August 2, 2026, 8:56 am
----------- Advertisement -----------
HomeNewsBreaking Newsਪੰਜਾਬ ਪੁਲਿਸ ਨੇ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਚਲਾਈ ਵਿਸ਼ੇਸ਼ ਘੇਰਬੰਦੀ ਤੇ ਤਲਾਸ਼ੀ...

ਪੰਜਾਬ ਪੁਲਿਸ ਨੇ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਚਲਾਈ ਵਿਸ਼ੇਸ਼ ਘੇਰਬੰਦੀ ਤੇ ਤਲਾਸ਼ੀ ਮੁਹਿੰਮ ਦੌਰਾਨ ਸੂਬੇ ਭਰ ਦੇ ਬੱਸ ਅੱਡਿਆਂ ‘ਤੇ ਸ਼ੱਕੀ ਵਿਆਕਤੀਆਂ ਦੀ ਲਈ ਤਲਾਸ਼ੀ

Published on

----------- Advertisement -----------

ਚੰਡੀਗੜ੍ਹ, 6 ਅਗਸਤ: (ਬਲਜੀਤ ਮਰਵਾਹਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਨੂੰ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ ਦੀ ਤਲਾਸ਼ੀ ਕੀਤੀ।

ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਤੇ ਇਹ ਮੁਹਿੰਮ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਚਲਾਈ ਗਈ, ਜਿਸ ਤਹਿਤ ਪੁਲਿਸ ਟੀਮਾਂ ਨੇ ਖੋਜੀ ਕੁੱਤਿਆਂ ਦੀ ਸਹਾਇਤਾ ਨਾਲ ਬੱਸ ਸਟੈਂਡ ਤੇ ਆਉਣ-ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ।

ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਸੂਬਾ ਪੱਧਰੀ ਮੁਹਿੰਮ ਦੀ ਨਿੱਜੀ ਤੌਰ ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰ ਅਧੀਨ ਬੱਸ ਅੱਡਿਆਂ ਦੀ ਢੁੱਕਵੀਂ ਘੇਰਾਬੰਦੀ ਅਤੇ ਮੁਕੰਮਲ ਤਲਾਸ਼ੀ ਕਰਨ ਲਈ ਕਿਹਾ ਗਿਆ ਸੀ ਅਤੇ ਇਸ ਆਪ੍ਰੇਸ਼ਨ ਨੂੰ ਸਫ਼ਲ ਬਣਾਉਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ ਵੱਧ ਤੋਂ ਵੱਧ ਪੁਲਿਸ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੀਪੀਜ਼/ਐਸਐਸਪੀਜ਼ ਨੂੰ ਵਾਹਨ ਐਪ ਦੀ ਵਰਤੋਂ ਕਰਕੇ ਬੱਸ ਸਟੈਂਡ ਦੇ ਆਲੇ-ਦੁਆਲੇ ਖੜ੍ਹੇ ਸਾਰੇ ਵਾਹਨਾਂ ਦੀ ਚੈਕਿੰਗ ਕਰਨ ਲਈ ਵੀ ਕਿਹਾ ਗਿਆ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਨਾਲ ਨਿਮਰਤਾ ਨਾਲ ਪੇਸ਼ ਆਉਣ।

ਉਨ੍ਹਾਂ ਕਿਹਾ ਕਿ ਆਮ ਲੋਕਾਂ ਲਈ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਉਂਦਿਆਂ ਸੂਬੇ ਭਰ ਦੇ ਵੱਖ-ਵੱਖ ਬੱਸ ਅੱਡਿਆਂ ਤੇ ਸ਼ੱਕੀ ਵਿਅਕਤੀਆਂ ਦੀ ਤਲਾਸੀ ਕਰਨ ਲਈ 2500 ਪੁਲਸ ਮੁਲਾਜ਼ਮਾਂ ਵਾਲੀਆਂ 393 ਪੈਟਰੋਲਿੰਗ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ 195 ਬੱਸ ਅੱਡਿਆਂ ਤੇ ਚਲਾਏ ਇਸ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 2493 ਲੋਕਾਂ ਦੀ ਚੈਕਿੰਗ ਕੀਤੀ, ਜਦਕਿ ਚਾਰ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ।

ਉਨ੍ਹਾਂ ਅੱਗੇ ਦੱਸਿਆ ਕਿ ਬੱਸ ਸਟੈਂਡ ਦੇ ਆਲੇ-ਦੁਆਲੇ ਵੱਖ-ਵੱਖ ਪਾਰਕਿੰਗਾਂ ਵਿੱਚ ਖੜ੍ਹੇ 3174 ਵਾਹਨਾਂ ਦੀ ਵੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਪੁਲਿਸ ਟੀਮਾਂ ਵੱਲੋਂ 205 ਚਲਾਨ ਕੱਟੇ ਗਏ ਅਤੇ 11 ਵਾਹਨ ਜ਼ਬਤ ਕੀਤੇ ਗਏ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਅਜਿਹੇ ਅਭਿਆਨ ਜਾਰੀ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...