November 15, 2026, 5:11 am
----------- Advertisement -----------
HomeNewsBreaking Newsਪੰਜਾਬ ਪੁਲਿਸ ਨੇ 5 ਕਿਲੋ ਹੈਰੋਇਨ ਸਮੇਤ ਡਰੱਗ ਸਮੱਗਲਰ ਕੀਤਾ ਗ੍ਰਿਫਤਾਰ, ਪਾਕਿਸਤਾਨ...

ਪੰਜਾਬ ਪੁਲਿਸ ਨੇ 5 ਕਿਲੋ ਹੈਰੋਇਨ ਸਮੇਤ ਡਰੱਗ ਸਮੱਗਲਰ ਕੀਤਾ ਗ੍ਰਿਫਤਾਰ, ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਉਂਦਾ ਸੀ ਖੇਪ

Published on

----------- Advertisement -----------

ਅੰਮ੍ਰਿਤਸਰ, 2 ਜੁਲਾਈ 2024 (ਬਲਜੀਤ ਮਰਵਾਹਾ) – ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਕ੍ਰਾਸ ਬਾਰਡਰ ਤਸਕਰ ਲਖਵਿੰਦਰ ਸਿੰਘ ਉਰਫ ਲੱਖਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਫਿਲਹਾਲ ਪੁਲਿਸ ਨੇ ਨਵੇਂ ਕਾਨੂੰਨ ਅਤੇ ਨਿਯਮਾਂ ਤਹਿਤ ਕਾਰਵਾਈ ਕਰਦੇ ਹੋਏ ਦੋਸ਼ੀਆਂ ਦੀ ਵੀਡੀਓਗ੍ਰਾਫੀ ਕਰ ਲਈ ਹੈ ਅਤੇ ਨਵੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ।

ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਜਾਰੀ ਸੂਚਨਾ ਅਨੁਸਾਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ਦੇ ਧੰਦੇ ਵਿੱਚ ਸ਼ਾਮਲ ਲਖਵਿੰਦਰ ਉਰਫ਼ ਲੱਖਾ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਪਾਕਿਸਤਾਨ ਸਥਿਤ ਇੱਕ ਨਸ਼ਾ ਤਸਕਰ ਦੇ ਸੰਪਰਕ ਵਿੱਚ ਸੀ ਅਤੇ ਉਸ ਤੋਂ ਲਗਾਤਾਰ ਹੈਰੋਇਨ ਦੀ ਖੇਪ ਮੰਗਵਾ ਰਿਹਾ ਸੀ।

ਅੰਮ੍ਰਿਤਸਰ ਪੁਲਸ ਨੇ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ ਗ੍ਰਿਫਤਾਰ ਕਰ ਕੇ ਤਰਨਤਾਰਨ ਦੇ ਖੇਮਕਰਨ ਤੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਦੀ ਕੀਮਤ 35 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪਾਕਿਸਤਾਨ ਤੋਂ ਨਸ਼ੀਲੇ ਪਦਾਰਥ ਲਿਆਉਣ ਲਈ ਡਰੋਨ ਦੀ ਵਰਤੋਂ ਕੀਤੀ ਜਾਂਦੀ ਸੀ। ਫਿਲਹਾਲ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਸ ਦੇ ਪਿਛੜੇ ਅਤੇ ਅੱਗੇ ਸਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...