September 6, 2026, 4:41 am
----------- Advertisement -----------
HomeNewsBreaking Newsਪੰਜਾਬ ਪੁਲਿਸ ਨੇ ਪੰਜ ਕਿਲੋ ਅਫੀਮ ਸਣੇ ਨਸ਼ਾ ਤ.ਸਕਰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਪੰਜ ਕਿਲੋ ਅਫੀਮ ਸਣੇ ਨਸ਼ਾ ਤ.ਸਕਰ ਕੀਤਾ ਕਾਬੂ

Published on

----------- Advertisement -----------

ਸਮਾਜ ਵਿਰੋਧੀ ਅਨਸਰਾਂ ਖਿਲਾਫ ਪੰਜਾਬ ਪੁਲਿਸ ਵੱਲੋਂ ਵਿੱਢੀ ਗਈ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਥਾਣਾ ਮੌੜ ਦੀ ਪੁਲਿਸ ਪਾਰਟੀ ਵੱਲੋਂ ਇੱਕ ਵਿਅਕਤੀ ਨੂੰ ਪੰਜ ਕਿਲੋ ਅਫੀਮ ਸਣੇ ਗ੍ਰਿਫਤਾਰ ਕੀਤਾ ਗਿਆ।

 ਜਾਣਕਾਰੀ ਦਿੰਦੇ ਹੋਏ ਡੀਐਸਪੀ ਮੌੜ ਰਾਹੁਲ ਭਾਰਤਬਾਜ਼ ਨੇ ਦੱਸਿਆ ਕਿ ਥਾਣਾ ਮੌੜ ਦੀ ਪੁਲਿਸ ਪਾਰਟੀ ਨੂੰ ਉਸ ਸਮੇ ਸਫਲਤਾ ਮਿਲੀ ਜਦੋ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿੱਚ ਪੁਲਿਸ ਪਾਰਟੀ ਵੱਲੋਂ ਸੰਦੋਹਾ ਤੋਂ ਧਿੰਗੜ ਲਿੰਕ ਰੋਡ ਸਪੈਸ਼ਲ ਨਾਕਾਬੰਦੀ ਕੀਤੀ ਹੋਈ ਸੀ। ਪਿੰਡ ਧਿੰਗੜ ਵਾਲੇ ਪਾਸਿਓ ਇੱਕ ਸ਼ੱਕੀ ਵਿਅਕਤੀ ਮੋਢੇ ਤੇ ਪਿੱਠੂ ਬੈਗ ਪਾਈ ਪੈਦਲ ਆ ਰਿਹਾ ਸੀ।ਜਿਸ ਦੀ ਤਲਾਸ਼ੀ ਕਰਨ ਤੇ ਉਸਦੇ ਮੋਢਿਆ ਵਿੱਚ ਪਾਏ ਪਿੱਠੂ ਬੈਗ ਵਿੱਚੋਂ 5 ਕਿਲੋ ਅਫੀਮ ਬਰਾਮਦ ਹੋਈ।

ਦੱਸ ਦਈਏ ਕਿ ਦੋਸ਼ੀ ਦੀ ਪਛਾਣ ਸੂਰਜ ਸਿੰਘ ਪੁੱਤਰ ਆਲਾ ਸਿੰਘ ਵਾਸੀ ਮੌੜ ਖੁਰਦ ਵੱਜੋਂ ਹੋਈ। ਜਿਸਦੇ ਖਿਲ਼ਾਫ ਐਨ.ਡੀ.ਪੀ.ਐਸ ਐਕਟ ਥਾਣਾ ਮੌੜ ਕੇਸ ਰਜਿਸਟਰ ਕੀਤਾ। ਦੌਰਾਨੇ ਤਫਤੀਸ਼ ਦੋਸ਼ੀ ਸੂਰਜ ਸਿੰਘ ਨੇ ਮੰਨਿਆ ਹੈ ਕਿ ਉਹ ਇਹ ਅਫੀਮ ਰਾਜਸਥਾਨ ਸੂਬੇ ਦੇ ਭੀਲਵਾੜਾ ਤੋਂ ਵੱਖ-ਵੱਖ

ਆਵਾਜਾਈ ਦੇ ਸਾਧਨਾਂ ਰਾਂਹੀ ਲੈ ਕੇ ਆਇਆ ਸੀ ਅਤੇ ਜਿਸ ਨੂੰ ਪੁਲਿਸ ਦੀ ਨਿਗਾਹ ਤੋਂ ਬਚਦੇ ਹੋਏ ਵੱਖ-ਵੱਖ ਲਿੰਕ ਰੋਡ ਦੀ ਵਰਤੋਂ ਕਰਦਾ ਹੋਏ ਆਉਦੇ ਹੋਏ ਨੂੰ ਅੱਜ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਹੈ।

ਮੁਕੱਦਮਾ ਦੀ ਤਫਤੀਸ਼ ਜਾਰੀ ਹੈ।ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਤੋਂ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...