August 17, 2026, 6:17 pm
----------- Advertisement -----------
HomeNewsLatest Newsਪੰਜਾਬ ਪੁਲਿਸ ਨੇ ਨਾਭਾ ਜੇਲ੍ਹ ਬ੍ਰੇਕ ਦੇ ਮਾਸਟਰਮਾਈਂਡ ਰਮਨਜੀਤ ਰੋਮੀ ਨੂੰ ਹਾਂਗਕਾਂਗ...

ਪੰਜਾਬ ਪੁਲਿਸ ਨੇ ਨਾਭਾ ਜੇਲ੍ਹ ਬ੍ਰੇਕ ਦੇ ਮਾਸਟਰਮਾਈਂਡ ਰਮਨਜੀਤ ਰੋਮੀ ਨੂੰ ਹਾਂਗਕਾਂਗ ਤੋਂ ਹਵਾਲਗੀ ਉਪਰੰਤ ਵਾਪਸ ਭਾਰਤ ਲਿਆਂਦਾ

Published on

----------- Advertisement -----------

ਚੰਡੀਗੜ੍ਹ, 22 ਅਗਸਤ (ਬਲਜੀਤ ਮਰਵਾਹਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਆਂ ਯਕੀਨੀ ਬਣਾਉਣ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਪੰਜਾਬ ਪੁਲਿਸ ਨੇ 2016 ਦੇ ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮਾਸਟਰਮਾਈਂਡ ਰਮਨਜੀਤ ਸਿੰਘ ਉਰਫ਼ ਰੋਮੀ ਦੀ ਹਾਂਗਕਾਂਗ ਤੋਂ ਸੁਰੱਖਿਅਤ ਹਵਾਲਗੀ ਪ੍ਰਾਪਤ ਕਰ ਲਈ ਹੈ ਅਤੇ ਉਸ ਨੂੰ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਟੀਮ ਵੱਲੋਂ ਅੱਜ ਭਾਰਤ ਵਾਪਸ ਲਿਆਂਦਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਆਪਣੇ ਐਕਸ ਪਲੇਟਫਾਰਮ (ਪਹਿਲਾਂ ਟਵਿੱਟਰ) ਉੱਤੇ ਪੋਸਟ ਰਾਹੀਂ ਦੱਸਿਆ, “ਪੰਜਾਬ ਪੁਲਿਸ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ, ਨਿਆਂ ਨੂੰ ਯਕੀਨੀ ਬਣਾਉਣ ਲਈ ਅੱਜ ਮੁੱਖ ਸਾਜ਼ਿਸ਼ਕਰਤਾ ਰੋਮੀ ਨੂੰ ਵਾਪਸ ਭਾਰਤ ਲਿਆਂਦਾ ਜਾ ਰਿਹਾ ਹੈ। ਉਹ #ISI ਅਤੇ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਹੋਰ ਫਰਾਰ ਕੈਦੀਆਂ ਸਮੇਤ ਹਰਮਿੰਦਰ ਸਿੰਘ ਮਿੰਟੂ ਅਤੇ ਕਸ਼ਮੀਰ ਸਿੰਘ ਗਲਵੱਡੀ ਦੇ ਸੰਪਰਕ ਵਿੱਚ ਸੀ।”
ਡੀਜੀਪੀ ਨੇ ਟਵੀਟ ਵਿੱਚ ਅੱਗੇ ਲਿਖਿਆ, “ਅਸੀਂ ਇਸ ਅੰਤਰਰਾਸ਼ਟਰੀ ਸਹਿਯੋਗ ਲਈ ਹਾਂਗਕਾਂਗ ਦੇ ਅਧਿਕਾਰੀਆਂ, ਸੀਬੀਆਈ, ਗ੍ਰਹਿ ਮੰਤਰਾਲੇ, ਵਿਦੇਸ਼ ਮੰਤਰਾਲੇ ਅਤੇ ਹੋਰ ਸਾਰੀਆਂ ਕੇਂਦਰੀ ਏਜੰਸੀਆਂ ਦਾ ਧੰਨਵਾਦ ਕਰਦੇ ਹਾਂ।”

ਜ਼ਿਕਰਯੋਗ ਹੈ ਕਿ ਭਗੌੜੇ ਰਮਨਜੀਤ ਸਿੰਘ ਉਰਫ਼ ਰੋਮੀ ਨੇ 27 ਨਵੰਬਰ 2016 ਨੂੰ ਸਵੇਰੇ 9 ਵਜੇ ਦੇ ਕਰੀਬ ਵਾਪਰੇ ਨਾਭਾ ਜੇਲ੍ਹ ਬ੍ਰੇਕ ‘ਚ ਅਹਿਮ ਭੂਮਿਕਾ ਨਿਭਾਈ ਸੀ। ਇਸ ਕਾਂਡ ‘ਚ ਗੈਂਗਸਟਰਾਂ ਨੇ ਪੁਲਿਸ ਦੀ ਵਰਦੀ ਪਾ ਕੇ ਉੱਚ ਸੁਰੱਖਿਆ ਵਾਲੀ ਜੇਲ੍ਹ ਵਿੱਚ ਘੁਸਪੈਠ ਕਰਕੇ 6 ਖਤਰਨਾਕ ਕੈਦੀਆਂ/ਗੈਂਗਸਟਰਾਂ ਨੂੰ ਫ਼ਰਾਰ ਕਰਵਾਇਆ ਸੀ। ਇਹਨਾਂ ਗੈਂਗਸਟਰਾਂ ਵਿੱਚ ਹਰਮਿੰਦਰ ਸਿੰਘ ਉਰਫ ਮਿੰਟੂ, ਗੁਰਪ੍ਰੀਤ ਸਿੰਘ ਸੇਖੋਂ, ਅਮਨਦੀਪ ਸਿੰਘ ਢੋਟੀਆਂ, ਕੁਲਪ੍ਰੀਤ ਸਿੰਘ ਉਰਫ ਨੀਟਾ ਦਿਓਲ, ਕਸ਼ਮੀਰ ਸਿੰਘ ਉਰਫ ਗਲਵੱਡੀ ਅਤੇ ਗੈਂਗਸਟਰ ਹਰਜਿੰਦਰ ਸਿੰਘ ਉਰਫ ਵਿੱਕੀ ਗੌਂਡਰ ਸ਼ਾਮਲ ਸਨ। ਜ਼ਿਕਰਯੋਗ ਹੈ ਕਿ ਇਹਨਾਂ ਵਿੱਚੋਂ ਵਿੱਕੀ ਗੌਂਡਰ ਨੂੰ ਬਾਅਦ ਵਿੱਚ ਪੰਜਾਬ ਪੁਲਿਸ ਨੇ 26 ਜਨਵਰੀ 2018 ਨੂੰ ਰਾਜਸਥਾਨ ਵਿਖੇ ਮਾਰ ਮੁਕਾਇਆ ਸੀ, ਜਦਕਿ ਹੋਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਰੋਮੀ, ਜੋ ਸ਼ੇਰਾ ਖੁੱਬਣ/ਵਿੱਕੀ ਗੌਂਡਰ ਗੈਂਗ ਦਾ ਮੁੱਖ ਮੈਂਬਰ ਹੈ, ਨੇ ਨਾਭਾ ਜੇਲ੍ਹ ਬ੍ਰੇਕ ਨੂੰ ਅੰਜਾਮ ਦੇਣ ਲਈ ਗੈਂਗ ਮੈਂਬਰਾਂ ਨੂੰ ਵਿੱਤੀ ਸਹਾਇਤਾ, ਹਥਿਆਰ ਅਤੇ ਜੇਲ੍ਹ ‘ਚ ਅੰਦਰ ਜਾਣ ਲਈ ਜਾਅਲੀ ਆਈਡੀ ਮੁਹੱਈਆ ਕਰਵਾਏ ਸਨ। ਇਸ ਦੇ ਨਾਲ ਹੀ ਜੇਲ੍ਹ ਵਿੱਚੋਂ ਫਰਾਰ ਹੋਏ ਕੈਦੀਆਂ ਨੂੰ ਸੁਰੱਖਿਅਤ ਘਰ ਅਤੇ ਛੁਪਣਗਾਹਾਂ ਵੀ ਮੁਹੱਈਆ ਕਰਵਾਈਆਂ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਲਗਾਤਾਰ ਜਾਂਚ ਅਤੇ ਅਪਰੇਸ਼ਨਾਂ ਰਾਹੀਂ ਨਾਭਾ ਜੇਲ੍ਹ ਬ੍ਰੇਕ ਦੇ ਕੁੱਲ 26 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਚਾਰਜਸ਼ੀਟ ਕੀਤਾ ਗਿਆ ਸੀ, ਜਦੋਂ ਕਿ ਰਮਨਜੀਤ ਸਿੰਘ ਉਰਫ਼ ਰੋਮੀ, ਜੋ ਕਿ ਵਿਦੇਸ਼ੀ ਹੈਂਡਲਰ ਸੀ, ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਰਮਨਜੀਤ, ਜੋ ਕਿ ਆਈਐਸਆਈ ਅਤੇ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਦੇ ਹਰਮਿੰਦਰ ਸਿੰਘ ਮਿੰਟੂ ਅਤੇ ਕਸ਼ਮੀਰ ਸਿੰਘ ਗਲਵੱਡੀ ਦੇ ਸੰਪਰਕ ਵਿੱਚ ਵੀ ਸੀ, ਜੇਲ੍ਹ ਬਰੇਕ ਦਾ ਮਾਸਟਰਮਾਈਂਡ ਸੀ।

ਡੀਜੀਪੀ ਨੇ ਕਿਹਾ ਕਿ ਨਿਆਂ ਨੂੰ ਯਕੀਨੀ ਬਣਾਉਣ ਸਬੰਧੀ ਸਾਡੀ ਨਿਰੰਤਰ ਕੋਸ਼ਿਸ਼ ਨੇ ਰੋਮੀ ਦੇ ਖਿਲਾਫ ਲੁੱਕ ਆਉਟ ਸਰਕੂਲਰ ਅਤੇ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ। ਉਸਦੀ ਹਵਾਲਗੀ ਲੈਣ ਸਬੰਧੀ ਪ੍ਰਕਿਰਿਆ 2018 ਵਿੱਚ ਵਿਸ਼ੇਸ਼ ਪ੍ਰਸ਼ਾਸਨਿਕ ਖੇਤਰ ਹਾਂਗਕਾਂਗ ਨਾਲ ਆਪਸੀ ਕਾਨੂੰਨੀ ਸਹਾਇਤਾ ਸੰਧੀ ਤਹਿਤ ਕੀਤੀ ਗਈ ਸੀ ਅਤੇ ਇਸ ਕੇਸ ਨੂੰ ਨਿਆਂ ਵਿਭਾਗ ਅਤੇ ਮਾਨਯੋਗ ਹਾਂਗਕਾਂਗ ਅਦਾਲਤ ਵਿੱਚ ਠੋਸ ਢੰਗ ਨਾਲ ਪੇਸ਼ ਕੀਤਾ ਗਿਆ ਸੀ। ਇਸ ਤੋਂ ਬਾਅਦ ਹਾਂਗਕਾਂਗ ਦੇ ਮਾਨਯੋਗ ਮੁੱਖ ਕਾਰਜਕਾਰੀ ਅਧਿਕਾਰੀ ਵੱਲੋਂ 6 ਅਗਸਤ, 2024 ਨੂੰ ਰੋਮੀ ਦੇ ਆਤਮ ਸਮਰਪਣ ਸਬੰਧੀ ਆਦੇਸ਼ ਜਾਰੀ ਕੀਤਾ ਗਿਆ ਸੀ।

ਡੀਜੀਪੀ ਗੌਰਵ ਯਾਦਵ ਨੇ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏਜੀਟੀਐਫ ਦੀ ਸਮੁੱਚੀ ਟੀਮ ਦੇ ਸਖ਼ਤ ਯਤਨਾਂ ਦੀ ਪ੍ਰਸ਼ੰਸਾ ਕੀਤੀ ਜਿਸ ਤਹਿਤ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ (ਐਮਈਏ) ਦੇ ਸਹਿਯੋਗ ਨਾਲ ਇੱਕ ਬੇਮਿਸਾਲ ਅੰਤਰਰਾਸ਼ਟਰੀ ਆਪ੍ਰੇਸ਼ਨ ਨੂੰ ਸਫ਼ਲਤਾਪੂਰਵਕ ਨੇਪੜੇ ਚਾੜ੍ਹ ਕੇ ਪੰਜਾਬ ਪੁਲਿਸ ਦੀ ਦ੍ਰਿੜਤਾ ਅਤੇ ਯੋਗਤਾ ਨੂੰ ਦਰਸਾਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...

*“ਪਹਿਲੀ ਵਾਰ ਕਿਸੇ ਸਰਕਾਰ ਨੇ ਮਾਵਾਂ-ਧੀਆਂ ਦੀਆਂ ਲੋੜਾਂ, ਸਨਮਾਨ ਅਤੇ ਹੱਕ ਨੂੰ ਦਿੱਤੀ ਪਹਿਲ”

ਅਮਰਗੜ੍ਹ ਹਲਕੇ ਵਿੱਚ ਅੱਜ ਤੀਆਂ ਦੇ ਪਵਿੱਤਰ ਤਿਉਹਾਰ 'ਤੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ...

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫ਼ਿਰੋਜ਼ਪੁਰ, 15 ਅਗਸਤ: ਫਿਰੋਜ਼ਪੁਰ ਕੈਂਟ ਬੋਰਡ ਸਟੇਡੀਅਮ ਵਿਖੇ 80ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ...

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...