October 23, 2026, 1:46 am
----------- Advertisement -----------
HomeNewsLatest Newsਪੰਜਾਬ ਪੁਲਿਸ ਨੇ ਯੂ.ਪੀ ਤੋਂ ਚੱਲ ਰਹੇ ਅੰਤਰ-ਰਾਜੀ ਡਰੱਗ ਕਾਰਟਲ ਦਾ ਕੀਤਾ...

ਪੰਜਾਬ ਪੁਲਿਸ ਨੇ ਯੂ.ਪੀ ਤੋਂ ਚੱਲ ਰਹੇ ਅੰਤਰ-ਰਾਜੀ ਡਰੱਗ ਕਾਰਟਲ ਦਾ ਕੀਤਾ ਪਰਦਾਫਾਸ਼; ਮੁੱਖ ਸਪਲਾਇਰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ

Published on

----------- Advertisement -----------

ਚੰਡੀਗੜ/ਫਤਿਹਗੜ ਸਾਹਿਬ, 23 ਜੁਲਾਈ:ਪੰਜਾਬ ਪੁਲਿਸ ਨੇ ਸ਼ੁੱਕਰਵਾਰ ਦੇਰ ਸ਼ਾਮ ਨੂੰ ਇੱਕ ਵੱਡੀ ਕਾਰਵਾਈ ਕਰਦਿਆਂ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲੇ ਵਿੱਚ ਇੱਕ ਗੈਰ-ਕਾਨੂੰਨੀ ਸਟੋਰੇਜ ਗੋਦਾਮ ਵਿੱਚ ਛਾਪੇਮਾਰੀ ਦੌਰਾਨ ਫਾਰਮਾ ਓਪੀਔਡਜ ਦੀਆਂ 7 ਲੱਖ ਤੋਂ ਵੱਧ ਗੋਲੀਆਂ/ਕੈਪਸੂਲ/ਟੀਕੇ ਜ਼ਬਤ ਕਰਕੇ ਇੱਕ ਅੰਤਰ-ਰਾਜੀ ਫਾਰਮਾਸਿਊਟੀਕਲ ਡਰੱਗ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ।
ਪੁਲਿਸ ਨੇ ਮੁੱਖ ਸਪਲਾਇਰ ਨੂੰ ਵੀ ਗਿ੍ਰਫਤਾਰ ਕੀਤਾ ਹੈ ਜਿਸ ਦੀ ਪਛਾਣ ਆਸ਼ੀਸ਼ ਵਿਸ਼ਕਰਮਾ ਵਜੋਂ ਹੋਈ ਹੈ, ਜੋ ਕਿ ਸਹਾਰਨਪੁਰ, ਯੂਪੀ ਵਿੱਚ ਆਈ.ਟੀ.ਸੀ. ਨੇੜੇ ਖਾਲਾਸੀ ਲਾਈਨ ਦਾ ਰਹਿਣ ਵਾਲਾ ਹੈ। ਦੋਸ਼ੀ ਪਿਛਲੇ ਪੰਜ ਸਾਲਾਂ ਤੋਂ ਪੰਜਾਬ ਦੇ ਕੁਝ ਜ਼ਿਲਿਆਂ ਜਿਨਾਂ ਵਿੱਚ ਫਤਹਿਗੜ ਸਾਹਿਬ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਰੂਪਨਗਰ, ਪਟਿਆਲਾ ਅਤੇ ਲੁਧਿਆਣਾ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਨਸ਼ੀਲੀਆਂ ਦਵਾਈਆਂ ਦੀ ਸਪਲਾਈ ਕਰ ਰਿਹਾ ਸੀ ।

ਪੰਜਾਬ ਪੁਲਿਸ ਵੱਲੋਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਰੋਪੜ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਨੇ 4.98 ਲੱਖ ਲੋਮੋਟਿਲ ਗੋਲੀਆਂ, 97200 ਗੋਲੀਆਂ ਅਲਪ੍ਰਾਜੋਲਮ, 75,840 ਪ੍ਰੋਕਸੀਵੋਨ ਕੈਪਸੂਲ, 21600 ਵਾਇਲਜ਼ ਏਵਲ, 16600 ਇੰਜੈਕਸ਼ਨ ਬੁਪ੍ਰੇਨੋਰਫੀਨ , 550 ਟ੍ਰਾਮਾਡੋਲ ਦੀਆਂ ਗੋਲੀਆਂ ਬਰਾਮਦ ਕੀਤੀਆਂ।

ਦੱਸਣਯੋਗ ਹੈ ਕਿ ਚਮਕੌਰ ਸਾਹਿਬ ਦੇ ਰਹਿਣ ਵਾਲੇ ਦੋ ਵਿਅਕਤੀਆਂ ਸੁਖਵਿੰਦਰ ਸਿੰਘ ਉਰਫ ਕਾਲਾ ਅਤੇ ਹਰਜਸਪ੍ਰੀਤ ਸਿੰਘ ਉਰਫ ਜੱਸਾ ਵਜੋਂ ਪਛਾਣੇ ਗਏ ਵਿਅਕਤੀਆਂ ਪਾਸੋਂ ਬੁਪਰੇਨੋਰਫਾਈਨ ਦੇ 175 ਟੀਕੇ ਅਤੇ ਏਵਲ ਦੀਆਂ 175 ਵਾਇਲਜ਼ ਬਰਾਮਦ ਕੀਤੇ ਗਏ ਸਨ। ਇਸ ਤੋਂ ਬਾਅਦ ਕ੍ਰਾਈਮ ਇਨਵੈਸਟੀਗੇਸ਼ਨ ਏਜੰਸੀ (ਸੀ.ਆਈ.ਏ.) ਸਰਹਿੰਦ ਦੀਆਂ ਪੁਲਿਸ ਟੀਮਾਂ ਨੇ ਉਕਤ ਕੇਸ ਦੀ ਤਫਤੀਸ਼ ਦੇ ਹਿੱਸੇ ਵਜੋਂ 14 ਜੁਲਾਈ 2022 ਨੂੰ ਇੰਚਾਰਜ ਇੰਸਪੈਕਟਰ ਅਮਰਬੀਰ ਸਿੰਘ ਦੀ ਅਗਵਾਈ ਹੇਠ ਸਥਾਨਕ ਉੱਤਰ ਪ੍ਰਦੇਸ਼ ਪੁਲਿਸ ਦੀ ਮੌਜੂਦਗੀ ਵਿੱਚ ਸਟੋਰੇਜ ਗੋਦਾਮ ‘ਤੇ ਛਾਪੇਮਾਰੀ ਕੀਤੀ ।

ਫਤਹਿਗੜ ਸਾਹਿਬ ਦੇ ਐਸ.ਐਸ.ਪੀ. ਡਾਕਟਰ ਰਵਜੋਤ ਗਰੇਵਾਲ ਨੇ ਦੱਸਿਆ ਕਿ ਗਿ੍ਰਫਤਾਰ ਵਿਅਕਤੀ ਨੂੰ ਸਾਰੀਆਂ ਕਾਨੂੰਨੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਪੰਜਾਬ ਲਿਆਂਦਾ ਗਿਆ ਹੈ। ਉਨਾਂ ਕਿਹਾ ਕਿ ਡੀਐਸਪੀ ਇਨਵੈਸਟੀਗੇਸ਼ਨ ਜਸਪਿੰਦਰ ਸਿੰਘ ਗਿੱਲ ਅਤੇ ਡੀਐਸਪੀ ਬੱਸੀ ਪਠਾਣਾ ਅੰਮਿ੍ਰਤਪਾਲ ਸਿੰਘ ਨੇ ਇਸ ਆਪ੍ਰੇਸ਼ਨ ਨੂੰ ਅੰਜਾਮ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨਾਂ ਕਿਹਾ ਕਿ ਐਫ.ਆਈ.ਆਰ ਨੰ. 79 ਐਨ.ਡੀ.ਪੀ.ਐਸ. ਐਕਟ ਦੀ ਧਾਰਾ 22ਸੀ-61-85 ਤਹਿਤ ਥਾਣਾ ਬਡਾਲੀ ਆਲਾ ਸਿੰਘ ਫਤਹਿਗੜ ਸਾਹਿਬ ਵਿਖੇ ਪਹਿਲਾਂ ਹੀ ਦਰਜ ਕੀਤੀ ਗਈ ਸੀ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਜ਼ਿਕਰਯੋਗ ਹੈ ਕਿ ਮੁਲਜਮ ਜ਼ਿਲਾ ਫਤਿਹਗੜ ਪੁਲੀਸ ਦੇ ਅਮਲੋਹ, ਸਰਹਿੰਦ, ਬਡਾਲੀ ਆਲਾ ਸਿੰਘ ਅਤੇ ਖਮਾਣੋਂ ਥਾਣਿਆਂ ਨੂੰ ਐਨਡੀਪੀਐਸ ਐਕਟ ਤਹਿਤ ਦਰਜ ਘੱਟੋ-ਘੱਟ ਚਾਰ ਵਪਾਰਕ ਮਾਮਲਿਆਂ ਵਿੱਚ ਲੋੜੀਂਦਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...