July 29, 2026, 7:32 am
----------- Advertisement -----------
HomeNewsBreaking Newsਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ...

ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, 4 ਕਾਬੂ

Published on

----------- Advertisement -----------

 ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਗਿਰੋਹ ਨੂੰ ਅੰਦਰੂਨੀ ਸੁਰੱਖਿਆ ਵਿੰਗ ਨੇ ਕਾਬੂ ਕੀਤਾ ਹੈ। ਇਸ ਮਾਮਲੇ ਵਿੱਚ ਪਲਿਸ ਨੇ ਚਾਰ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 9 ਪਿਸਤੌਲ ਬਰਾਮਦ ਕੀਤੇ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦੀ ਹੀ ਇਸ ਗਿਰੋਹ ਨਾਲ ਜੁੜੇ ਕੁਝ ਹੋਰ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

 ਦੱਸ ਦਈਏ ਕਿ ਪੁਲਿਸ ਦਾ ਮੰਨਣਾ ਹੈ ਕਿ ਇਸ ਗਿਰੋਹ ਵਿੱਚ ਕਈ ਲੋਕ ਸ਼ਾਮਲ ਹਨ। ਇਹ ਲੋਕ ਅਪਰਾਧਿਕ ਗਰੋਹਾਂ ਨੂੰ ਹਥਿਆਰ ਸਪਲਾਈ ਕਰਦੇ ਸਨ। ਪੁਲਿਸ ਨੇ ਹੁਣ ਉਨ੍ਹਾਂ ਲੋਕਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ, ਜਿਨ੍ਹਾਂ ਨੂੰ ਇਹ ਹਥਿਆਰ ਪੰਜਾਬ ਵਿੱਚ ਸਪਲਾਈ ਕੀਤੇ ਜਾਣੇ ਸਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀਆਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਲੋੜ ਪੈਣ ‘ਤੇ ਪਹਿਲਾਂ ਫੜੇ ਗਏ ਵਿਅਕਤੀਆਂ ਨੂੰ ਵੀ ਜੇਲ ‘ਚੋਂ ਰਿਮਾਂਡ ‘ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ। ਨਾਲ ਹੀ ਇਸ ਗਰੋਹ ਦੀਆਂ ਸਾਰੀਆਂ ਪਰਤਾਂ ਦਾ ਖੁਲਾਸਾ ਕੀਤਾ ਜਾਵੇਗਾ। 

ਇਸਤੋਂ ਇਲਾਵਾ ਪੰਜਾਬ ਪੁਲਿਸ ਪਿਛਲੇ ਇੱਕ ਸਾਲ ਤੋਂ ਮੱਧ ਪ੍ਰਦੇਸ਼ ਤੋਂ ਆਉਣ ਵਾਲੇ ਹਥਿਆਰਾਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ। ਹੁਣ ਤੱਕ ਸਾਢੇ ਛੇ ਸੌ ਦੇ ਕਰੀਬ ਹਥਿਆਰ ਜ਼ਬਤ ਕੀਤੇ ਜਾ ਚੁੱਕੇ ਹਨ। ਮੁਹਾਲੀ, ਰੋਪੜ, ਖੰਨਾ, ਲੁਧਿਆਣਾ ਅਤੇ ਜਲੰਧਰ ਪੁਲਿਸ ਨੇ ਇਸ ਮਾਮਲੇ ਵਿੱਚ ਬਹੁਤ ਵਧੀਆ ਕੰਮ ਕੀਤਾ ਹੈ। ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਮੱਧ ਪ੍ਰਦੇਸ਼ ਪੁਲਿਸ ਨੂੰ ਪੱਤਰ ਵੀ ਲਿਖਿਆ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਵੱਲੋਂ ਕਈ ਥਾਵਾਂ ‘ਤੇ ਛਾਪੇਮਾਰੀ ਵੀ ਕੀਤੀ ਗਈ। ਇਸ ਦੇ ਨਾਲ ਹੀ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਇਨ੍ਹਾਂ ਵਿਚੋਂ ਜ਼ਿਆਦਾ ਹਥਿਆਰ ਮੋਹਾਲੀ ਅਤੇ ਪੰਜਾਬ ਦੇ ਹੋਰ ਇਲਾਕਿਆਂ ਵਿਚ ਆ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ...

*ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਲੁਧਿਆਣਾ, 27 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ...