August 10, 2026, 8:34 am
----------- Advertisement -----------
HomeNewsLatest Newsਪੰਜਾਬ ਪੁਲਿਸ ਨੇ ਇੱਕ ਹਫ਼ਤੇ 'ਚ 11.73 ਕਿਲੋ ਹੈਰੋਇਨ, 20 ਕਿਲੋ ਅਫੀਮ,...

ਪੰਜਾਬ ਪੁਲਿਸ ਨੇ ਇੱਕ ਹਫ਼ਤੇ ‘ਚ 11.73 ਕਿਲੋ ਹੈਰੋਇਨ, 20 ਕਿਲੋ ਅਫੀਮ, 9 ਕਿਲੋ ਗਾਂਜਾ, ਡਰੱਗ ਮਨੀ ਸਮੇਤ 327 ਨਸ਼ਾ ਤਸਕਰ/ਸਪਲਾਇਰ ਕੀਤੇ ਕਾਬੂ

Published on

----------- Advertisement -----------

ਚੰਡੀਗੜ੍ਹ, 23 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਜੰਗ ਦੌਰਾਨ, ਪੰਜਾਬ ਪੁਲਿਸ ਨੇ ਪਿਛਲੇ ਇੱਕ ਹਫ਼ਤੇ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐੱਨ.ਡੀ.ਪੀ.ਐੱਸ.) ਐਕਟ ਤਹਿਤ 31 ਵਪਾਰਕ ਮਾਮਲਿਆਂ ਸਮੇਤ 230 ਐੱਫ.ਆਈ.ਆਰ. ਦਰਜ ਕਰਕੇ 327 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਪਿਛਲੇ ਹਫ਼ਤੇ ਵਿੱਚ 43 ਭਗੌੜਿਆਂ ਅਤੇ ਐਨਡੀਪੀਐਸ ਕੇਸਾਂ ਵਿੱਚ ਲੋੜੀਂਦੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਅੱਜ ਦੱਸਿਆ ਕਿ ਸੂਬੇ ਭਰ ਦੇ ਸੰਵੇਦਨਸ਼ੀਲ ਰਸਤਿਆਂ ‘ਤੇ ਨਾਕੇ ਲਗਾਉਣ ਦੇ ਨਾਲ-ਨਾਲ ਨਸ਼ਾ ਪ੍ਰਭਾਵਿਤ ਇਲਾਕਿਆਂ ‘ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ ਪੁਲਿਸ ਨੇ ਇੱਕ ਹਫ਼ਤੇ ਵਿੱਚ 11.73 ਕਿਲੋ ਹੈਰੋਇਨ, 20 ਕਿਲੋ ਅਫੀਮ, 9 ਕਿਲੋ ਗਾਂਜਾ, 5.76 ਕੁਇੰਟਲ ਭੁੱਕੀ, ਫਾਰਮਾ ਓਪੀਓਡਜ਼ ਦੀਆਂ 28 ਹਜ਼ਾਰ ਗੋਲੀਆਂ/ਕੈਪਸੂਲ/ਟੀਕੇ/ ਸ਼ੀਸ਼ੀਆਂ ਤੋਂ ਇਲਾਵਾ 20.07 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਨਸ਼ਿਆਂ ਦੀ ਤਸਕਰੀ ਦੇ ਨਵੇਂ ਰੁਝਾਨਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ‘ਤੇ ਨਕੇਲ ਕਸਣ ਤੋਂ ਬਾਅਦ ਹੁਣ ਨਸ਼ਾ ਤਸਕਰ/ਸਪਲਾਇਰ ਬਹੁਤ ਘੱਟ ਮਾਤਰਾ ‘ਚ ਭਾਵ ਮਿਲੀਗ੍ਰਾਮ ਅਤੇ ਗ੍ਰਾਮ ‘ਚ ਨਸ਼ਾ ਵੇਚ ਕੇ ਗ੍ਰਿਫਤਾਰੀਆਂ ਤੋਂ ਬਚਣ ਲਈ ਨਵੇਂ ਤਰੀਕੇ ਅਪਣਾ ਰਹੇ ਹਨ। ਉਹਨਾਂ ਅੱਗੇ ਕਿਹਾ ਤਾਜ਼ਾ ਰੁਝਾਨ ਸਾਹਮਣੇ ਆਇਆ ਹੈ ਜਿਸ ਵਿੱਚ ਨਸ਼ਾ ਤਸਕਰ ਪਿਆਜ਼ ਨਾਲ ਭਰੇ ਟਰੱਕਾਂ ਵਿੱਚ ਛੁਪਾ ਕੇ ਨਸ਼ਿਆਂ ਦੀ ਤਸਕਰੀ ਕਰ ਰਹੇ ਹਨ। ਆਈਜੀਪੀ ਨੇ ਕਿਹਾ ਕਿ ਅਬੋਹਰ ਅਤੇ ਫਿਰੋਜ਼ਪੁਰ ਖੇਤਰ ਤੋਂ ਨਸ਼ਿਆਂ ਦੀ ਸਪਲਾਈ ਵੱਧ ਰਹੀ ਹੈ ਅਤੇ ਡਰੱਗ ਸਪਲਾਇਰ ਹੁਣ ਚੈਕਿੰਗ ਤੋਂ ਬਚਣ ਲਈ ਨਸ਼ਿਆਂ ਦੀ ਤਸਕਰੀ ਕਰਨ ਲਈ ਜਨਤਕ ਆਵਾਜਾਈ ਨੂੰ ਤਰਜੀਹ ਦੇ ਰਹੇ ਹਨ। ਉਹਨਾਂ ਅੱਗੇ ਕਿਹਾ ਕਿ ਨਸ਼ੀਲੀਆਂ ਗੋਲੀਆਂ ਮੁੱਖ ਤੌਰ ‘ਤੇ ਯੂਪੀ-ਦਿੱਲੀ ਦੇ ਸਹਾਰਨਪੁਰ, ਗਾਜ਼ੀਆਬਾਦ, ਬਹਾਦੁਰਗੜ੍ਹ ਖੇਤਰਾਂ ਤੋਂ ਹਰਿਆਣਾ ਜ਼ਰੀਏ ਜਦਕਿ ਅਫੀਮ ਅਤੇ ਭੁੱਕੀ ਮੱਧ ਪ੍ਰਦੇਸ਼-ਰਾਜਸਥਾਨ ਖੇਤਰ ਤੋਂ ਆ ਰਹੀ ਹੈ। ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ/ਸਪਲਾਇਰਾਂ ‘ਤੇ ਸ਼ਿਕੰਜਾ ਕੱਸਣ ਦੇ ਨਾਲ-ਨਾਲ ਸਮਾਜ ਵਿਰੋਧੀ ਅਨਸਰਾਂ ਅਤੇ ਗੈਂਗਸਟਰਾਂ ਵਿਰੁੱਧ ਵੀ ਜੰਗ ਵਿੱਢੀ ਗਈ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਸੰਭਾਲਣ ਉਪਰੰਤ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਸਫਲਤਾਪੂਰਵਕ 67 ਅਪਰਾਧਿਕ ਮਾਡਿਊਲਾਂ ਦਾ ਪਰਦਾਫਾਸ਼ ਕਰਕੇ 301 ਗੈਂਗਸਟਰਾਂ ਨੂੰ ਗ੍ਰਿਫਤਾਰ ਕਰਨ ਤੋਂ ਇਲਾਵਾ ਮੁਕਾਬਲੇ ਵਿੱਚ ਦੋ ਖਤਰਨਾਕ ਗੈਂਗਸਟਰਾਂ ਨੂੰ ਮਾਰ ਮੁਕਾਇਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 640 ਹਥਿਆਰਾਂ ਸਮੇਤ 174 ਮੈਗਜ਼ੀਨਾਂ ਅਤੇ 3364 ਕਾਰਤੂਸ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ 7 ਹੱਥ ਗੋਲੇ ਅਤੇ ਪੰਜ ਆਈਈਡੀਜ਼ ਵੀ ਬਰਾਮਦ ਕੀਤੇ ਹਨ। ਜ਼ਿਕਰਯੋਗ ਹੈ ਕਿ ਡੀਜੀਪੀ ਵੱਲੋਂ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਾਰੇ ਨਾਮੀ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਵਿੱਚ ਨਸ਼ਾ ਤਸਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸ਼ਨਾਖਤ ਕਰਕੇ ਨਸ਼ਾ ਤਸਕਰਾਂ ‘ਤੇ ਨਕੇਲ ਕੱਸਣ ਅਤੇ ਨਸ਼ਾ ਵੇਚਣ/ਤਸਕਰੀ ਕਰਨ ਵਾਲੇ ਸਾਰੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰਨ ਦੇ ਸਖ਼ਤ ਹੁਕਮ ਦਿੱਤੇ ਗਏ ਹਨ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਤੋਂ ਨਜਾਇਜ਼ ਰਾਸ਼ੀ ਬਰਾਮਦ ਕੀਤੀ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...