July 3, 2026, 7:07 am
----------- Advertisement -----------
HomeNewsLatest Newsਪੰਜਾਬ ਪੁਲਿਸ ਨੇ ਗੰਨ ਹਾਊਸ ਚੋਰੀ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਕੀਤਾ...

ਪੰਜਾਬ ਪੁਲਿਸ ਨੇ ਗੰਨ ਹਾਊਸ ਚੋਰੀ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ; ਚੋਰੀ ਦੇ 12 ਹ+ਥਿਆਰ ਬਰਾਮਦ

Published on

----------- Advertisement -----------

ਚੰਡੀਗੜ੍ਹ/ਅੰਮ੍ਰਿਤਸਰ, 6 ਮਾਰਚ (ਬਲਜੀਤ ਮਰਵਾਹਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਗੰਨ ਹਾਊਸ ਚੋਰੀ ਮਾਮਲੇ ਦੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਮਲੇ ਦੀ ਗੁੱਥੀ ਨੂੰ ਸੁਲਝਾ ਦਿੱਤਾ ਹੈ। ਪੁਲਿਸ ਵੱਲੋਂ ਉਨ੍ਹਾਂ ਦੇ ਕਬਜ਼ੇ ‘ਚੋਂ 12 ਹਥਿਆਰਾਂ ਸਮੇਤ 21 ਕਾਰਤੂਸ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਜੀਤ ਸਿੰਘ ਉਰਫ਼ ਗੋਲੂ (19) ਵਾਸੀ ਉੱਤਰ ਪ੍ਰਦੇਸ਼ ਜ਼ਿਲ੍ਹਾ ਉਨਾਓ, ਜੋ ਇਸ ਵੇਲੇ ਅੰਮ੍ਰਿਤਸਰ ਦੇ ਕੋਟ ਹਰਨਾਮ ਦਾਸ ਵਿਖੇ ਰਹਿ ਰਿਹਾ ਸੀ ਅਤੇ ਮਨਦੀਪ ਕੁਮਾਰ ਉਰਫ਼ ਵਾੜਾ (20) ਵਾਸੀ ਪਿੰਡ ਖਾਪਰਖੇੜੀ, ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ 9 ਡਬਲ ਬੈਰਲ ਗੰਨਸ, ਤਿੰਨ ਪੰਪ ਐਕਸ਼ਨ (ਐਸਬੀਬੀਐਲ) ਗੰਨਸ ਅਤੇ ਇਕ ਕਿਰਚ (ਤੇਜ ਹਥਿਆਰ) ਸ਼ਾਮਲ ਹੈ। ਜਾਣਕਾਰੀ ਅਨੁਸਾਰ 21 ਅਤੇ 22 ਫਰਵਰੀ ਦੀ ਦਰਮਿਆਨੀ ਰਾਤ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਮ੍ਰਿਤਸਰ ਸਥਿਤ ਰਾਇਲ ਗੰਨ ਹਾਊਸ ਤੋਂ ਹਥਿਆਰਾਂ ਸਮੇਤ ਗੋਲਾ-ਸਿੱਕਾ ਅਤੇ ਕੁਝ ਨਕਦੀ ਚੋਰੀ ਕੀਤੀ ਗਈ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਦੇ ਸੀਆਈਏ ਸਟਾਫ਼ – 1 ਅਤੇ 2 ਦੀਆਂ ਘੱਟੋ-ਘੱਟ 10 ਟੀਮਾਂ ਬਣਾਈਆਂ ਗਈਆਂ ਸਨ, ਜਿਨ੍ਹਾਂ ਨੇ ਤਕਨੀਕੀ ਅਤੇ ਵਿਗਿਆਨਕ ਢੰਗ ਨਾਲ ਜਾਂਚ ਕੀਤੀ ਅਤੇ ਪੰਜ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ 1000 ਤੋਂ ਕਿਲੋਮੀਟਰ ਵੱਧ ਪਿੱਛਾ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਡੀਸੀਪੀ ਸਿਟੀ ਡਾ. ਪ੍ਰਗਿਆ ਜੈਨ ਅਤੇ ਡੀਸੀਪੀ ਡਿਟੈਕਟਿਵ ਹਰਪ੍ਰੀਤ ਸਿੰਘ ਮੰਡੇਰ ਦੀ ਅਗਵਾਈ ਵਿੱਚ ਏਡੀਸੀਪੀ ਸਿਟੀ-2 ਪ੍ਰਭਜੋਤ ਸਿੰਘ ਵਿਰਕ ਅਤੇ ਏਡੀਸੀਪੀ ਡਿਟੈਕਟਿਵ ਨਵਜੋਤ ਸਿੰਘ ਅਧੀਨ ਪੁਲਿਸ ਟੀਮਾਂ ਨੇ ਇਸ ਗੁੰਝਲਦਾਰ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਦੋਸ਼ੀ ਵਿਅਕਤੀਆਂ ਦਾ ਪਿੱਛਾ ਕੀਤਾ, ਜੋ ਗ੍ਰਿਫ਼ਤਾਰੀ ਦੇ ਡਰ ਤੋਂ ਵਾਰਦਾਤ ਵਾਲੇ ਦਿਨ ਪੰਜਾਬ ਤੋਂ ਭੱਜ ਗਏ ਅਤੇ ਅੰਮ੍ਰਿਤਸਰ ਵਾਪਸ ਜਾਣ ਤੋਂ ਪਹਿਲਾਂ ਚੰਡੀਗੜ੍ਹ, ਪਾਣੀਪਤ, ਦਿੱਲੀ, ਆਗਰਾ, ਅਯੁੱਧਿਆ ਅਤੇ ਹਰਿਆਣਾ/ਯੂ.ਪੀ. ਗਏ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮਾਂ ਨੇ ਸਬਜੀ ਮੰਡੀ ਵੱਲਾ, ਰੇਲਵੇ ਟਰੈਕ ਨੇੜੇ ਟੋਆ ਪੁੱਟ ਕੇ ਹਥਿਆਰ ਤੇ ਗੋਲਾ ਸਿੱਕਾ ਸੁਰੱਖਿਅਤ ਢੰਗ ਨਾਲ ਛੁਪਾ ਦਿੱਤਾ ਸੀ। ਸੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਅਜੀਤ ਕੁਮਾਰ ਉਰਫ ਗੋਲੂ ਨੇ ਅਕਤੂਬਰ 2023 ਵਿੱਚ ਆਪਣੇ ਸਾਥੀਆਂ ਨਾਲ ਮਿਲ ਕੇ ਥਾਣਾ ਬੀ ਡਵੀਜ਼ਨ ਅੰਮ੍ਰਿਤਸਰ ਦੇ ਖੇਤਰ ਵਿੱਚੋਂ 4.2 ਕਿਲੋ ਸੋਨਾ ਚੋਰੀ ਕੀਤਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਐਫਆਈਆਰ ਨੰਬਰ 25 ਮਿਤੀ 22-2-2024 ਨੂੰ ਥਾਣਾ ਸਿਵਲ ਲਾਈਨ, ਅੰਮ੍ਰਿਤਸਰ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 457 ਅਤੇ 380 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

 ਵਿਦੇਸ਼ ਜਾ ਕੇ ਪੜਾਈ ਕਰਨ ਦੇ ਚਾਹਵਾਨਾਂ ਲਈ ਅਹਿਮ ਖਬਰ ਹੈ। ਆਸਟ੍ਰੇਲੀਆ ਸਰਕਾਰ ਨੇ...

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਨੇ ਕਤਰ ਦੇ ਸ਼ਾਹੀ ਪਰਿਵਾਰ ਵੱਲੋਂ ਤੋਹਫ਼ੇ ਵਿੱਚ ਮਿਲੇ ਬੋਇੰਗ...

ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਵੀਰਵਾਰ 2 ਜੁਲਾਈ ਨੂੰ ਸਵੇਰੇ 4 ਵਜੇ ਜੰਮੂ...

ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

 ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਵਿੱਚ ਹੁਣ ਵਿਸ਼ੇਸ਼ ਜਾਂਚ ਟੀਮ (SIT) ਨੇ ਤੇਜ਼ੀ...

ਬੋਰਵੈੱਲ ਹਾਦਸੇ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਮਾਸੂਮ ਦੀ ਮੌਤ ਮਗਰੋਂ ਖੇਤ ਦੇ ਮਾਲਕ ਸਣੇ 2 ਠੇਕੇਦਾਰਾਂ ਖਿਲਾਫ਼ ਦਰਜ ਕੀਤੀ FIR

ਅੰਬਾਲਾ ਬੋਰਵੈੱਲ ਹਾਦਸੇ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ‘ਚ ਪੁਲਿਸ...

ਖੰਨਾ ਦੇ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ, ਦੋਵਾਂ ਦੇ ਸਿਰ ‘ਚ ਲੱਗੀ ਗੋਲੀ

ਲੁਧਿਆਣਾ ਦੇ ਖੰਨਾ ਵਿਖੇ ਬੁੱਧਵਾਰ ਸ਼ਾਮ ਨੂੰ ਇੱਕ ਨਾਮੀ ਹੋਟਲ ਦੇ ਕਮਰੇ ਵਿੱਚੋਂ ਇੱਕ...

ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਮਰੀਕੀ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਬਹਾਲ ਕਰਨ ਦੇ...

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...