ਼ੀ ਜਿੱਤੇ, BJP ਆਗੂ ਸਿਰਸਾ ਨੇ ਜਿੱਤ ਲਈ ਕੀਤਾ ਧੰਨਵਾਦ

ਦਿੱਲੀ ਦੀਆਂ ਸਾਰੀਆਂ 70 ਸੀਟਾਂ ‘ਤੇ ਵੋਟਾਂ ਦੀ ਗਿਣਤੀ ਜਾਰੀ ਹੈ। ਦਿੱਲੀ ਵਿੱਚ ਆਮ...

27 ਸਾਲ ਬਾਅਦ ਬੀਜੇਪੀ ਨੇ ਦਿੱਤਾ ਆਪ ਨੂੰ ਝਟਕਾ, ਖਿੜਿਆ ਕਮਲ

ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਇਸ ਵਿਚ ਬੀਜੇਪੀ...

ਡੌਂਕਰਾਂ ਨੇ ਮਾਰੀ ਮਲਕੀਤ ਨੂੰ ਗੋ+ਲੀ,ਡੌਂਕੀ ਰਸਤੇ ‘ਤੇ ਹਰਿਆਣਾ ਦੇ ਨੌਜਵਾਨ ਦੀ ਮਿਲੀ ਲਾ+ਸ਼ 

ਹਰਿਆਣਾ ਦੇ ਕੈਥਲ ਦੇ ਨੌਜਵਾਨ ਮਲਕੀਤ ਨੇ ਆਪਣੇ ਅਮਰੀਕੀ ਸੁਪਨੇ ਨੂੰ ਪੂਰਾ ਕਰਨ ਲਈ...

ਬਿਜਲੀ ਮੁਲਾਜ਼ਮਾਂ ਲਈ ਡ੍ਰੈੱਸ ਕੋਡ ਲਾਗੂ, ਭੜਕੀਲੇ ਤੇ ਛੋਟੇ ਕੱਪੜਿਆਂ ‘ਤੇ ਪੂਰੀ ਰੋਕ, ਉਲੰਘਣਾ ‘ਤੇ ਹੋਵੇਗਾ ਐਕਸ਼ਨ

ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀ ਅਤੇ ਕਰਮਚਾਰੀ ਡਿਊਟੀ ਦੌਰਾਨ ਹੁਣ ਭੜਕੀਲੇ ਅਤੇ ਛੋਟੇ ਕੱਪੜੇ ਨਹੀਂ ਪਾ...

ਵਿਜੀਲੈਂਸ ਬਿਊਰੋ ਨੇ ਪੀਐਸਪੀਸੀਐਲ ਦੇ ਕਰਮਚਾਰੀ ਨੂੰ 2000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ

ਚੰਡੀਗੜ੍ਹ 7 ਫਰਵਰੀ, 2025 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ...

ਭੁੱਖੇ ਪਿਆਸੇ ਕੱਢਿਆ ਸੀ ਸਫ਼ਰ, ਉੱਚੀ ਬੋਲਣ ਤੇ ਮਾਰ ਦਿੰਦੇ ਸਨ ਗੋਲੀ, ਡਿਪੋਰਟ ਹੋਕੇ ਆਏ ਨੌਜਵਾਨ ਦੀ ਦਰਦਨਾਕ ਕਹਾਣੀ

5 ਫਰਵਰੀ ਨੂੰ ਅਮਰੀਕਾ ਤੋਂ ਡਿਪੋਰਟ ਕੀਤੇ ਗਏ 104 ਭਾਰਤੀਆਂ ਨੇ ਉੱਥੇ ਤਸ਼ੱਦਦ ਝੱਲਿਆ।...