November 24, 2026, 1:06 am
----------- Advertisement -----------
HomeNewsBreaking Newsਪੰਜਾਬ ਪੁਲਿਸ ਵੱਲੋਂ ਗੈਂਗਵਾਰ 'ਚ ਸ਼ਾਮਲ ਅਪਰਾਧਿਕ ਗਿਰੋਹ ਦਾ ਪਰਦਾਫਾਸ਼, ਪਿਸਤੌਲ ਸਮੇਤ...

ਪੰਜਾਬ ਪੁਲਿਸ ਵੱਲੋਂ ਗੈਂਗਵਾਰ ‘ਚ ਸ਼ਾਮਲ ਅਪਰਾਧਿਕ ਗਿਰੋਹ ਦਾ ਪਰਦਾਫਾਸ਼, ਪਿਸਤੌਲ ਸਮੇਤ ਇੱਕ ਗ੍ਰਿਫ਼ਤਾਰ

Published on

----------- Advertisement -----------
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
  • ਗ੍ਰਿਫ਼ਤਾਰ ਮੁਲਜ਼ਮ ਦੇ ਸਾਥੀ ਨੂੰ ਫੜਨ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਜਾਰੀ: ਏਆਈਜੀ ਅਸ਼ਵਨੀ ਕਪੂਰ

ਚੰਡੀਗੜ੍ਹ, 26 ਮਈ 2023 – ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਐਸ.ਏ.ਐਸ.ਨਗਰ ਨੇ ਅੱਜ ਇੱਕ ਬਦਨਾਮ ਅਪਰਾਧੀ ਗਿਰੋਹ ਦੇ ਇੱਕ ਮੈਂਬਰ ਨੂੰ ਗ੍ਰਿਫ਼ਤਾਰ ਕਰਕੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ ਉਸ ਦੇ ਕਬਜ਼ੇ ‘ਚੋਂ.30 ਬੋਰ ਦੇ ਪਿਸਤੌਲ ਸਮੇਤ 5 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਰਾਹੁਲ ਉਰਫ਼ ਆਕਾਸ਼ ਵਾਸੀ ਪਿੰਡ ਨੌਰੰਗ ਕੇ ਲੇਲੀ, ਫਿਰੋਜ਼ਪੁਰ ਵਜੋਂ ਹੋਈ ਹੈ। ਪੁਲੀਸ ਨੇ ਉਸ ਦੇ ਨਜ਼ਦੀਕੀ ਸਾਥੀ ਸੁੱਖ ਉਰਫ਼ ਸੁਭਾਸ਼ ਵਾਸੀ ਪਿੰਡ ਬਾਬਰਾ ਆਜ਼ਮ ਸ਼ਾਹ, ਫਿਰੋਜ਼ਪੁਰ ਖ਼ਿਲਾਫ਼ ਵੀ ਮਾਮਲਾ ਦਰਜ ਕੀਤਾ ਹੈ। ਇਹ ਦੋਵੇਂ ਦੋਸ਼ੀ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਦੋਹਰੇ ਕਤਲ, ਇਰਾਦਾ ਕਤਲ ਤੇ ਅਸਲਾ ਐਕਟ ਸਮੇਤ ਘਿਨਾਉਣੇ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਿਲ ਹਨ।

ਵੇਰਵੇ ਦਿੰਦਿਆਂ, ਏਆਈਜੀ ਐਸਐਸਓਸੀ ਐਸਏਐਸ ਨਗਰ ਅਸ਼ਵਨੀ ਕਪੂਰ ਨੇ ਕਿਹਾ ਕਿ ਉਹਨਾਂ ਨੂੰ ਭਰੋਸੇਯੋਗ ਸੂਹ ਮਿਲੀ ਸੀ ਕਿ ਦੋਸ਼ੀ ਰਾਹੁਲ ਅਤੇ ਸੁੱਖ, ਜੋ ਜ਼ਮਾਨਤ ‘ਤੇ ਹਨ, ਵਿਰੋਧੀ ਗਰੋਹਾਂ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚ ਰਹੇ ਹਨ। ਉਹਨਾਂ ਅੱਗੇ ਕਿਹਾ ਕਿ ਉਹ ਆਪਣੇ ਅਣਪਛਾਤੇ ਸਾਥੀਆਂ ਤੋਂ ਹੋਰ ਗੈਰ-ਕਾਨੂੰਨੀ ਹਥਿਆਰਾਂ ਦਾ ਪ੍ਰਬੰਧ ਵੀ ਕਰ ਰਹੇ ਸਨ।

ਏਆਈਜੀ ਕਪੂਰ ਨੇ ਦੱਸਿਆ ਕਿ ਐਸਐਸਓਸੀ ਮੁਹਾਲੀ ਦੀ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਰਾਹੁਲ ਉਰਫ਼ ਆਕਾਸ਼ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਬਰਾਮਦ ਕੀਤਾ, ਜਦੋਂ ਕਿ ਸੁੱਖ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਉਹਨਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਉਸ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ।

ਉਹਨਾਂ ਕਿਹਾ ਕਿ ਮੁਲਜ਼ਮਾਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਦੇ ਗੈਰ-ਕਾਨੂੰਨੀ ਹਥਿਆਰਾਂ ਅਤੇ ਗੋਲਾ-ਸਿੱਕਾ ਪ੍ਰਾਪਤ ਕਰਨ ਦੇ ਸਰੋਤ ਦੀ ਪਛਾਣ ਲਈ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ।

ਜ਼ਿਕਰਯੋਗ ਹੈ ਕਿ ਇਸ ਸਬੰਧੀ ਥਾਣਾ ਸਪੈਸ਼ਲ ਆਪ੍ਰੇਸ਼ਨ ਸੈੱਲ, ਐਸ.ਏ.ਐਸ.ਨਗਰ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਮੁਕੱਦਮਾ ਨੰਬਰ 08 ਮਿਤੀ 25/05/2023 ਦਰਜ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...