October 8, 2026, 12:27 pm
----------- Advertisement -----------
HomeNewsBreaking Newsਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਬੀਐਸਐਫ ਨਾਲ ਸਾਂਝੇ ਅਪਰੇਸਨ 'ਚ ਹੈਰੋਇਨ...

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਬੀਐਸਐਫ ਨਾਲ ਸਾਂਝੇ ਅਪਰੇਸਨ ‘ਚ ਹੈਰੋਇਨ ਨਾਲ ਇੱਕ ਫੌਜੀ ਜਵਾਨ ਤੇ ਉਸਦੇ ਸਾਥੀ ਨੂੰ ਕੀਤਾ ਗ੍ਰਿਫਤਾਰ

Published on

----------- Advertisement -----------
  • ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
  • ਗਿ੍ਰਫਤਾਰ ਕੀਤੇ ਨਸਾ ਤਸਕਰ ਭਾਰਤ-ਪਾਕਿ ਸਰਹੱਦ ਰਾਹੀਂ ਤਸਕਰੀ ਰਾਹੀਂ ਲਿਆਂਦੀ ਨਸ਼ਿਆਂ ਦੀ ਖੇਪ ਹਾਸਲ ਕਰਨ ਉਪਰੰਤ ਭੱਜਣ ਦੀ ਕਰ ਰਹੇ ਸਨ ਕੋਸ਼ਿਸ਼ : ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ/ਫਾਜ਼ਿਲਕਾ, 7 ਜਨਵਰੀ 2023 – ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸਾ-ਨਿਰਦੇਸਾਂ ‘ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜੰਗ ਤਹਿਤ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨਾਲ ਅੰਜਾਮ ਦਿਤੇ ਸਾਂਝੇ ਆਪਰੇਸ਼ਨ ਵਿੱਚ ਇੱਕ ਫੌਜੀ ਨੂੰ ਉਸਦੇ ਸਾਥੀ ਸਣੇ , ਹੈਰੋਇਨ ਦੇ 29 ਪੈਕਟ, ਜਿਨਾਂ ਦਾ ਵਜ਼ਨ 31.02 ਕਿਲੋ ਬਣਦਾ ਹੈ, ਸਮੇਤ ਗਿਰਫ਼ਤਾਰ ਕੀਤਾ।
ਇਹ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸਨੀਵਾਰ ਨੂੰ ਇੱਥੇ ਦੱਸਿਆ ਕਿ ਪਠਾਨਕੋਟ ਵਿੱਚ ਸਿਪਾਹੀ ਵਜੋਂ ਤਾਇਨਾਤ 26 ਸਾਲਾ ਫੌਜੀ ਜਵਾਨ ਨੂੰ ਉਸਦੇ ਸਾਥੀ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਮਹਾਲਮ ਜ਼ਿਲਾ ਫਾਜ਼ਿਲਕਾ , ਸਮੇਤ ਗਿ੍ਰਫਤਾਰ ਕੀਤਾ ਗਿਆ ਹੈ। ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਨੇ ਉਕਤ ਦੋਸ਼ੀਆਂ ਕੋਲੋਂ 1 ਹੁੰਡਈ ਵਰਨਾ ਕਾਰ (ਯੂਪੀ 80 ਸੀਡੀ 0023) ਅਤੇ ਦੋ ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ।

ਡੀਜੀਪੀ ਨੇ ਕਿਹਾ ਕਿ ਕੇਂਦਰੀ ਏਜੰਸੀਆਂ ਅਤੇ ਬੀਐਸਐਫ ਦੇ ਨਾਲ ਇੱਕ ਇਕ ਪੂਰਨ ਤਾਲਮੇਲ ਵਾਲੀ ਕਾਰਵਾਈ ਤਹਿਤ ਐਸਐਸਪੀ ਭੁਪਿੰਦਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਫਾਜ਼ਿਲਕਾ ਪੁਲਿਸ ਨੇ ਸਦਰ ਫਾਜ਼ਿਲਕਾ ਦੇ ਖੇਤਰ ਵਿੱਚ ਘੇਰਾਬੰਦੀ ਕੀਤੀ ਅਤੇ ਤਲਾਸੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ ਇਕ “ਵਰਨਾ ਕਾਰ ਦੀ ਚੈਕਿੰਗ ਕਰਨ ‘ਤੇ, ਇੱਕ ਸਵਾਰ ਨੇ ਆਈਡੀ ਕਾਰਡ ਦਿਖਾਉਂਦੇ ਹੋਏ ਖ਼ੁਦ ਨੂੰ ਭਾਰਤੀ ਫੌਜ ਦਾ ਜਵਾਨ ਦੱਸਿਆ ਅਤੇ ਜਦੋਂ ਪੁਲਿਸ ਨੇ ਵਾਹਨ ਦੀ ਜਾਂਚ ਕਰਨ ਲਈ ਜੋਰ ਪਾਇਆ ਤਾਂ ਉਹ ਕਾਰ ਭਜਾਕੇ ਲਿਜਾਣ ਵਿੱਚ ਕਾਮਯਾਬ ਹੋ ਗਏ। ਉਨਾਂ ਕਿਹਾ ਕਿ ਪੁਲਿਸ ਟੀਮਾਂ ਨੇ ਤੁਰੰਤ ਸਾਰੇ ਨਾਕਿਆਂ ਨੂੰ ਮਜਬੂਤ ਕੀਤਾ ਅਤੇ ਗਾਗਨਕੇ-ਸਮਸਾਬਾਦ ਰੋਡ ਨਕਾਬੰਦੀ ਕਰਕੇ ਦੋਸ਼ੀਆ ਨੂੰ ਕਾਬੂ ਕਰਨ ‘ਚ ਕਾਮਯਾਬੀ ਹਾਸਿਲ ਕੀਤੀ।

ਉਨਾਂ ਦੱਸਿਆ ਕਿ ਪੁਲੀਸ ਟੀਮਾਂ ਨੇ ਗੱਡੀ ਦੀ ਚੈਕਿੰਗ ਕਰਨ ’ਤੇ ਕਾਰ ਵਿੱਚੋਂ 29 ਪੈਕਟ ਹੈਰੋਇਨ ਬਰਾਮਦ ਕੀਤੀ ਹੈ।

ਡੀਜੀਪੀ ਨੇ ਦੁਹਰਾਇਆ ਕਿ ਪੰਜਾਬ ਪੁਲਿਸ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜੋਂ ਪੁੱਟਣ ਲਈ ਵਚਨਬੱਧ ਹੈ।

ਡੀਆਈਜੀ ਫਿਰੋਜਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦੋਵੇਂ ਦੋਸੀ ਪਾਈਪ ਦੀ ਮਦਦ ਨਾਲ ਸਰਹੱਦੀ ਕੰਡਿਆਲੀ ਤਾਰ ਤੋੰ ਪਾਰ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ ਭੇਜੀ ਗਈ ਨਸ਼ਿਆਂ ਦੀ ਖੇਪ ਬਰਾਮਦ ਕਰਕੇ ਸਰਹੱਦੀ ਜ਼ਿਲੇ ਤੋਂ ਫਰਾਰ ਹੋਣ ਦੀ ਕੋਸ਼ਿਸ਼ ਵਿਚ ਸਨ। ਉਨਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ।

ਜ਼ਿਕਰਯੋਗ ਹੈ ਕਿ ਇਸ ਸਬੰਧੀ ਐਫ.ਆਈ.ਆਰ ਨੰ. 7 ਮਿਤੀ 07.01.2023 ਨੂੰ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21-ਸੀ, 23 ਅਤੇ 29 ਅਧੀਨ ਥਾਣਾ ਸਦਰ ਫਾਜ਼ਿਲਕਾ ਵਿਖੇ ਕੇਸ ਦਰਜ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...